Breaking News

MP ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਮੁਲਾਕਾਤ ਦੀ ਦੱਸੀ ‘ਕੱਲੀ-ਕੱਲੀ’ ਗੱਲ

ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ।

ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਲਈ ਉਸ ਨੂੰ ਸੁਰੱਖਿਅਤ ਘਰ ਲਿਜਾਇਆ ਜਾ ਰਿਹਾ ਹੈ।

ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।

ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਵੱਡਾ ਬਿਆਨ
ਓਹ ਕੋਈ ਖਾਲਿਸਤਾਨੀ ਸਮਰਥਕ ਨਹੀਂ।
ਓਹਨਾਂ ਸੰਵਿਧਾਨ ਦੇ ਦਾਇਰੇ ਚ ਰਹਿ ਕੇ ਚੋਣ ਲੜੀ ਹੈ।
ਪੰਜਾਬ ਦੇ ਹੱਕਾਂ ਦੀ ਗੱਲ ਕਰਨਾ ਨੌਜਵਾਨੀ ਨੂੰ ਬਚਾਉਣਾ ਕੀ ਖਾਲਿਸਤਾਨੀ ਸਮਰਥਨ ਹੈ?
ਕੀਤੇ ਵਾਅਦੇ ਪੂਰੇ ਕਰਨ ਲਈ ਓਹਨਾਂ ਨੂੰ ਹੁਣ ਛੱਡਣਾ ਚਾਹੀਦਾ।

ਗੱਡੀ ਚੋਂ ਹੱਥ ਜੋੜ ਕੇ MP ਅੰ/ਮ੍ਰਿਤ*ਪਾਲ ਸਿੰਘ ਨੇ ਸੰਗਤਾਂ ਨੂੰ ਬੁਲਾਈ ਫਤਿਹ, ਪਰਿਵਾਰ ਨਾਲ MP ਅੰ/ਮ੍ਰਿਤ*ਪਾਲ ਦੀ ਮੁਲਾਕਾਤ ਹੋਈ ਖਤਮ, Pro Punjab Tv ‘ਤੇ MP ਅਮ੍ਰਿਤਪਾਲ ਸਿੰਘ ਦੀਆਂ Exclusive ਤਸਵੀਰਾਂ LIVE