CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

358

ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਮਿਲਿਆ ਧਮਕੀ ਭਰਿਆ ਪੱਤਰ, ਭਗਵੰਤ ਮਾਨ ਸਮੇਤ ਕਈ ਵੱਡੇ ਆਗੂਆਂ ਨੂੰ ਉਡਾਉਣ ਦੀ ਧਮਕੀ..ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚਿੱਠੀ ਵਿਚ ਜੈਸ਼-ਏ-ਮੁਹੰਮਦ ਦਾ ਜ਼ਿਕਰ

ਸੁਲਤਾਨਪੁਰ ਲੋਧੀ/ ਜਲੰਧਰ, 27 ਅਪ੍ਰੈਲ-ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਪੱਤਰ ‘ਚ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ, ਜਲੰਧਰ ਰੇਲਵੇ ਸਟੇਸ਼ਨ ਅਤੇ ਪੰਜਾਬ ਦੇ ਹੋਰਨਾਂ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਪੱਤਰ ਹਿੰਦੀ ‘ਚ ਆਇਆ ਹੈ। ਇਸ ਤੋਂ ਇਲਾਵਾ ਇਸ ਪੱਤਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਅਤੇ ਕਈ ਅਕਾਲੀ ਦਲ ਦੇ ਆਗੂਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਪੱਤਰ ਲਿਖਣ ਵਾਲੇ ਨੇ ਖ਼ੁਦ ਨੂੰ ਅੱਤਵਾਦੀ ਸੰਗਠਨ ਜੈਸ਼ੇ ਮੁਹੰਮਦ ਦਾ ਕਮਾਂਡਰ ਦੱਸਿਆ ਹੈ। ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੇ ਪੱਤਰ ਤੋਂ ਬਾਅਦ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਵਧਾ ਦਿੱਤਾ ਹੈ।


ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚਿੱਠੀ ਵਿਚ ਜੈਸ਼-ਏ-ਮੁਹੰਮਦ ਦਾ ਜ਼ਿਕਰ ਹੈ।ਇਹ ਚਿੱਠੀ ਸੁਲਤਾਨਪੁਰ ਦੇ ਸਟੇਸ਼ਨ ਮਾਸ਼ਟਰ ਨੂੰ ਮਿਲੀ ਹੈ। ਚਿੱਠੀ ਦੇ ਜਰੀਏ ਹਮਲੇ ਦੀ ਧਮਕੀ ਦਿੱਤੀ ਗਈ ਹੈ।ਚਿੱਠੀ ਸੁਲਤਾਨਪੁਰ ਦੇ ਸਟੇਸ਼ਨ ਮਾਸ਼ਟਰ ਨੂੰ ਮਿਲੀ ਤੇ ਉਸ ਨੇ ਅੱਗੇ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਹੈ। ਪੁਲਿਸ ਨੇ ਤੁਰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਚਿੱਠੀ ਵਿਚ ਪੰਜਾਬ ਦੇ ਧਾਕਮਿਕ ਸਥਾਨਾਂ ਦਾ ਵੀ ਜਿਕਰ ਹੈ। ਉਨ੍ਹਾਂ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।