ਹਿੰਦੂ ਨੇਤਾ ਸੁਧੀਰ ਸੂਰੀ ਦਾ ਕਤਲ ਮਾਮਲਾ: ਭਾਈ ਸੰਦੀਪ ਸਿੰਘ ਸਨੀ ਅੰਮ੍ਰਿਤਸਰ ਤੋਂ ਲੜਨਗੇ ਲੋਕ ਸਭਾ ਦੀ ਆਜ਼ਾਦ ਚੋਣ
ਪੰਥਕ ਧਿਰਾਂ ਵਲੋ ਸੰਦੀਪ ਸਨੀ ਦਾ ਸਾਥ ਦੇਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸੰਦੀਪ ਸੰਨੀ ਦੇ ਪਰਿਵਾਰ ਵੱਲੋਂ ਕੀਤੀ ਗਈ ਅਪੀਲ
ਅੰਮ੍ਰਿਤਸਰ, 5 ਮਈ 2024 – ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਹਰ ਇੱਕ ਰਾਜਨੀਤਿਕ ਪਾਰਟੀ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਉਥੇ ਹੀ ਜਿੱਥੇ ਅਸਾਮ ਦੀ ਜੇਲ ਵਿੱਚ ਬੰਦ ਅੰਮ੍ਰਿਤ ਪਾਲ ਸਿੰਘ ਵੱਲੋਂ ਵੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਤੇ ਤੌਰ ਤੇ ਚੋਣ ਲੜਨ ਦਾ ਐਲਾਨ ਕੀਤਾ ਹੈ ਅਤੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸਨੀ ਦੇ ਪਰਿਵਾਰ ਵੱਲੋਂ ਵੀ ਅੱਜ ਸੰਦੀਪ ਸੰਨੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਲਈ ਐਲਾਨ ਕਰ ਦਿੱਤਾ ਹੈ।
ਇਸ ਸਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਸੁਲਤਾਨ ਵਿੰਡ ਪਿੰਡ ਪਿੰਡ ਦੇ ਵਿੱਚ ਅਟਾਰੀ ਸਾਹਿਬ ਗੁਰਦੁਆਰਾ ਵਿੱਚ ਮੀਟਿੰਗ ਕਰਨ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਦੇ ਨਾਲ ਐਲਾਨ ਕੀਤਾ ਕਿ ਸੰਦੀਪ ਸੰਨੀ ਜੋ ਸੁਦੀਪ ਸੂਰੀ ਦੇ ਕਤਲ ਮਾਮਲੇ ਚ ਜੇਲ ਚ ਬੰਦ ਹੈ ਉਹ ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜੇਗਾ।
ਅਤੇ ਇਸ ਦੇ ਨਾਲ ਹੀ ਸੰਦੀਪ ਸੰਨੀ ਦੇ ਪਰਿਵਾਰਿਕ ਮੈਂਬਰਾਂ ਤੇ ਸਿੱਖ ਜਥੇਬੰਦੀਆਂ ਵੱਲੋਂ ਪੰਥਕ ਧਿਰਾਂ ਨੂੰ ਉਹਨਾਂ ਦਾ ਸਹਿਯੋਗ ਕਰਨ ਦੀ ਵੀ ਮੰਗ ਕੀਤੀ ਹੈ ਅਤੇ ਉਹਨਾਂ ਨੇ ਦੱਸਿਆ ਕਿ 7 ਮਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਉਹ ਸੰਦੀਪ ਸਿੰਘ ਸੰਨੀ ਦੇ ਨਾਮਜਦਗੀ ਦੇ ਕਾਗਜ਼ ਵੀ ਦਾਖਲ ਕਰਨਗੇ।
ਜ਼ਿਕਰ ਯੋਗ ਹੈ ਕਿ ਚਾਰ ਨਵੰਬਰ 2022 ਨੂੰ ਅੰਮ੍ਰਿਤਸਰ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਸੰਦੀਪ ਸੰਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਸੰਦੀਪ ਸੰਨੀ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਸੀ।
ਅਤੇ ਹੁਣ ਸੰਦੀਪ ਸੰਨੀ ਇਸ ਸਮੇਂ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਦੂਜੇ ਪਾਸੇ ਪਰਿਵਾਰ ਵੱਲੋਂ ਲੋਕ ਸਭਾ ਚੋਣਾਂ ਲੜਨ ਦੇ ਲਈ ਸੰਦੀਪ ਸਿੰਘ ਸੰਨੀ ਦਾ ਨਾਮ ਐਲਾਨ ਦਿੱਤਾ ਹੈ। ਅਤੇ ਉਹਨਾਂ ਦਾ ਕਹਿਣਾ ਹੈ ਕਿ ਸੱਤ ਮਈ ਨੂੰ ਉਹ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਸੰਦੀਪ ਸਿੰਘ ਸੰਨੀ ਦੇ ਨਾਮ ਜਦਕਿ ਕਾਗਜ਼ ਭਰਨਗੇ।