ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਧਾਕੜ ਅਫ਼ਸਰ ਵਜੋਂ ਜਾਣੇ ਜਾਂਦੇ EX. ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਦੀ ਸਿਆਸਤ ‘ਚ ਐਂਟਰੀ ਹੋ ਸਕਦੀ ਹੈ।
ਮਿਲੀ ਜਾਣਕਾਰੀ ਅਨੁਸਾਰ ਡਾ. ਲਖਵੀਰ ਸਿੰਘ ਅੱਜ ਜਲੰਧਰ ਵਿਖੇ ਸੁਖਬੀਰ ਬਾਦਲ ਨਾਲ ਮੀਟਿੰਗ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ।
ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਣਗੇ ।
ਦੱਸ ਦੇਈਏ ਕਿ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।
ਜਿਸ ਤੋਂ ਬਾਅਦ ਅੱਜ ਇਹ ਕਿਆਸ-ਰਾਈਆਂ ਖਤਮ ਹੋ ਸਕਦੀਆਂ ਹਨ ਤੇ ਉਹ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ।
ਆਮ ਆਦਮੀ ਪਾਰਟੀ ਛੱਡ ਅਕਾਲੀ ਦਲ ‘ਚ ਸ਼ਾਮਿਲ ਹੋਣ ਜਾ ਰਹੇ ਧਾਕੜ ਅਫ਼ਸਰ ਡਾ.ਲਖਵੀਰ ਸਿੰਘ ਕਹਿੰਦੇ – ਅਕਾਲੀ ਦਲ ਹੀ ਪੰਥ ਦੀ ਪਾਰਟੀ ਆ
#AAP #AkaliDal #drlakhvirsingh #Election