ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਨਿਊਜਰਸੀ ਵਿੱਚ ਇੱਕ ਪੰਜਾਬੀ ਨੌਜਵਾਨ ਨੇ ਦੋ ਚਚੇਰੀਆਂ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਨਾਲ ਇੱਕ ਲੜਕੀ ਦੀ ਮੌਤ ਹੋ ਗਈ ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ। ਦੋਵਾਂ ਦੀ ਪਛਾਣ ਨੂਰਮਹਿਲ ਦੇ ਗੋਰਸੀਆਂ ਪੀਰਾਂ ਪਿੰਡ ਦੀ ਜਸਵੀਰ ਕੌਰ (29) ਤੇ ਗਗਨ (20) ਵਜੋਂ ਹੋਈ ਹੈ।
ਹਾਸਲ ਹਾਣਕਾਰੀ ਮੁਤਾਬਕ ਗੋਲੀਆਂ ਲੱਗਣ ਕਾਰਨ ਜਸਵੀਰ ਦੀ ਮੌਤ ਹੋ ਗਈ ਜਦੋਂਕਿ ਗਗਨ ਜ਼ਖ਼ਮੀ ਹੋ ਗਈ। ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮ ਦੀ ਪਛਾਣ ਨਕੋਦਰ ਦੇ ਪਿੰਡ ਹੁਸੈਨਪੁਰ ਵਾਸੀ ਗੌਰਵ ਗਿੱਲ (21) ਵਜੋਂ ਹੋਈ ਹੈ। ਸੂਚਨਾ ਮਿਲਣ ਮਗਰੋਂ ਪੁਲਿਸ ਘਟਨਾ ਸਥਾਨ ’ਤੇ ਪਹੁੰਚ ਗਈ। ਪੁਲਿਸ ਨੇ ਲਗਪਗ ਛੇ ਘੰਟਿਆਂ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਤੇ ਨਾਜਾਇਜ਼ ਹਥਿਆਰ ਰੱਖਣ ਦਾ ਕੇਸ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਇਹ ਘਟਨਾ ਬੁੱਧਵਾਰ ਸਵੇਰੇ ਵਾਪਰੀ ਦੱਸੀ ਜਾ ਰਹੀ ਹੈ ਪਰ ਜਲੰਧਰ ’ਚ ਪਰਿਵਾਰਕ ਮੈਂਬਰਾਂ ਨੂੰ ਸ਼ੁੱਕਰਵਾਰ ਦੇਰ ਰਾਤ ਇਸ ਦੀ ਜਾਣਕਾਰੀ ਮਿਲੀ। ਅਮਰੀਕੀ ਪੁਲਿਸ ਅਨੁਸਾਰ ਮੁਲਜ਼ਮ ਗੌਰਵ ਗਿੱਲ ਤੇ ਗਗਨ ਇੱਕ-ਦੂਜੇ ਨੂੰ ਜਾਣਦੇ ਸਨ। ਦੋਵਾਂ ਨੇ ਅਮਰੀਕਾ ਜਾਣ ਤੋਂ ਪਹਿਲਾਂ ਪੰਜਾਬ ਦੇ ਇੱਕ ਆਇਲੈਟਸ ਸੈਂਟਰ ਤੋਂ ਇਕੱਠਿਆਂ ਪੜ੍ਹਾਈ ਕੀਤੀ ਸੀ। ਦੋਵੇਂ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਹਨ। ਪਰਿਵਾਰਾਂ ਨੇ ਉਨ੍ਹਾਂ ਨੂੰ ਗ਼ਰੀਬੀ ਦੂਰ ਕਰਨ ਲਈ ਵਿਦੇਸ਼ ਭੇਜਿਆ ਸੀ।
ਪੁਲਿਸ ਮੁਤਾਬਕ ਜਸਵੀਰ ਕੌਰ ਤੇ ਉਸ ਦੀ ਚਚੇਰੀ ਭੈਣ ਹਮਲੇ ਵਾਲੀ ਥਾਂ ਤੋਂ ਥੋੜ੍ਹੀ ਦੂਰ ਰਹਿੰਦੀਆਂ ਸਨ। ਜਸਵੀਰ ਕੌਰ ਵਿਆਹੀ ਹੋਈ ਸੀ। ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਵੇਲੇ ਉਹ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ। ਪੁਲਿਸ ਮੁਤਾਬਕ ਗੋਲੀਬਾਰੀ ਮਗਰੋਂ ਹਮਲਾਵਰ ਮੌਕੇ ਤੋਂ ਭੱਜ ਕੇ ਇੱਕ ਘਰ ਵਿੱਚ ਵੜ੍ਹ ਗਿਆ। ਪੁਲਿਸ ਨੇ ਉਸ ਨੂੰ ਚਾਰੇ ਪਾਸਿਓਂ ਘੇਰ ਕੇ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਉਸ ਕੋਲੋਂ ਕਤਲ ਸਮੇਂ ਵਰਤਿਆ ਗਿਆ ਰਿਵਾਲਵਰ ਵੀ ਬਰਾਮਦ ਕਰ ਲਿਆ ਗਿਆ ਹੈ। ਉਸ ਨੂੰ ਮਿਡਲਸੈਕਸ ਕਾਉੂਂਟੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਗੌਰਵ ਗਿੱਲ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ 10 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਅਮਰੀਕਾ ਗਿਆ ਸੀ। ਉਸ ਦਾ ਪਿਤਾ ਮਸਕਟ ਵਿੱਚ ਰਹਿੰਦਾ ਹੈ। ਉਸ ਦਾ ਇੱਕ ਛੋਟਾ ਭਰਾ ਨਕੋਦਰ ਰਹਿੰਦਾ ਹੈ।
ਅਮਰੀਕਾ – ਪੰਜਾਬੀ ਮੁੰਡੇ ਵੱਲੋਂ ਦੋ ਪੰਜਾਬੀ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ, ਮਾਮਲਾ ਆਸ਼ਿਕੀ ਦਾ
ਲਿੰਕ ਕਮੈਂਟ ਬਾਕਸ ‘ਚ👇