Breaking News

HD Revanna sent to police custody, calls arrest ‘political conspiracy’

ਸਿਰਫ਼ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜ ਰਹੀਆਂ ਨੇ ਸਮਾਜਵਾਦੀ ਪਾਰਟੀ ਤੇ ਕਾਂਗਰਸ: ਮੋਦੀ

ਇਟਾਵਾ (ਉੱਤਰ ਪ੍ਰਦੇਸ਼), 5 ਮਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ।

ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’’ ਉਨ੍ਹਾਂ ਕਿਹਾ, ‘‘ਇਹ ਸਮਾਜਵਾਦੀ ਪਾਰਟੀ ਤੇ ਕਾਂਗਰਸ ਵਾਲੇ ਕੀ ਕਰ ਰਹੇ ਹਨ? ਇਹ ਆਪਣੇ ਭਵਿੱਖ ਲਈ, ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜ ਰਹੇ ਹਨ।’’

Prime Minister Narendra Modi on May 5 offered prayers at the Ram temple in Ayodhya before he began a roadshow in the holy town.

Lok Sabha Election 2024 highlights: The political parties have intensified their poll campaigns ahead of the voting for the third phase of the Lok Sabha polls on May 7. Prime Minister Narendra Modi on Sunday addressed a poll rally in Uttar Pradesh’s Etawah, a Samajwadi Party stronghold.


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਲੋਕ ਸਭਾ ਚੋਣਾਂ ਦੇ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ। ਉਨ੍ਹਾਂ ਇਹ ਦਾਅਵਾ ਕੀਤਾ ਕਿ ਪਹਿਲੇ ਦੋ ਗੇੜਾਂ ਦੀ ਵੋਟਿੰਗ ਤੋਂ ਬਾਅਦ ਭਾਜਪਾ ਨੂੰ ਮਿਲੀਆਂ ਸੀਟਾਂ ਦੀ ਗਿਣਤੀ 100 ਤੋਂ ਵੱਧ ਹੋ ਗਈ ਹੋਵੇਗੀ। ਸ਼ਾਹ ਨੇ ਇੱਥੇ ਕੌਮੀ ਜਮਹੂਰੀ ਗੱਠਜੋੜ ਦੀ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਂਧਰਾ ਪ੍ਰਦੇਸ਼ ਵਿੱਚ ਸੱਤਾ ਧਿਰ ਵਾਈਐੱਸਆਰ ਕਾਂਗਰਸ ’ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਬੜ੍ਹਾਵਾ ਦੇਣ ਦਾ ਦੋਸ਼ ਲਗਾਇਆ।

Meanwhile, a complaint has been filed against Rahul Gandhi for filing his nomination from the Raebareli seat in Uttar Pradesh. The complaint raises a question about Rahul Gandhi’s nationality and his recent conviction in a defamation case, and how his nomination can be deemed valid by the Election Commission.

ਕਰਨਾਟਕ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਉਮੀਦਵਾਰ ਅਤੇ ਹਾਸਨ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਸੈਕਸ ਸਕੈਂਡਲ ਕੇਸ ਵਿੱਚ ਸ਼ਮੂਲੀਅਤ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਾਜ਼ਾ ਹਮਲਾ ਬੋਲਿਆ ਅਤੇ ‘ਦਸ ਸਵਾਲਾਂ’ ਦੇ ਜਵਾਬ ਦੇਣ ਦੀ ਮੰਗ ਕੀਤੀ।

ਬੇਲਗਾਵੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਜਨਤਾ ਦਲ (ਸੈਕੁਲਰ) ਦੇ ਆਗੂ ਔਰਤਾਂ ਨਾਲ ਵੱਡੇ ਪੱਧਰ ’ਤੇ ਜਬਰ-ਜਨਾਹ ਕਰਨ ਵਾਲੇ ਦੀ ‘ਸੁਰੱਖਿਆ’ ਕਰ ਰਹੇ ਹਨ। ਇਸ ਮੌਕੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਅਤੇ ਉਪ ਮੁੱਖ ਮੰਤਰੀ ਡੀ ਕੇ ਸ਼ਿਵਕੁਮਾਰ ਵੀ ਮੌਜੂਦ ਸਨ।
The Congress on Sunday posed ten questions to Prime Minister Narendra Modi and Union Home Minister Amit Shah in the Prajwal Revanna case, a day after his father HD Revanna was arrested by Karnataka Police’s Special Investigation Team (SIT) investigating sexual assault allegations against Prajwal.

ਜੇਡੀ(ਐੱਸ) ਦੇ ਸੀਨੀਅਰ ਆਗੂ ਅਤੇ ਪਾਰਟੀ ਵਿਧਾਇਕ ਐੱਚ ਡੀ ਰੇਵੰਨਾ ਨੂੰ ਇੱਕ ਔਰਤ ਨੂੰ ਕਥਿਤ ਅਗਵਾ ਕਰਨ ਅਤੇ ਗ਼ੈਰ-ਕਾਨੂੰਨੀ ਤੌਰ ’ਤੇ ਬੰਧਕ ਬਣਾਉਣ ਦੇ ਮਾਮਲੇ ਵਿੱਚ ਅੱਜ ਇੱਥੋਂ ਦੀ ਅਦਾਲਤ ਨੇ 8 ਮਈ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਰੇਵੰਨਾ ਸਾਬਕਾ ਪ੍ਰਧਾਨ ਮੰਤਰੀ ਤੇ ਜੇਡੀ (ਐੱਸ) ਦੇ ਸਰਪ੍ਰਸਤ ਐੱਚ ਡੀ ਦੇਵਗੌੜਾ ਦਾ ਪੁੱਤਰ ਹੈ। ਵਿਸ਼ੇਸ਼ ਜਾਂਚ ਟੀਮ ਨੇ ਤਿੰਨ ਬੱਚਿਆਂ ਦੀ ਮਾਂ ਨੂੰ ਅਗਵਾ ਕਰਨ ਅਤੇ ਗ਼ੈਰ-ਕਾਨੂੰਨੀ ਤੌਰ ’ਤੇ ਬੰਧਕ ਬਣਾਏ ਜਾਣ ਨਾਲ ਸਬੰਧਤ ਕੇਸ ਵਿੱਚ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਉਸ ਨੂੰ ਸ਼ਨਿੱਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ।