Former DSP Raka Gera Convicted in 13-Year-old bribe case – 13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਮੋਹਾਲੀ ਦੀ ਸਾਬਕਾ DSP ਰਾਕਾ ਗੇਰਾ ਨੂੰ 6 ਸਾਲ ਕੈਦ ਅਤੇ ਇੱਕ ਲੱਖ ਜੁਰਮਾਨਾ
ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਰਾਕਾ ਗੇਰਾ ਖਿਲਾਫ ਜਦੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਤਾਂ ਉਦੋਂ ਉਹ ਮੁਹਾਲੀ ਵਿਚ ਤਾਇਨਾਤ ਸਨ। ਰਾਕਾ ਨੂੰ ਅਦਾਲਤ ਨੇ 5 ਫਰਵਰੀ ਨੂੰ ਦੋਸ਼ੀ ਪਾਇਆ ਸੀ ਅਤੇ ਉਥੋਂ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।
ਨਿਊ ਚੰਡੀਗੜ੍ਹ ਦੇ ਇਕ ਬਿਲਡਰ ਨੇ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਖ਼ਿਲਾਫ਼ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। 13 ਸਾਲ ਪਹਿਲਾਂ ਰਾਕਾ ਗੇਰਾ ਨੂੰ ਸੈਕਟਰ 15 ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਤੋਂ ਬਾਅਦ ਸੀਬੀਆਈ ਨੇ ਰਾਕਾ ਗੇਰਾ ਦੇ ਘਰ ਦੀ ਤਲਾਸ਼ੀ ਲਈ ਅਤੇ ਉਥੋਂ 90 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਇਸ ਤੋਂ ਇਲਾਵਾ ਹਥਿਆਰ ਅਤੇ ਕਾਰਤੂਸ ਵੀ ਮਿਲੇ ਹਨ। ਸੀਬੀਆਈ ਨੇ ਉਸ ਦੇ ਘਰੋਂ ਸ਼ਰਾਬ ਦੀਆਂ 53 ਬੋਤਲਾਂ ਵੀ ਬਰਾਮਦ ਕੀਤੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਸ ਖਿਲਾਫ ਭ੍ਰਿਸ਼ਟਾਚਾਰ ਦੇ ਨਾਲ-ਨਾਲ ਅਸਲਾ ਐਕਟ ਦਾ ਮਾਮਲਾ ਦਰਜ ਕਰ ਲਿਆ ਹੈ।
13 years back, on the complaint of builder KK Malhotra, a resident of Mullanpur, Mohali, the CBI arrested Raka Gera on 25 July 2011 for accepting a bribe of Rs 1 lakh from his house in Sector-15, Chandigarh. It should be noted that Punjab and Haryana High Court had put stay for 5 years on the trial of this case. But last year in August 2023, the stay was lifted and trial Continued again.
ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਜਦੋਂ ਗਵਾਹੀ ਹੋਈ ਤਾਂ ਰਾਕਾ ਗੇਰਾ ‘ਤੇ ਰਿਸ਼ਵਤ ਮੰਗਣ ਦਾ ਦੋਸ਼ ਲਗਾਉਣ ਵਾਲੇ ਬਿਲਡਰ ਨੇ ਵਿਰੋਧ ਕੀਤਾ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ‘ਤੇ ਲਗਭਗ 5 ਸਾਲ ਤੱਕ ਰੋਕ ਲਗਾ ਦਿੱਤੀ। ਜਦੋਂ ਅਗਸਤ 2023 ਵਿੱਚ ਹਾਈ ਕੋਰਟ ਤੋਂ ਸਟੇਅ ਹਟਾ ਲਿਆ ਗਿਆ ਤਾਂ ਇਸ ਦੀ ਸੁਣਵਾਈ ਸ਼ੁਰੂ ਹੋਈ।
ਸੀਬੀਆਈ ਦੇ ਵਕੀਲ ਨੇ ਅਦਾਲਤ ਵਿਚ ਸ਼ਿਕਾਇਤਕਰਤਾ ਬਿਲਡਰ ਅਤੇ ਡੀਐਸਪੀ ਰਾਕਾ ਗੇਰਾ ਵਿਚਕਾਰ ਹੋਈ ਗੱਲਬਾਤ ਦੇ ਸਬੂਤ ਪੇਸ਼ ਕੀਤੇ। ਜਿਸ ਰਾਹੀਂ ਉਸ ਨੇ ਦਾਅਵਾ ਕੀਤਾ ਕਿ ਉਸ ਕੋਲ ਮੁਲਜ਼ਮ ਅਤੇ ਸ਼ਿਕਾਇਤਕਰਤਾ ਵਿਚਕਾਰ ਹੋਈ ਗੱਲਬਾਤ ਦੀ ਟ੍ਰਾਂਸਕ੍ਰਿਪਟ ਅਤੇ ਫੁਟੇਜ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਡੀਐਸਪੀ ਨੇ ਰਿਸ਼ਵਤ ਮੰਗੀ ਸੀ।
ਇਸ ਮਾਮਲੇ ਵਿੱਚ 2017 ਵਿੱਚ ਰਾਕਾ ਨੂੰ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। ਰਾਕਾ ਨੇ ਸੈਸ਼ਨ ਕੋਰਟ ਵਿੱਚ ਸਜ਼ਾ ਖ਼ਿਲਾਫ਼ ਅਪੀਲ ਕੀਤੀ ਸੀ। 2019 ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਕੇਸ ਸੀਬੀਆਈ ਅਦਾਲਤ ਵਿੱਚ ਗਿਆ ਅਤੇ ਉਥੋਂ ਉਸ ਨੂੰ ਸਜ਼ਾ ਹੋਈ।
After search operation at residence of Former DSP, arms were also recovered. However she was acquitted in the case of recovery of arms.
13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਮੋਹਾਲੀ ਦੀ ਸਾਬਕਾ DSP ਰਾਕਾ ਗੇਰਾ ਨੂੰ 6 ਸਾਲ ਕੈਦ ਅਤੇ ਇੱਕ ਲੱਖ ਜੁਰਮਾਨਾ
#bribery #FormerDSPRakaGera #MohaliFormerDSP #CBI #Punjabpolice #PunjabNews
Former female DSP Raka Gera News: 13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ