ਅੰਮ੍ਰਿਤਸਰ ‘ਚ 30 ਕਰੋੜ ਦੀ ਹੈਰੋਇਨ ਸਣੇ ਨਾਮੀ ਕਾਲਜ ਦੀ ਵਿਦਿਆਰਥਣ ਸਮੇਤ 3 ਤਸਕਰ ਗ੍ਰਿਫ਼ਤਾਰ

483

ਅੰਮ੍ਰਿਤਸਰ: ਅੰਮ੍ਰਿਤਸਰ ‘ਚ ਪੰਜਾਬ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਟੀਮ ਨੇ ਵੀਰਵਾਰ ਦੁਪਹਿਰ ਪੁਤਲੀ ਘਰ ਨੇੜੇ ਕਾਲਜ ਦੀ ਸੀਨੀਅਰ ਵਿਦਿਆਰਥਣ ਲਵਪ੍ਰੀਤ ਕੌਰ ਅਤੇ ਉਸ ਦੇ ਦੋ ਸਾਥੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਲੜਕੀ ਨਾਲ ਫੜੇ ਗਏ ਉਸ ਦੇ ਦੋਵੇਂ ਸਾਥੀ ਦੀਪਕ ਅਤੇ ਮਹਿਕ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਮਹਾਵਾ ਦੇ ਰਹਿਣ ਵਾਲੇ ਹਨ।

ਸੀਆਈ ਦੇ ਏਆਈਜੀ ਸ਼ੈਲੇਂਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਤਿੰਨ ਤਸਕਰਾਂ ਦੇ ਸੰਪਰਕ ਵਿੱਚ ਆਏ ਸਨ।ਵਿਦਿਆਰਥਣ ਲਵਪ੍ਰੀਤ ਕੋਟਕਪੂਰਾ ਦੀ ਰਹਿਣ ਵਾਲੀ ਹੈ। ਪੁਲਿਸ ਉਕਤ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਜਾ ਰਹੀ ਹੈ ਤਾਂਕਿ ਪੁੱਛਗਿੱਛ ਦੌਰਾਨ ਕਈ ਖ਼ੁਲਾਸੇ ਹੋ ਸਕਣ।

ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਕਾਰ ਦੇ ਅੰਦਰ ਕੁਝ ਲੋਕ ਸ਼ੱਕੀ ਤੌਰ ’ਤੇ ਘੁੰਮ ਰਹੇ ਹਨ। ਪੁਲਸ ਨੇ ਜਦੋਂ ਉਨ੍ਹਾਂ ਨੂੰ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਹੋਈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਹੈਰੋਇਨ ਦੇ ਇਸ ਮਾਮਲੇ ’ਚ ਇਕ ਵਿਦਿਆਰਥਣ ਵੀ ਹੈ, ਜੋ ਖਾਲਸਾ ਕਾਲਜ ’ਚ ਪੜ੍ਹਦੀ ਹੈ। ਦੱਸ ਦੇਈਏ ਕਿ ਬਰਾਮਦ ਹੋਈ 6 ਕਿਲੋਂ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 30 ਕਰੋੜ ਰੁਪਏ ਹੈ।