Breaking News

Iranian President Ebrahim Raisi Dies In Chopper Crash – ਇਰਾਨ ਦੇ ਰਾਸ਼ਟਰਪਤੀ, ਵਿਦੇਸ਼ ਮੰਤਰੀ ਤੇ ਹੋਰਾਂ ਦੀਆਂ ਲਾਸ਼ਾਂ ਮਿਲੀਆਂ

Iranian President Ebrahim Raisi Dies In Chopper Crash: Iran Media

Iranian state media IRNA has shared footage showing the wreckage of President Raisi’s helicopter found by the volunteer drone team of the Relief & Rescue Organization of the Red Crescent.

ਉੱਤਰੀ-ਪੱਛਮੀ ਇਰਾਨ ਦੇ ਪਹਾੜੀ ਖੇਤਰ ਵਿਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਰਾਸ਼ਟਰਪਤੀ ਇਬਰਾਹਿਮ ਰਈਸੀ, ਵਿਦੇਸ਼ ਮੰਤਰੀ ਅਤੇ ਹੋਰ ਵਿਅਕਤੀਆਂ ਦੀਆਂ ਹਾਦਸੇ ਵਾਲੀ ਥਾਂ ‘ਤੇ ਲਾਸ਼ਾਂ ਮਿਲੀਆਂ ਹਨ। ਰਈਸੀ 63 ਸਾਲ ਦੇ ਸਨ। ਘਟਨਾ ਅਜਿਹੇ ਸਮੇਂ ‘ਚ ਹੋਈ ਹੈ, ਜਦੋਂ ਇਰਾਨ ਨੇ ਆਪਣੇ ਸੁਪਰੀਮ ਨੇਤਾ ਆਯਤੁੱਲਾ ਅਲੀ ਖਮੇਨੀ ਦੀ ਅਗਵਾਈ ‘ਚ ਪਿਛਲੇ ਮਹੀਨੇ ਇਜ਼ਰਾਈਲ ‘ਤੇ ਵੱਡਾ ਡਰੋਨ ਅਤੇ ਮਿਜ਼ਾਈਲ ਹਮਲਾ ਕੀਤਾ ਸੀ। ਇਸ ਤੋਂ ਇਲਾਵਾ ਇਰਾਨ ਦਾ ਯੂਰੇਨੀਅਮ ਸੋਧ ਵੀ ਹਥਿਆਰ ਬਣਾਉਣ ਲਈ ਲੋੜੀਂਦੇ ਪੱਧਰ ਦੇ ਨੇੜੇ ਪਹੁੰਚ ਗਈ ਹੈ।

ਰਈਸੀ ਇਰਾਨ ਦੇ ਪੂਰਬੀ ਅਜ਼ਰਬਾਈਜਾਨ ਸੂਬੇ ਦੀ ਯਾਤਰਾ ਕਰ ਰਹੇ ਸਨ। ਸਰਕਾਰੀ ਟੀਵੀ ਨੇ ਹਾਲੇ ਤੱਕ ਪੂਰਬੀ ਅਜ਼ਰਬਾਇਜ਼ਾਨ ਸੂਬੇ ਵਿੱਚ ਹੋਏ ਹਾਦਸੇ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ‘ਚ ਰਈਸੀ ਨਾਲ ਜਿਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ‘ਚ ਇਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਹੀਨ (60) ਵੀ ਸ਼ਾਮਲ ਹਨ।