ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵੱਲੋਂ ਪਤਨੀ ਦਾ ਗੋਲੀ ਮਾਰ ਕੇ ਕਤਲ

719

ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਦਾਤਾ ਵਿਖੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤੀ ਵੱਲੋਂ ਦੇਰ ਰਾਤ ਆਪਣੀ ਪਤਨੀ ਦੇ ਸਿਰ ਵਿਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਪਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਮ੍ਰਿਤਕਾ ਪਛਾਣ ਪਰਮਜੀਤ ਕੌਰ ਅਤੇ ਜ਼ਖ਼ਮੀ ਲੜਕੇ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਦਾ ਵਿਹਾਰ ਸਾਲ ਪਹਿਲਾਂ ਹੋਇਆ ਸੀ ਅਤੇ ਇੱਕ ਛੋਟੀ ਬੱਚੀ ਵੀ ਹੈ। ਘਰੇਲੂ ਕਲੇਸ਼ ਤੋਂ ਬਾਅਦ ਮ੍ਰਿਤਕ ਲੜਕੀ ਪਰਮਜੀਤ ਕੌਰ ਆਪਣੀ 7 ਸਾਲ ਬੱਚੀ ਨੂੰ ਲੈ ਕੇ ਪੇਕੇ ਘਰ ਆ ਕੇ ਰਹਿਣ ਲੱਗ ਪਈ ਸੀ। ਪਤੀ ਨੇ ਗੋਲੀ ਮਾਰਨ ਤੋਂ ਪਹਿਲਾਂ ਆਪਣੀਆਂ ਬਣਾਈਆਂ ਵੀਡੀਓ ਜਿਸ ਵਿਚ ਆਪਣੇ ਆਪ ਨੂੰ ਨਿਰਦੋਸ਼ ਦੱਸਿਆ।

ਕੱਲ ਦੇਰ ਰਾਤ ਪਰਮਜੀਤ ਕੌਰ ਦੇ ਪਤੀ ਇੰਦਰਜੀਤ ਸਿੰਘ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਪਤਨੀ ਪਰਮਜੀਤ ਕੌਰ ਦੇ ਗੋਲੀ ਮਾਰ ਦਿੱਤੀ, ਜਿਸ ਕਾਰਨ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੋਂ ਬਾਅਦ ਵਿਚ ਪਤੀ ਇੰਦਰਜੀਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਫਿਲਹਾਲ ਇੰਦਰਜੀਤ ਸਿੰਘ ਇਕ ਨਿੱਜੀ ਹਸਪਤਾਲ ਵਿਚ ਭਰਤੀ ਅੱਜ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਲੜਕੀ ਪਰਮਜੀਤ ਕੌਰ ਦੇ ਦਾਦਾ ਰਣਜੀਤ ਸਿੰਘ ਅਤੇ ਮ੍ਰਿਤਕ ਲੜਕੀ ਪਰਮਜੀਤ ਕੌਰ ਦੀ ਮਾਂ ਬਲਵੀਰ ਕੌਰ ਨੇ ਦੱਸਿਆ ਕਿ ਉਸਦੀ ਲੜਕੀ ਪਰਮਜੀਤ ਕੌਰ ਦਾ ਵਿਆਹ ਅੱਠ ਸਾਲ ਪਹਿਲਾਂ ਪਿੰਡ ਬੋਪਾਰਾਏ ਵਿਖੇ ਇੰਦਰਜੀਤ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਦੇ ਆਪਸ ਵਿੱਚ ਘਰੇਲੂ ਕਲੇਸ਼ ਚੱਲਦਾ ਆਇਆ ਹੈ। ਪਰਮਜੀਤ ਕੌਰ ਉਨ੍ਹਾਂ ਕੋਲ ਪਿੰਡ ਕੋਟਦਾਤਾ ਪੇਕੇ ਪਰਿਵਾਰ ਵਿੱਚ ਆ ਕੇ ਰਹਿਣ ਲੱਗ ਪਈ ਅਤੇ ਬੀਤੀ ਰਾਤ ਇੰਦਰਜੀਤ ਸਿੰਘ ਹਥਿਆਰ ਨਾਲ ਲੈਸ ਹੋ ਕੇ ਰਾਤ 1 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ਵਿੱਚ ਦਾਖ਼ਲ ਹੋਇਆ ਅਤੇ ਸੁੱਤੀ ਪਈ ਪਰਮਜੀਤ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ, ਜਿਸ ਕਾਰਨ ਪਰਮਜੀਤ ਦੀ ਮੌਤ ਹੋ ਗਈ ਅਤੇ ਬਾਅਦ ਵਿੱਚ ਇੰਦਰਜੀਤ ਸਿੰਘ ਨੇ ਆਪਣੇ ਵੀ ਗੋਲੀ ਮਾਰ ਲਏ ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਇਸ ਵਿਅਕਤੀ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ ।

ਉਧਰ ਮੌਕੇ ਤੇ ਪਹੁੰਚੇ ਥਾਣਾ ਹਰੀਕੇ ਦੇ ਐਸਐਚਓ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ ।