ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ‘ਚ ਸਕੂਟੀ ਤੋਂ ਸਕੂਲ ਜਾ ਰਹੀ ਟੀਚਰ ਨੂੰ ਓਵਰਸਪੀਡ ਟਿੱਪਰ ਨੇ ਕੁਚਲ ਦਿੱਤਾ।ਇਸ ਹਾਦਸੇ ‘ਚ ਔਰਤ ਟੀਚਰ ਬੁਰੀ ਤਰ੍ਹਾਂ ਜਖਮੀ ਹੋ ਗਈ, ਜਿਸਦੇ ਹੱਥ ਪੈਰ ਤੇ ਧੜ ‘ਤੇ ਟਿੱਪਰ ਦਾ ਟਾਇਰ ਚੜ੍ਹ ਗਿਆ।
ਜਖਮੀ ਔਰਤ ਦੀ ਪਛਾਣ ਕੀਰਤੀ ਦੇ ਰੂਪ ‘ਚ ਹੋਈ ਹੈ,ਜਿਸਦਾ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।ਜਾਣਕਾਰੀ ਮੁਤਾਬਕ ਘਟਨਾ ਮੰਗਲਵਾਰ ਸਵੇਰੇ ਚੰਡੀਗੜ੍ਹ ਰੋਡ ਦੀ ਹੈ।ਦੱਸਿਆ ਜਾ ਰਿਹਾ ਹੈ ਕਿ ਟਿੱਪਰ ਦੀ ਰਫਤਾਰ ਕਾਫੀ ਤੇਜ ਸੀ, ਜਿਸ ਕਾਰਨ ਉਕਤ ਹਾਦਸਾ ਹੋਇਆ।ਦੂਜੇ ਪਾਸੇ ਆਸ ਪਾਸ ਦੇ ਲੋਕਾਂ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ, ਜਿਥੇ ਉਸਦਾ ਇਲਾਜ ਚਲ ਰਿਹਾ ਹੈ।
Ludhiana News : ਲੁਧਿਆਣਾ ‘ਚ ਚੰਡੀਗੜ੍ਹ ਰੋਡ ‘ਤੇ ਮੰਗਲਵਾਰ ਸਵੇਰੇ ਇੱਕ ਟਿੱਪਰ ਨੇ ਸਕੂਟਰੀ ਸਵਾਰ ਅਧਿਆਪਕਾ ਨੂੰ ਟੱਕਰ ਮਾਰ ਦਿੱਤੀ ਹੈ। ਟਿੱਪਰ ਹੇਠਾਂ ਆਉਣ ਕਾਰਨ ਉਸ ਦੇ ਹੱਥਾਂ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।
ਇਸ ਹਾਦਸੇ ‘ਚ ਜ਼ਖਮੀ ਅਧਿਆਪਕਾ ਦਾ ਨਾਂ ਕੀਰਤੀ ਅਰੋੜਾ ਹੈ। ਦੱਸਿਆ ਜਾ ਰਿਹਾ ਹੈ ਕਿ ਕੀਰਤੀ ਦਾ ਵਿਆਹ 4 ਮਹੀਨੇ ਪਹਿਲਾਂ ਹੀ ਹੋਇਆ ਸੀ। ਅਧਿਆਪਕਾ ਇੱਕ ਸਾਲ ਤੋਂ ਡੀਸੀਐਮ ਪ੍ਰੈਜ਼ੀਡੈਂਸੀ ਸਕੂਲ ਵਿੱਚ ਪੜ੍ਹਾ ਰਹੀ ਹੈ ਅਤੇ ਜੂਨੀਅਰ ਜਮਾਤਾਂ ਨੂੰ ਪੜ੍ਹਾਉਂਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਟਿੱਪਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਜਿੱਥੇ ਅਧਿਆਪਕਾ ਦਾ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਡਾਕਟਰਾਂ ਅਨੁਸਾਰ ਹੱਥ ਦਾ ਅੰਗੂਠਾ ਵੱਖ ਹੋ ਗਿਆ ਹੈ। ਲੱਤਾਂ ਅਤੇ ਹੱਥਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਫਿਲਹਾਲ ਕੀਰਤੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ। ਮੁਲਜ਼ਮ ਦੀ ਪਛਾਣ ਲਈ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।