ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੇ ਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਤੇ ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰ ਸ. ਜਸਬੀਰ ਸਿੰਘ ਤੇ ਸਾਥੀ ਸ. ਗੁਰਪ੍ਰੀਤ ਸਿੰਘ ਦੇ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਪਰਗਟ ਕਰਦਿਆਂ ਕਿਹਾ ਕਿ ਇਸ ਗਹਿਰੇ ਸਦਮੇ ਨਾਲ ਗਿਆਨੀ ਮਲਕੀਤ ਸਿੰਘ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦਾ ਨੌਜਵਾਨ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਇਕ ਸੜਕ ਹਾਦਸੇ ਵਿਚ ਗੁਰੂ ਚਰਨਾ ਵਿਚ ਜਾ ਬਿਰਾਜਿਆ।ਉਸ ਨਾਲ ਉਸ ਦੇ ਸਾਹੁਰਾ ਸ੍ਰ ਜ਼ਸਬੀਰ ਸਿੰਘ ਤੇ ਇਕ ਸਾਥੀ ਗੁਰਪ੍ਰੀਤ ਸਿੰਘ ਵੀ ਇਸ ਹਾਦਸੇ ਵਿਚ ਗੁਰੂ ਚਰਨਾ ਵਿਚ ਜਾ ਬਿਰਾਜੇ। ਭਾਈ ਹਰਚਰਨਪ੍ਰੀਤ ਸਿੰਘ 25 ਸਾਲ ਦਾ ਸੀ।
ਉਹ ਆਪਣੇ ਪਿੱਛੇ ਵਿਧਵਾ ਬੀਬਾ ਗਗਨਪ੍ਰੀਤ ਕੌਰ ਤੋ ਇਲਾਵਾ 2 ਸਾਲ ਦਾ ਬੱਚਾ ਹਰੀ ਸਿੰਘ ਵੀ ਛਡ ਗਿਆ। ਜਾਣਕਾਰੀ ਮੁਤਾਬਿਕ ਭਾਈ ਹਰਚਰਨਪ੍ਰੀਤ ਸਿੰਘ ਕੀਰਤਨ ਕਰਦਾ ਸੀ ਤੇ ਟਾਟਾ ਨਗਰ ਕੀਤਰਨ ਸਮਾਗਮ ਤੇ ਜਾ ਰਿਹਾ ਸੀ।
ਰਾਹ ਵਿਚ ਉੁਨਾਂ ਦੀ ਕਾਰ ਅਚਾਨਕ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਇਨਾਂ ਤਿੰਨਾ ਦੀ ਮੌਕੇ ਤੇ ਹੀ ਮੌਤ ਹੋ ਗਈ।ਗਿਆਨੀ ਮਲਕੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਦੇਹਾਂ 8 ਜ਼ੂਨ ਨੂੰ ਅੰਮ੍ਰਿਤਸਰ ਪਹੰੁਚਣਗੀਆਂ ਤੇ 9 ਜ਼ੂਨ ਨੂੰ ਅੰਤਮ ਸਸਕਾਰ ਕੀਤੇ ਜਾਣਗੇ।
ਇਸ ਦੁਖ ਦੀ ਘੜੀ ਵਿਚ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਓ ਐਸ ਡੀ ਸਤਿਬੀਰ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ ਬਾਦੀਆਂ, ਪ੍ਰੋਫੈਸਰ ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਜ਼ਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸਾਬਕਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ, ਦਮਦਮੀ ਟਕਸਾਲ ਦ ਮੁਖੀ ਗਿਆਨੀ ਰਾਮ ਸਿੰਘ, ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬਘੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਸਾਬਕਾ ਪ੍ਰਧਾਨ ਅਮੀਰ ਸਿੰਘ, ਬਿਸ਼ਨ ਸਿੰਘ, ਸਤਵੰਤ ਸਿੰਘ ,ਤਾਰਾ ਸਿੰਘ ਜਰਨਨ ਸਕੱਤਰ ਬੀਬੀ ਸਤਵੰਤ ਕੌਰ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ, ਮੀ਼ਤ ਪ੍ਰਧਾਨ ਜਗਜੀਤ ਸਿੰਘ ਬੰਟੀ, ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿਸ ਆਦਿ ਨੇ ਸਿੰਘ ਸਾਹਿਬ ਨਾਲ ਦੁਖ ਦਾ ਇਜਹਾਰ ਕੀਤਾ।
ਦਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੈਸੇ ਦ ਲੈਣ ਦੇਣ ਕਾਰਨ ਸਿੰਘ ਸਾਹਿਬ ਦੇ 16 ਸਾਲਾ ਭਤੀਜੇ ਨੂੰ ਇਕ ਪਾਠੀ ਨੇ ਕਤਲ ਕਰ ਦਿੱਤਾ ਸੀ।