Breaking News

ਤੀਜੀ ਵਾਰ National Security Advisor ਬਣਾਏ ਗਏ ਅਜੀਤ ਡੋਵਾਲ

Ajit Doval appointed as National Security Advisor for third time

Meanwhile, the Appointments Committee also approved the re-appointment of retired IAS officer PK Mishra as Principal Secretary to Prime Minister.

ਸ੍ਰੀ ਪੀਕੇ ਮਿਸ਼ਰਾ ਨੂੰ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਦੀ ਨਿਯੁਕਤੀ 10 ਜੂਨ 2024 ਤੋਂ ਹੋਵੇਗੀ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ 10 ਜੂਨ ਤੋਂ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਸਾਬਕਾ ਆਈਏਐੱਸ ਅਧਿਕਾਰੀ ਡਾ. ਪੀਕੇ ਮਿਸ਼ਰਾ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਦੇ ਨਾਲ ਹੀ ਅਜੀਤ ਡੋਵਾਲ ਨੂੰ ਮੁੜ ਕੌਮੀ ਸੁਰੱਖਿਆ ਸਲਾਹਕਾਰ(ਐੱਨਐੱਸਏ) ਨਿਯੁਕਤ ਕੀਤਾ ਗਿਆ ਹੈ।ਕੈਬਨਿਟ ਦੀ ਨਿਯੁਕਤੀ ਕਮੇਟੀ ਨੇ 10 ਜੂਨ ਤੋਂ ਸਾਬਕਾ ਆਈਪੀਐੱਸ ਅਧਿਕਾਰੀ ਅਜੀਤ ਡੋਵਾਲ ਨੂੰ ਕੌਮੀ ਸੁਰੱਖਿਆ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ। ਡੋਵਾਲ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਜਾਵੇਗਾ।

ਪੀਕੇ ਮਿਸ਼ਰਾ ਮੋਦੀ ਦੇ ਮੁੜ ਪ੍ਰਿੰਸੀਪਲ ਸਕੱਤਰ ਨਿਯੁਕਤ, ਡੋਵਾਲ ਦੁਬਾਰਾ ਐੱਨਐੱਸਏ ਬਣੇ

ਅਜੀਤ ਡੋਭਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਬਣੇ ਰਹਿਣਗੇ। ਇਹ ਉਨ੍ਹਾਂ ਦਾ ਤੀਜਾ ਕਾਰਜਕਾਲ ਹੋਵੇਗਾ। ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ 2014 ਵਿੱਚ ਅਜੀਤ ਡੋਵਾਲ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਬਣਾਇਆ ਗਿਆ ਸੀ। ਇਸ ਤੋਂ ਬਾਅਦ 2019 ਵਿੱਚ ਵੀ ਉਨ੍ਹਾਂ ਦਾ ਕਾਰਜਕਾਲ ਬਰਕਰਾਰ ਰਿਹਾ। ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਹਟਾਉਣ ‘ਚ ਅਜੀਤ ਡੋਭਾਲ ਦੀ ਵੱਡੀ ਭੂਮਿਕਾ ਰਹੀ ਹੈ।

ਇਸ ਤੋਂ ਇਲਾਵਾ ਪੀਕੇ ਮਿਸ਼ਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਕੱਤਰ ਬਣੇ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਨਰਿੰਦਰ ਮੋਦੀ ਨੇ ਐਤਵਾਰ ਯਾਨੀ 09 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਪ੍ਰਧਾਨ ਮੰਤਰੀ ਦੇ ਨਾਲ-ਨਾਲ 30 ਕੈਬਨਿਟ ਮੰਤਰੀਆਂ, 5 ਸੁਤੰਤਰ ਚਾਰਜ ਵਾਲੇ ਰਾਜ ਮੰਤਰੀ ਅਤੇ 36 ਰਾਜ ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ।

ਤੀਜੀ ਵਾਰ National Security Advisor ਬਣਾਏ ਗਏ Ajit Doval
#AjitDoval #NationalSecurityAdvisor #NationalSecurity #LatestNews #Update