Breaking News

ਆਸਟਰੇਲਿਆਈ ਪ੍ਰਧਾਨ ਮੰਤਰੀ ਮੈਲਬਰਨ ਦੇ ਗੁਰੂ-ਘਰ ’ਚ ਨਤਮਸਤਕ

ਮੈਲਬਰਨ, 17 ਮਈ – ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅੱਜ ਇੱਥੋਂ ਦੇ ਪੱਛਮ ਸਥਿਤ ਗੁਰੂ-ਘਰ ਵਿੱਚ ਨਤਮਸਤਕ ਹੋਏ। ਉਨ੍ਹਾਂ ਪੱਛਮੀ ਮੈਲਬਰਨ ਦੇ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਦੇ ਸਮਾਗਮਾਂ ਵਿੱਚ ਸ਼ਿਰਕਤ ਦੌਰਾਨ ਸੰਗਤ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਆਸਟਰੇਲੀਆ ਦੀ ਬਿਹਤਰੀ ਵਿੱਚ ਸਿੱਖ ਭਾਈਚਾਰੇ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਦੇਸ਼ ਵਿੱਚ ਕੁਦਰਤੀ ਆਫ਼ਤਾਂ ਤੇ ਸਮਾਜ ਭਲਾਈ ਕੰਮਾਂ ਵਿੱਚ ਸਿੱਖ ਸੰਸਥਾਵਾਂ ਵੱਲੋਂ ਨਿਭਾਏ ਜਾਂਦੇ ਕਾਰਜਾਂ ਦੀ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਇਸ ਗੁਰੂ-ਘਰ ਵੱਲੋਂ ਬੱਚਿਆਂ ਦੀਆਂ ਖੇਡਾਂ ਲਈ ਬਣਾਏ ਕੌਮਾਂਤਰੀ ਪੱਧਰ ਦੇ ਖੇਡ ਮੈਦਾਨਾਂ ਦਾ ਦੌਰਾ ਵੀ ਕੀਤਾ। ਸਮਾਗਮ ਦੌਰਾਨ ਸੰਸਥਾ ਵੱਲੋਂ ਭਾਈ ਗੁਰਦਰਸ਼ਨ ਸਿੰਘ , ਲੇਬਰ ਆਗੂ ਅਵਤਾਰ ਸਿੰਘ ਮੁਹਾਲੀ, ਗਿਆਨੀ ਅਵਤਾਰ ਸਿੰਘ ਭੈਲ ਆਦਿ ਮੌਜੂਦ ਸਨ।
PM Anthony Albanese writers –

The Khalsa Shaouni community stepped up to help their fellow Australians during Covid, providing an incredible 165,000 meals.
Their selfless, energetic spirit was a source of light and hope during a time of profound challenge.
It was such a pleasure to open the newly renovated Khalsa Shaouni Sikh Temple in Melbourne.