Shehnaaz Gill’s father Santokh Gill lied on death threat calls to get security: Police
Police Refutes Claims Related to Threats to Shehnaaz Gill’s Father
ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਆਏ ਫੋਨ ਦੀ ਜਾਂਚ ਜਾਰੀ, ਸੰਤੋਖ ਸਿੰਘ ਖਿਲਾਫ ਪਹਿਲਾਂ ਤੋਂ 7 ਤੋਂ 8 ਮਾਮਲੇ ਦਰਜ
ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਧਮਕੀ ਮਿਲਣ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ ਵੱਡਾ ਖੁਲਾਸਾ
ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਗਿੱਲ ਨੇ ਗੰਨਮੈਨ
ਲੈਣ ਲਈ ਧਮਕੀ ਵਾਲਾ ਬੋਲਿਆ ਝੂਠ
ਕਈ ਅਪਰਾਧਿਕ ਮਾਮਲੇ ਦਰਜ, ਨਹੀਂ ਮਿਲੀ ਕੋਈ ਧਮਕੀ,
ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ
ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਜਾਨੋਂ ਮਾਰਨ ਦੀ ਧਮਕੀ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਪਾਰਟੀ ਨੇ ਵੱਡਾ ਖੁਲਾਸਾ ਕਰ ਦਿਤਾ ਹੈ। ਜਾਂਚ ਕਰ ਰਹੀ ਟੀਮ ਦੇ ਮੁਖੀ ਨੇ ਦੱਸਿਆ ਕਿ ਸੰਤੋਖ ਗਿੱਲ ਨੂੰ ਕੋਈ ਜਾਨੋਂ ਮਾਰਨ ਦੀ ਧਮਕੀ ਨਹੀਂ ਮਿਲੀ ਸਗੋਂ ਉਸ ਨੇ ਪੁਲਿਸ ਸੁਰੱਖਿਆ ਲੈਣ ਲਈ ਸਾਰਾ ਡਰਾਮਾ ਰਚਿਆ ਸੀ।
ਸੰਤੋਖ ਸਿੰਘ ਨੇ ਦੋਸ਼ ਲਾਇਆ ਸੀ ਕਿ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਡੀਐਸਪੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਤੋਖ ਸਿੰਘ ਗਿੱਲ ਖ਼ਿਲਾਫ਼ 7 ਤੋਂ 8 ਅਪਰਾਧਿਕ ਮਾਮਲੇ ਦਰਜ ਹਨ।
ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਧਮਕੀ ਦੇਣ ਦੇ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਿਸੇ ਵਿਦੇਸ਼ੀ ਨੰਬਰ ਤੋਂ ਧਮਕੀ ਭਰੇ ਫ਼ੋਨ ਕਾਲ ਦੀ ਵੀਡੀਓ ਕਰੀਬ 2 ਮਹੀਨੇ ਪਹਿਲਾਂ ਦੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਕਾਲ ਕਿੱਥੋਂ ਆਈ ਹੈ।
ਜ਼ਿਕਰਯੋਗ ਹੈ ਕਿ ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਪਾਕਿਸਤਾਨ ਤੋਂ ਧਮਕੀ ਭਰਿਆ ਕਾਲ ਆਇਆ ਸੀ ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇੰਨਾ ਹੀ ਨਹੀਂ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਸੀ। ਫ਼ੋਨ ਕਰਨ ਵਾਲੇ ਵਿਅਕਤੀ ਨੇ ਉਨ੍ਹਾਂ ਨੂੰ ਮਾਈਨਿੰਗ ਦੇ ਮਾਮਲੇ ‘ਚ ਦਖ਼ਲ ਨਾ ਦੇਣ ਦੀ ਚਿਤਾਵਨੀ ਵੀ ਦਿੱਤੀ ਸੀ।
ਸੰਤੋਖ ਸਿੰਘ ਨੇ ਦੋਸ਼ ਲਾਇਆ ਸੀ ਕਿ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਡੀਐਸਪੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਤੋਖ ਸਿੰਘ ਗਿੱਲ ਖ਼ਿਲਾਫ਼ 7 ਤੋਂ 8 ਅਪਰਾਧਿਕ ਮਾਮਲੇ ਦਰਜ ਹਨ। ਸੰਤੋਖ ਸਿੰਘ ਇਕ ਸੰਸਥਾ ਦਾ ਮੁਖੀ ਹੈ ਜਿਸ ਕਾਰਨ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ, ਉਹ ਸੁਰੱਖਿਆ ਦੀ ਦੁਰਵਰਤੋਂ ਕਰ ਰਿਹਾ ਸੀ, ਜਿਸ ਤੋਂ ਬਾਅਦ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਸਬੂਤ ਸਾਹਮਣੇ ਆਉਣਗੇ ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸੰਤੋਖ ਗਿੱਲ ਨੇ ਪਹਿਲਾਂ ਵੀ ਪੁਲਿਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਸੀ। ਦੱਸ ਦੇਈਏ ਕਿ ਬੀਤੇ ਦਿਨੀਂ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਕਰ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਕਾਲ ਆਇਆ ਸੀ ਅਤੇ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਕਤ ਵਿਅਕਤੀ ਨੇ ਕਿਹਾ, ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਪਹਿਲਾਂ ਉਸ ਦੀ ਧੀ ਸ਼ਹਿਨਾਜ਼ ਗਿੱਲ ਅਤੇ ਫਿਰ ਉਸ ਨੂੰ ਮਾਰ ਦਿਤਾ ਜਾਵੇਗਾ। ਉਪਰੋਕਤ ਵੀਡੀਓ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤੋਖ ਗਿੱਲ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲਮੱਠ ਦਾ ਜ਼ਿਕਰ ਵੀ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਖੁਲਾਸਾ ਹੋਇਆ ਕਿ ਕੋਈ ਧਮਕੀ ਭਰਿਆ ਕਾਲ ਨਹੀਂ ਆਇਆ, ਸਗੋਂ ਸੁਰੱਖਿਆ ਲੈਣ ਲਈ ਸਾਰਾ ਡਰਾਮਾ ਰਚਿਆ ਸੀ।
ਡੀਐਸਪੀ ਬਾਬਾ ਬਕਾਲਾ, ਸੁਵਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਸੰਤੋਖ ਸਿੰਘ ਗਿੱਲ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ ਅਤੇ ਉਨ੍ਹਾਂ ਨੂੰ ਪਹਿਲਾਂ ਵੀ ਪੁਲਿਸ ਨੇ ਸੁਰੱਖਿਆ ਦਿਤੀ ਹੋਈ ਹੈ, ਕਿਉਂਕਿ ਉਹ ਇਕ ਜਥੇਬੰਦੀ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਪੁਲਿਸ ਤਫਤੀਸ਼ ਦਰਮਿਆਨ ਇਹ ਸਾਹਮਣੇ ਆਇਆ ਕਿ ਸੰਤੋਖ ਗਿੱਲ ਨੇ ਸੁਰੱਖਿਆ ਦੀ ਦੁਰਵਰਤੋਂ ਕੀਤੀ ਅਤੇ ਹੁਣ ਉਨ੍ਹਾਂ ਦੇ ਕਹਿਣ ਵਿਚ ਕੋਈ ਸੱਚਾਈ ਨਹੀਂ ਹੈ ਕਿ ਉਨ੍ਹਾਂ ਨੂੰ ਕਿਸੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਤਫਤੀਸ਼ ਅਜੇ ਜਾਰੀ ਹੈ ਅਤੇ ਇਸ ਦੇ ਖ਼ਤਮ ਹੁੰਦਿਆਂ ਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
The police have countered the allegations made by Santokh Singh Gill, the father of Shehnaaz Gill, regarding threatening phone calls and demands for payment. In a video shared on social media, Santokh Singh asserted that he had received a threat from a foreign number, demanding a sum of Rs 50 lakh as a ransom. Allegedly, the caller warned of harm to both Santokh Singh and his daughter Shehnaaz if the demanded money was not paid.
However, the police have refuted these claims, stating that they have found no evidence to support Santokh Singh’s claims. They assert that Santokh Singh has a history of misusing police protection and has been involved in criminal cases in the past. Moreover, they highlight that he previously received police protection due to his position as the president of an organization, but he capitalize on this privilege for personal reasons.