ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

1635

ਲੀਫੋਰਨੀਆ ਸ਼ਹਿਰ ‘ਚ ਇਕ ਸੜਕ ਹਾਦਸੇ ਦੌਰਾਨ 30 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਬੂ ਪਰਹਾਰ ਵਜੋਂ ਹੋਈ ਹੈ ਅਤੇ ਉਹ ਪੰਜਾਬ ਦੇ ਆਦਮਪੁਰ ਦੇ ਪਿੰਡ ਕਾਲਰਾ ਨਾਲ ਸੰਬੰਧਤ ਸੀ। ਉਸ ਦਾ ਵਿਆਹ ਕਰੀਬ 5 ਮਹੀਨੇ ਪਹਿਲਾਂ ਦਸੰਬਰ 2021 ‘ਚ ਹੋਇਆ ਸੀ।ਜਾਣਕਾਰੀ ਮੁਤਾਬਕ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਕੈਲੀਫੋਰਨੀਆ ਆ ਰਿਹਾ ਸੀ ਕਿ ਰਸਤੇ ‘ਚ ਉਸ ਨਾਲ ਇਹ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਦਮਪੁਰ ਦੇ ਹਰਵਿੰਦਰ ਸਿੰਘ ਪਰਹਾਰ ਨੇ ਦੱਸਿਆ ਕਿ ਸਾਬੂ ਪਰਹਾਰ ਪਿੰਡ ਦੀ ਫੁੱਟਬਾਲ ਟੀਮ ਦਾ ਆਲ੍ਹਾ ਦਰਜੇ ਦਾ ਇਹ ਸਾਬਕਾ ਖਿਡਾਰੀ ਸੀ। ਉਹ ਪਿੰਡ ਦੇ ਹਰ ਸਮਾਜਿਕ ਤੇ ਧਾਰਮਿਕ ਕਾਰਜ ‘ਚ ਵਧ ਚੜ੍ਹ ਕੇ ਹਿੱਸਾ ਪਾਉਂਦਾ ਸੀ।

ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ ਉਸ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਚ ਹੋਏ ਸੜਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਨੇ ਦਮ ਤੋੜ ਦਿਤਾ। ਮ੍ਰਿਤਕ ਦਾ ਨਾਮ ਸਾਬੂ ਪਰਹਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਉਮਰ 30 ਸਾਲ ਸੀ।

ਦੱਸ ਦੇਈਏ ਕਿ ਸਾਬੂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਕੈਲੀਫੋਰਨੀਆ ਆ ਰਿਹਾ ਸੀ ਕਿ ਰਸਤੇ ਵਿਚ ਉਸ ਨਾਲ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਬੂ ਜਲੰਧਰ ਦੇ ਆਦਮਪੁਰ ਦੇ ਪਿੰਡ ਕਾਲਰਾ ਦਾ ਰਹਿਣ ਵਾਲਾ ਸੀ। ਤੁਹਾਨੂੰ ਦੱਸ ਦੇਈਏ ਕਿ ਉਸ ਦਾ ਵਿਆਹ ਕਰੀਬ 5 ਮਹੀਨੇ ਪਹਿਲਾਂ ਦਸੰਬਰ 2021 ’ਚ ਹੋਇਆ ਸੀ।

ਮਿਲੀ ਜਾਣਕਾਰੀ ਅਨੁਸਾਰ ਸਾਬੂ ਪਰਹਾਰ ਪਿੰਡ ਦੀ ਫੁੱਟਬਾਲ ਟੀਮ ਦਾ ਆਲ੍ਹਾ ਦਰਜੇ ਦਾ ਇਹ ਸਾਬਕਾ ਖਿਡਾਰੀ ਸੀ। ਉਹ ਪਿੰਡ ਦੇ ਹਰ ਸਮਾਜਿਕ ਤੇ ਧਾਰਮਿਕ ਕਾਰਜ ’ਚ ਵਧ ਚੜ੍ਹ ਕੇ ਹਿੱਸਾ ਪਾਉਂਦਾ ਸੀ। ਸਾਬੂ ਪਰਹਾਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ‘ਤੇ ਦੁਖਾਂ ਦਾ ਪਹਾੜ ਟੁੱਟ ਗਿਆ ਹੈ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।