MP Amritpal Singh, who was elected the MP from Punjab’s Khadoor Sahib seat after contesting the elections from a jail in Assam, has been granted parole for four days, beginning Friday, to take the oath of office
ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਪੰਜ ਨੂੰ ਚੁੱਕਣਗੇ ਸਹੁੰ
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕੀਤਾ ਐਲਾਨ
ਅੰਮ੍ਰਿਤਸਰ, 3 ਜੁਲਾਈ
ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਮਿਲ ਗਈ ਹੈ ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਪਤਾ ਲੱਗਿਆ ਹੈ ਕਿ ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ।
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਹੈ ਕਿ ਐਨਐਸਏ ਐਕਟ ਤਹਿਤ ਨਜ਼ਰਬੰਦ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ।
ਉਨ੍ਹਾਂ ਫੇਸਬੁੱਕ ’ਤੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦੂਜੇ ਪਾਸੇ ਪੰਜਾਬ ਪੁਲੀਸ ਦੇ ਸੂਤਰਾਂ ਦਾ ਕਹਿਣਾ ਹੈ ਕਿ ‘ਵਾਰਿਸ ਪੰਜਾਬ ਦੇ’ ਮੁਖੀ ਨੂੰ ਆਸਾਮ ਦੀ ਦਿਬਰੂਗੜ੍ਹ ਜੇਲ੍ਹ ਤੋਂ ਹੈਲੀਕਾਪਟਰ ਰਾਹੀਂ ਸਿੱਧੇ ਸੰਸਦ ਵਿੱਚ ਲਿਜਾਏ ਜਾਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਵੇਰੇ ਕੁਝ ਬਾਗੀ ਆਗੂ MP ਭਾਈ ਅੰਮ੍ਰੀਤਪਾਲ ਸਿੰਘ ਦੇ ਅੰਮ੍ਰਿਤਸਰ ਘਰ ਗਏ ਅਤੇ ਉਸ ਦੇ ਮਾਪਿਆਂ ਨੂੰ ਮਿਲੇ।
ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ।
ਇਸ ਦੌਰਾਨ MP ਭਾਈ ਅੰਮ੍ਰੀਤਪਾਲ ਸਿੰਘ ਦੇ ਸਮਰਥਕਾਂ ਦਾ ਮੰਨਣਾ ਹੈ ਕਿ ਉਸ ਨੂੰ ਆਪਣੀਆਂ ਡਿਊਟੀਆਂ ਨਿਭਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਅਰਾਜਕਤਾਵਾਦੀ ਦੀ ਤਸਵੀਰ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ।
Amritsar Deputy Commissioner Ghanshyam Thori said on Wednesday, “Amritpal Singh has been granted parole for 4 days or less from July 5 with certain conditions, about which the jail superintendent, Dibrugarh, has been informed.”
Mp Amritpal Singh’s lawyer and his family, however, said they don’t have any information about the date of the swearing-in event.