ਹਰਸਿਮਰਤ ਬਾਦਲ, ਭੱਠਲ ਸਮੇਤ ਅਕਾਲੀ-ਕਾਂਗਰਸੀ ਲੀਡਰਾਂ ਦੀ ਸੁਰੱਖਿਆ ਮਾਨ ਸਰਕਾਰ ਨੇ ਖੋਹੀ

838

ਮਾਨ ਸਰਕਾਰ ਨੇ ਰਾਜਿੰਦਰ ਕੌਰ ਭੱਠਲ ਸਮੇਤ ਇਨ੍ਹਾਂ ਲੀਡਰਾਂ ਦੀ ਸੁਰੱਖਿਆ ‘ਚ ਕੀਤੀ ਕਟੌਤੀ

ਮਾਨ ਸਰਕਾਰ ਨੇ VIP ਕਲਚਰ ‘ਤੇ ਇੱਕ ਵਾਰ ਫੇਰ ਕਾਰਵਾਈ ਕਰਦਿਆਂ ਕਈ ਵੱਡੇ ਨੇਤਾਵਾਂ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਹੈ। ਇਹਨਾਂ ‘ਚ ਰਾਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਸੁਰੱਖਿਆ ਘਟਾਈ ਗਈ ਹੈ। ਇਸ ਤੋਂ ਬਿਨਾ ਹਰਸਿਮਰਤ ਕੌਰ ਬਾਦਲ ਤੇ ਸੁਨੀਲ ਜਾਖੜ ਦੀ ਸੁਰੱਖਿਆ ਵੀ ਘਟਾਈ ਗਈ ਹੈ।

ਇਸ ਤੋਂ ਬਿਨਾ ਕਈ ਹੋਰ ਸਾਬਕਾ ਮੰਤਰੀਆਂ ਦੀ ਸੁਰੱਖਿਆ ਘਟਾਈ ਗਈ ਹੈ। ਪੰਜਾਬ ਪੁਲਿਸ ਨੇ ਸੁਰੱਖਿਆ ‘ਚ ਕਟੌਤੀ ਕਰਦਿਆਂ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਸ ਲਿਆਂਦੀਆਂ ਹਨ।


ਚੰਡੀਗੜ੍ਹ, 11 ਮਈ- ਵੀ.ਆਈ.ਪੀ. ਕਲਚਰ ’ਤੇ ਮਾਨ ਸਰਕਾਰ ਇਕ ਵਾਰ ਫ਼ਿਰ ਕਾਰਵਾਈ ਕਰਦਿਆਂ ਕਈ ਵੱਡੇ ਨੇਤਾਵਾਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਇਨ੍ਹਾਂ ’ਚ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਸੁਰੱਖਿਆ ਵੀ ਘਟਾਈ ਗਈ ਹੈ। ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਤੇ ਸੁਨੀਲ ਜਾਖੜ ਦੀ ਸੁਰੱਖਿਆ ਵੀ ਘਟਾਈ ਗਈ ਹੈ।ਨਾਲ ਹੀ ਕਈ ਹੋਰ ਸਾਬਕਾ ਮੰਤਰੀਆਂ ਦੀ ਸੁਰੱਖਿਆ ਘਟਾਈ ਗਈ ਹੈ। ਪੰਜਾਬ ਪੁਲਿਸ ਨੇ ਸੁਰੱਖਿਆ ’ਚ ਕਟੌਤੀ ਕਰਦਿਆਂ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਸ ਲਿਆਂਦੀਆਂ ਹਨ। ਜਦੋਂਕਿ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ।