ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਸ਼ਿਵਸੈਨਾ ਲੀਡਰ ਸਣੇ 3 ਜਣਿਆਂ ਖਿਲਾਫ ਪਰਚਾ ਦਰਜ,ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦਾ ਸਖ਼ਤ ਸੁਨੇਹਾ
FIR filed against 3 including Shiv Sena leader Sumit Jasuja in Ludhiana: ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸ਼ਿਵ ਸੈਨਾ ਆਗੂ ਸਣੇ 3 ‘ਤੇ ਮਾਮਲਾ ਦਰਜ ਕੀਤਾ ਗਿਆ। ਇਨ੍ਹਾਂ ‘ਤੇ ਸੋਸ਼ਲ ਮੀਡੀਆ ‘ਤੇ ਵਿਵਾਦਿਤ ਪੋਸਟਾਂ ਪਾਉਣ ‘ਤੇ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਪੁਲਿਸ ਨੇ ਭੜਕਾਊ ਭਾਸ਼ਣ ਦੇਣ ਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਰੌਬਿਨ ਗਿੱਲ, ਸੁਮਿਤ ਜਸੂਜਾ ਲੁਧਿਆਣਾ ਤੇ ਨੀਰਜ ਵਾਸੀ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਭੜਕਾਊ ਭਾਸ਼ਣ ਜਾਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਲੋਕ ਅਜਿਹੇ ਭਾਸ਼ਣ ਤੋਂ ਗੁਰੇਜ਼ ਕਰਨ।