T20 World Cup 2024 Final, IND vs SA LIVE Updates: India edged past South Africa by 7 runs in the final match of T20 World Cup 2024 at Kensington Oval, Barbados.
ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਵਿਸ਼ਵ ਕੱਪ ਜਿੱਤਿਆ
17 ਸਾਲਾਂ ਬਾਅਦ ਮੁੜ ਖਿਤਾਬ ਜਿੱਤਿਆ; ਭਾਰਤ ਦੀਆਂ ਸੱਤ ਵਿਕਟਾਂ ਦੇ ਨੁਕਸਾਨ ’ਤੇ ਬਣੀਆਂ ਸਨ 176 ਦੌੜਾਂ; ਦੱਖਣੀ ਅਫਰੀਕਾ ਦੀ ਟੀਮ 169 ਦੌੜਾਂ ਹੀ ਬਣਾ ਸਕੀ
ਬਾਰਬਾਡੋਸ, 29 ਜੂਨ
ਇੱਥੇ ਖੇਡੇ ਜਾ ਰਹੇ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ।
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 176 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦੀ ਟੀਮ 177 ਦੌੜਾਂ ਦਾ ਪਿੱਛਾ ਕਰਦਿਆਂ ਅੱਠ ਵਿਕਟਾਂ ਦੇ ਨੁਕਸਾਨ ਨਾਲ 169 ਦੌੜਾਂ ਹੀ ਬਣਾ ਸਕੀ।
ਦੱਖਣੀ ਅਫਰੀਕਾ ਵੱਲੋਂ ਹੈਨਰਿਚ ਕਲੈਸਨ ਨੇ 27 ਗੇਂਦਾਂ ਵਿਚ 52 ਦੌੜਾਂ ਬਣਾਉਂਦਿਆਂ ਟੀਮ ਨੂੰ ਜਿਤਾਉਣ ਲਈ ਪੂਰੀ ਵਾਹ ਲਾਈ।
ਉਸ ਨੇ ਅਕਸ਼ਰ ਪਟੇਲ ਦੇ ਇਕ ਓਵਰ ਵਿਚ 24 ਦੌੜਾਂ ਬਣਾ ਕੇ ਮੈਚ ਦਾ ਪਾਸਾ ਦੱਖਣੀ ਅਫਰੀਕਾ ਦੀ ਟੀਮ ਵੱਲ ਮੋੜਿਆ ਪਰ ਇਸ ਤੋਂ ਬਾਅਦ ਭਾਰਤ ਨੇ ਦੱਖਣੀ ਅਫਰੀਕਾ ਦੇ ਦੋ ਬੱਲੇਬਾਜ਼ਾਂ ਨੂੰ ਨਾਲ ਦੀ ਨਾਲ ਆਊਟ ਕੀਤਾ ਤੇ ਉਸ ਤੋਂ ਬਾਅਦ ਭਾਰਤ ਨੂੰ ਖਿਤਾਬੀ ਜਿੱਤ ਹਾਸਲ ਹੋਈ।
ਦੱਖਣੀ ਅਫਰੀਕਾ ਨੂੰ ਆਖਰੀ ਓਵਰ ਵਿਚ 16 ਦੌੜਾਂ ਚਾਹੀਦੀਆਂ ਸਨ ਪਰ ਡੇਵਿਡ ਮਿਲਰ ਦਾ ਸੂਰਿਆ ਕੁਮਾਰ ਨੇ ਬਾਊਂਡਰੀ ’ਤੇ ਸ਼ਾਨਦਾਰ ਕੈਚ ਲੈ ਕੇ ਮੈਚ ਦਾ ਪਾਸਾ ਪਲਟ ਦਿੱਤਾ।
ਦੱਖਣੀ ਅਫਰੀਕਾ ਨੂੰ ਆਖਰੀ ਦੋ ਗੇਂਦਾਂ ਵਿਚ ਦਸ ਦੌੜਾਂ ਚਾਹੀਦੀਆਂ ਸਨ ਪਰ ਹਾਰਦਿਕ ਪਾਂਡਿਆ ਨੇ ਵਾਈਡ ਗੇਂਦ ਸੁੱਟ ਦਿੱਤੀ।
ਇਸ ਤੋਂ ਅਗਲੀ ਗੇਂਦ ਵਿਚ ਰਬਾਡਾ ਆਊਟ ਹੋ ਗਿਆ ਤੇ ਆਖਰੀ ਗੇਂਦ ’ਤੇ ਨੌਂ ਦੌੜਾਂ ਚਾਹੀਦੀਆਂ ਸਨ ਪਰ ਦੱਖਣੀ ਅਫਰੀਕਾ ਸਿਰਫ ਇਕ ਦੌੜ ਹੀ ਬਣਾ ਸਕਿਆ ਤੇ ਭਾਰਤ ਨੇ ਵਿਸ਼ਵ ਕੱਪ ਮੁਕਾਬਲਾ ਸੱਤ ਦੌੜਾਂ ਨਾਲ ਜਿੱਤ ਲਿਆ।
ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੇ ਪਹਿਲੇ ਤਿੰਨ ਬੱਲੇਬਾਜ਼ ਪਾਵਰਪਲੇਅ ਦੌਰਾਨ ਹੀ ਆਊਟ ਹੋ ਗਏ।
ਸਭ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ ਕੈਚ ਆਊਟ ਹੋਇਆ। ਉਸ ਤੋਂ ਬਾਅਦ ਰਿਸ਼ਵ ਪੰਤ ਬਿਨਾਂ ਕੋਈ ਦੌੜ ਬਣਾਏ ਵਿਕਟਕੀਪਰ ਨੂੰ ਕੈਚ ਦੇ ਬੈਠਾ।
ਉਸ ਤੋਂ ਬਾਅਦ ਸੂਰਿਆ ਕੁਮਾਰ ਵੀ ਜਲਦੀ ਹੀ ਆਊਟ ਹੋ ਗਿਆ। ਭਾਰਤ ਨੇ 13.2 ਓਵਰਾਂ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ ਨਾਲ 105 ਦੌੜਾਂ ਬਣਾ ਲਈਆਂ ਸਨ।
ਇਸ ਤੋਂ ਬਾਅਦ ਅਗਲੀ ਹੀ ਗੇਂਦ ’ਤੇ ਅਕਸ਼ਰ ਪਟੇਲ ਰਨ ਆਊਟ ਹੋ ਗਿਆ ਹੈ। ਉਸ ਨੇ 31 ਗੇਂਦਾਂ ਵਿੱਚ 47 ਦੌੜਾਂ ਬਣਾਈਆਂ ਤੇ ਭਾਰਤ ਦੀਆਂ ਚਾਰ ਵਿਕਟਾਂ ਦੇ ਨੁਕਸਾਨ ’ਤੇ 106 ਦੌੜਾਂ ਬਣੀਆਂ ਸਨ।
ਇਸ ਤੋਂ ਬਾਅਦ ਵਿਰਾਟ ਕੋਹਲੀ ਨੇ 59 ਗੇਂਦਾਂ ਖੇਡਦਿਆਂ 76 ਦੌੜਾਂ ਬਣਾਈਆਂ ਜੋ ਛੱਕਾ ਮਾਰਨ ਦੀ ਕੋਸ਼ਿਸ਼ ਕਰਦਿਆਂ ਬਾਊਂਡਰੀ ਨੇੜੇ ਕੈਚ ਆਊਟ ਹੋਇਆ। ਇਸ ਤੋਂ ਬਾਅਦ ਸ਼ਿਵਮ ਦੂਬੇ 16 ਗੇਂਦਾਂ ਵਿਚ 27 ਦੌੜਾਂ ਬਣਾ ਕੇ ਆਊਟ ਹੋਇਆ। ਉਸ ਤੋਂ ਬਾਅਦ ਭਾਰਤ ਦੀ ਆਖਰੀ ਵਿਕਟ ਰਵਿੰਦਰ ਜਡੇਜਾ ਵਜੋਂ ਡਿੱਗੀ।
ਭਾਰਤ ਨੇ ਨਿਰਧਾਰਿਤ ਵੀਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 176 ਦੌੜਾਂ ਬਣਾਈਆਂ।
ਬਾਰਬਾਡੋਸ ਦੇ ਕੈਨਿੰਗਸਟਨ ਓਵਲ ਸਟੇਡੀਅਮ ‘ਚ ਖੇਡੇ ਗਏ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੁਕਾਬਲੇ ‘ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਖ਼ਿਤਾਬ ‘ਤੇ ਕਬਜ਼ਾ ਕਰ ਲਿਆ ਹੈ। ਇਸ ਮੁਕਾਬਲੇ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ।
ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿਰਾਟ ਕੋਹਲੀ ਤੇ ਅਕਸ਼ਰ ਪਟੇਲ ਦੀਆਂ ਤਾਬੜਤੋੜ ਪਾਰੀਆਂ ਦੀ ਬਦੌਲਤ 176 ਦੌੜਾਂ ਬਣਾਈਆਂ ਹਨ।
ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਨੂੰ ਪਹਿਲਾ ਝਟਕਾ ਜਸਪ੍ਰੀਤ ਬੁਮਰਾਹ ਨੇ ਦਿੱਤਾ, ਜਿਸ ਨੇ ਰੀਜ਼ਾ ਹੈਂਡ੍ਰਿਕਸ ਨੂੰ 4 ਦੌੜਾ ਦੇ ਸਕੋਰ ‘ਤੇ ਕਲੀਨ ਬੋਲਡ ਕਰ ਦਿੱਤਾ। ਉਸ ਤੋਂ ਬਾਅਦ ਕਪਤਾਨ ਐਡਨ ਮਾਰਕ੍ਰਮ ਵੀ 4 ਦੌੜਾਂ ਬਣਾ ਅਰਸ਼ਦੀਪ ਦਾ ਸ਼ਿਕਾਰ ਬਣੇ।
ਇਸ ਤੋਂ ਬਾਅਦ ਖ਼ਤਰਨਾਕ ਦਿਖ ਰਹੇ ਟ੍ਰਿਸਟਨ ਸਟੱਬਸ ਨੂੰ ਅਕਸ਼ਰ ਪਟੇਲ ਨੇ ਕਲੀਨ ਬੋਲਡ ਕਰ ਦਿੱਤਾ। ਉਸ ਨੇ 31 ਦੌੜਾਂ ਦਾ ਯੋਗਦਾਨ ਦਿੱਤਾ। ਦੱਖਣੀ ਅਫਰੀਕਾ ਨੂੰ ਸਭ ਤੋਂ ਵੱਡਾ ਝਟਕਾ ਅਰਸ਼ਦੀਪ ਨੇ ਦਿੱਤਾ, ਜਿਸ ਨੇ ਕੁਇੰਟਨ ਡੀ ਕੌਕ ਨੂੰ ਆਊਟ ਕਰ ਕੇ ਭਾਰਤ ਦੀ ਮੈਚ ‘ਚ ਵਾਪਸੀ ਕਰਵਾਈ। ਉਸ ਨੇ 31 ਗੇਂਦਾਂ ‘ਚ 4 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 39 ਦੌੜਾਂ ਬਣਾਈਆਂ।
ਇਸ ਤੋਂ ਬਾਅਦ ਆਏ ਹੈਨਰਿਕ ਕਲਾਸੇਨ ਨੇ ਤਾਬੜਤੋੜ ਪਾਰੀ ਖੇਡਣੀ ਸ਼ੁਰੂ ਕੀਤੀ ਤੇ ਮੈਦਾਨ ਦੇ ਚਾਰੇ ਪਾਸੇ ਚੌਕੇ ਛੱਕੇ ਲਗਾਏ। ਉਸ ਨੇ ਅਕਸ਼ਰ ਦੇ ਇਕ ਓਵਰ ‘ਚ 23 ਦੌੜਾਂ ਜੋੜ ਕੇ ਮੈਚ ਦਾ ਪਾਸਾ ਪਲਟ ਦਿੱਤਾ। ਪਰ ਹਾਰਦਿਕ ਪੰਡਯਾ ਨੇ ਹੈਨਰਿਕ ਕਲਾਸੇਨ ਨੂੰ 52 ਦੌੜਾਂ ਦੇ ਸਕੋਰ ‘ਤੇ ਆਊਟ ਕਰ ਕੇ ਭਾਰਤ ਦੀ ਮੈਚ ‘ਚ ਵਾਪਸੀ ਕਰਵਾਈ।
ਇਸ ਤੋਂ ਬਾਅਦ ਮਿਲਰ ਨੂੰ ਆਖ਼ਰੀ ਓਵਰ ‘ਚ ਹਾਰਦਿਕ ਪੰਡਯਾ ਨੇ ਸੂਰਿਆਕੁਮਾਰ ਹੱਥੋਂ ਬਾਊਂਡਰੀ ‘ਤੇ ਕੈਚ ਆਊਟ ਕਰਵਾ ਦਿੱਤਾ। ਬਾਅਦ ‘ਚ ਅਫਰੀਕੀ ਬੱਲੇਬਾਜ਼ ਕੁਝ ਖ਼ਾਸ ਨਹੀਂ ਕਰ ਸਕੇ ਤੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 169 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤ ਨੇ ਇਹ ਮੁਕਾਬਲਾ 7 ਦੌੜਾਂ ਨਾਲ ਜਿੱਤ ਕੇ ਟ੍ਰਾਫ਼ੀ ‘ਤੇ ਕਬਜ਼ਾ ਕਰ ਲਿਆ ਹੈ।