ਮੋਗਾ: ਤੂੜੀ ਬਣਾਉਣ ਵਾਲੀ ਮਸ਼ੀਨ ’ਚ ਆਉਣ ਕਾਰਨ ਕਿਸਾਨ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ

912

ਮੋਗਾ, 28 ਅਪਰੈਲ-ਇਥੇ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਬੱਗੇ ’ਚ ਨੌਜਵਾਨ ਦੀ ਤੂੜੀ ਬਣਾਉਣ ਵਾਲੀ ਮਸ਼ੀਨ ਦੇ ਰੀਪਰ ਵਿੱਚ ਆਉਣ ਕਾਰਨ ਮੌਤ ਹੋ ਗਈ। ਹਰਪ੍ਰੀਤ ਸਿੰਘ ਸਰਪੰਚ ਸ਼ੇਰੇਵਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਦੇ ਪਿੰਡ ਬੱਗੇ ਦੇ ਕਿਸਾਨ ਬਲਵਿੰਦਰ ਸਿੰਘ ਦੇ ਨੌਜਵਾਨ ਪੁੱਤਰ ਗੁਰਚਰਨ ਸਿੰਘ ਦੀ ਤੂੜੀ ਬਣਾਉਣ ਵਾਲੀ ਮਸ਼ੀਨ ਵਿੱਚ ਆਉਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ 23 ਸਾਲ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੁਖਦਾਈ ਮੌਤ ਨਾਲ ਪਿੰਡ ਬੱਗੇ ਸ਼ੇਰੇਵਾਲਾ ਅਤੇ ਨਾਲ ਦੇ ਪਿੰਡਾਂ ਵਿਚ ਭਾਰੀ ਸੋਗ ਹੈ ਅਤੇ ਲੋਕਾਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।

ਮ੍ਰਿਤਕ ਨੌਜਵਾਨ ਆਪਣੇ ਖੇਤਾਂ ਵਿਚ ਤੂੜੀ ਬਣਾ ਰਿਹਾ ਸੀ ਕਿ ਅਚਾਨਕ ਉਹ ਤੂੜੀ ਵਾਲੀ ਮਸ਼ੀਨ ‘ਚ ਆ ਗਿਆ।ਮ੍ਰਿਤਕ ਗੁਰਚਰਨ ਸਿੰਘ ਮੰਨਾ ਉਮਰ 23 ਸਾਲ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬੱਗੇ ਦਾ ਰਹਿਣ ਵਾਲਾ ਸੀ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਖੇਤ ਵਿਚ ਤੂੜੀ ਬਣਾ ਰਿਹਾ ਸੀ, ਉਹ ਤੂੜੀ ਵਾਲੀ ਮਸ਼ੀਨ ਨੂੰ ਠੀਕ ਕਰਨ ਉੱਤਰਿਆ ਤਾਂ ਮਸ਼ੀਨ ਦੀ ਲਪੇਟ ਵਿਚ ਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਿਥੇ ਉਸਦੀ ਦਰਦਨਾਕ ਮੌਤ ਹੋ ਗਈ। ਗੁਰਚਰਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਨੌਜਵਾਨ ਪੁੱਤ ਦੀ ਮੌਤ ਹੋਣ ਤੋਂ ਬਾਅਦ ਜਿਥੇ ਮਾਪਿਆਂ ਦਾ ਰੋ-ਰੋ ਬੁਰਾ ਹੈ ਉਥੇ ਹੀ ਇਲਾਕੇ ਵਿਚ ਸਨਸਨੀ ਫੈਲ ਗਈ।

ਜਾਣਕਾਰੀ ਮੁਤਾਬਕ ਗੁਰਚਰਨ ਸਿੰਘ (ਮੰਨਾ )ਆਪਣੀ ਤੂੜੀ ਵਾਲੀ ਮਸ਼ੀਨ ਨਾਲ ਤੂੜੀ ਬਣਾ ਰਿਹਾ ਸੀ। ਮਸ਼ੀਨ ਸਾਫ਼ ਕਰਨ ਲੱਗਿਆ ਪੈਰ ਤਿਲਕਣ ਦੇ ਨਾਲ ਮਸ਼ੀਨ ਦੇ ਕਟਰ ਦੀ ਲਪੇਟ ਵਿਚ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ 23 ਸਾਲ ਦੇ ਕਰੀਬ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਸ ਦੁਖਦਾਈ ਮੌਤ ਨਾਲ ਪਿੰਡ ਬੱਗੇ ਅਤੇ ਨਾਲ ਦੇ ਪਿੰਡਾਂ ‘ਚ ਭਾਰੀ ਸੋਗ ਦੀ ਲਹਿਰ ਹੈ ਅਤੇ ਲੋਕਾਂ ਨੂੰ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੁੱਖ ਗਿੱਲ ਵੱਲੋਂ ਪੰਜਾਬ ਸਰਕਾਰ ਵੱਲੋਂ ਇਸ ਪਰਿਵਾਰ ਦੇ ਲਈ ਇੱਕ ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।ਪਰਿਵਾਰ ਵਿੱਚ ਕਮਾਈ ਕਰਨ ਵਾਲਾ ਕੋਈ ਵੀ ਹੋਰ ਮੈਂਬਰ ਨਹੀਂ ਹੈ ਜਿਸ ਕਰਕੇ ਪਿਤਾ ਬਲਵਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ ਕਰਕੇ ਉਹਨਾਂ ਤੋਂ ਖੇਤਾਂ ਵਿੱਚ ਕੰਮ ਨਹੀਂ ਹੁੰਦਾ।