ਪੰਜਾਬ ਵਿਚ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ

380

ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਕੌਮੀ ਮਾਰਗਾਂ ’ਤੇ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ।

ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ। ਭਾਰੀ ਸਾਮਾਨ ਲੱਦੀਆਂ ਇਹ ਰੇਹੜੀਆਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ। ਵਧੀਕ ਡੀਜੀਪੀ (ਟਰੈਫਿਕ) ਨੇ ਇਹ ਰੇਹੜੀਆਂ ਬੰਦ ਕਰਾਉਣ ਲਈ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ। ਵਧੀਕ ਡੀਜੀਪੀ ਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਪੰਜਾਬ ਸਰਕਾਰ ਵਲੋਂ ਜੁਗਾੜੂ ਵਾਹਨ ਚਲਾ ਰਹੇ ਵਾਹਨ ਚਾਲਕਾਂ ਖਿਲਾਫ ਸਖਤੀ ਕਰ ਦਿੱਤੀ ਹੈ।ਉਨ੍ਹਾਂ ਦੀਆਂ ਰੇਹੜੀਆਂ ਚਕਵਾ ਜੋ ਕੋਈ ਵੀ ਰੇਹੜੀ ਵਾਲਾ ਸੜਕ ‘ਤੇ ਨਜ਼ਰ ਆਉਂਦਾ ਹੈ।ਪੁਲਿਸ ਵਲੋਂ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ।ਜਿਸ ਕਾਰਨ ਰੇਹੜੀ ਯੂਨੀਅਨਾਂ ‘ਚ ਭਾਰੀ ਰੋਸ ਹੈ।ਨਾਰਾਜ਼ ਰੇਹੜੀ ਚਾਲਕਾਂ ਨੇ ਬਠਿੰਡਾ ਵਿਖੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਦਾ ਘਿਰਾਉ ਕੀਤਾ।

ਰੇਹੜੀ ਚਾਲਕਾਂ ਦਾ ਕਹਿਣਾ ਹੈ ਕਿ ਅਸੀਂ ਹੀ ਆਪ ਨੂੰ ਵੋਟਾਂ ਪਾ ਕੇ ਜਿਤਾਇਆ ਹੁਣ ਸਾਡੇ ਨਾਲ ਹੀ ਸਰਕਾਰ ਧੱਕਾ ਕਰ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਆਪ ਸਰਕਾਰ ਸਾਡੀ ਰੋਜ਼ੀ ਰੋਟੀ ‘ਤੇ ਲੱਤ ਮਾਰ ਰਹੀ ਹੈ।ਰੇਹੜੀ ਚਾਲਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਉਹ ਬੇਰੁਜ਼ਗਾਰ ਹੋਏ ਤਾਂ ਨਸ਼ਿਆਂ ਦੇ ਰਾਹ ਤੁਰਨਗੇ ਗਲਤ ਕੰਮ ਕਰਨਗੇ।

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਵਲੋਂ ਜੁਗਾੜੂ ਰੇਹੜੀ ਲਾਉਣ ਵਾਲਿਆਂ ‘ਤੇ ਰੋਕ ਲਗਾਉਣ ਦੇ ਸਰਕਾਰੀ ਆਦੇਸ਼ ਨੂੰ ਲੈ ਕੇ ਅੱਜ ਜੁਗਾੜੂ ਰੇਹੜੀ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਉਧਰ, ਵਿਰੋਧੀ ਧਿਰਾਂ ਨੇ ਸਰਕਾਰ ਨੂੰ ਇਹ ਹੁਕਮ ਵਾਪਸ ਲੈਣ ਦੀ ਅਪੀਲ ਕੀਤੀ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਕਰਕੇ ਸਰਕਾਰ ਨੂੰ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਟਵੀਟ ਕੀਤਾ ਤੇ ਲਿਖਿਆ ਹੈ- ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਵਿੱਚ ‘ਜੁਗਾੜੂ ਰੇਹੜੀਆਂ’ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਵਾਪਸ ਲੈਣ। ਇਸ ਨਾਲ ਹਜ਼ਾਰਾਂ ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ ਜੋ ਇਨ੍ਹਾਂ ਰੇਹੜੀਆਂ ਨਾਲ ਆਪਣੀ ਰੋਜ਼ੀ-ਰੋਟੀ ਕਮਾ ਰਹੇ ਸਨ। ਅਜਿਹੇ ਸਖ਼ਤ ਫੈਸਲੇ ਲੈਣ ਤੋਂ ਪਹਿਲਾਂ ਸਰਕਾਰ ਨੂੰ ਕੁਝ ਪੁਨਰਵਾਸ ਯੋਜਨਾ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।”

ਦੱਸ ਦਈਏ ਕਿ ਸਰਕਾਰ ਦੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਕੌਮੀ ਮਾਰਗਾਂ ’ਤੇ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ।