ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਉਹ ਗਿੱਦੜਬਾਹਾ ਤੋਂ ਉਮੀਦਵਾਰ ਹੋਣਗੇ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਹ ਐਲਾਨ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ (pradhan mantri Bajeke) ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਉਹ ਗਿੱਦੜਬਾਹਾ ਤੋਂ ਉਮੀਦਵਾਰ ਹੋਣਗੇ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਹ ਐਲਾਨ ਕੀਤਾ ਹੈ।
ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, ‘ਪਿਤਾ ਜੀ ਜੇਲ੍ਹ ਤੋਂ ਬੈਠ ਕੇ ਚੋਣ ਲੜਨਗੇ, ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ। ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣਨ ਪਿੱਛੋਂ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਪਿੱਛੋਂ ਇਥੇ ਜ਼ਿਮਨੀ ਚੋਣ ਹੋਵੇਗੀ।
ਦੱਸ ਦਈਏ ਕਿ ਇਸੇ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਗਿਣਤੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।
ਦੱਸ ਦਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਉਤੇ ਐਨਐਸਏ (National Security Act) ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਪਲਪ੍ਰੀਤ, ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ।