ਸਾਬਤ ਸੂਰਤ ਸਿੰਘ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਭੇਤਭਰੇ ਹਾਲਾਤ ‘ਚ ਹੋਈ ਮੌਤ
ਸਿਰਫ਼ 300 ਮੀਟਰ ‘ਤੇ ਰਹਿ ਗਿਆ ਸੀ ਸ਼੍ਰੀ ਹੇਮਕੁੰਟ ਸਾਹਿਬ
ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪੱਟੀ ਸ਼ਹਿਰ ਦੇ ਇਕ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਤਭਰੇ ਹਾਲਾਤ ’ਚ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।
ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ।
ਅੱਜ ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ‘ਤੇ ਸੀ ਤਾਂ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨਾਲ ਉਨ੍ਹਾਂ ਦੀ ਫੋਨ ‘ਤੇ ਗੱਲ ਹੋ ਰਹੀ ਹੈ, ਪਰ ਸੁਖਮਨਪਾਲ ਸਿੰਘ ਦੇ ਬਾਕੀ ਸਾਥੀਆਂ ਨਾਲ ਉਨ੍ਹਾਂ ਦੀ ਗੱਲ ਨਹੀਂ ਹੋ ਰਹੀ।
ਉਸ ਦੀ ਮ੍ਰਿਤਕ ਦੇਹ ਲੈਣ ਲਈ ਪਰਿਵਾਰਕ ਮੈਂਬਰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਏ ਹਨ।