ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੀ ਕੋਸ਼ਿਸ਼ ਹੋਈ ਸੀ ਪਰ ਬੇਸਿੱਟਾ ਰਹੀ, ਜਿਸ ਕਾਰਨ ਕਿਸਾਨਾਂ ‘ਚ ਭਾਰੀ ਰੋਸ ਹੈ। ਇਸ ਦੌਰਾਨ ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਰਾਹ ਰੋਕਣ ਲਈ ਵਾਈ.ਪੀ.ਐੱਸ. ਚੌਕ ‘ਤੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੋਈ ਹੈ। ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ‘ਚ ਰਾਸ਼ਨ ਲਿਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਜਿੱਥੇ ਰਾਹ ਰੋਕੇਗੀ, ਉੱਥੇ ਹੀ ਪੱਕਾ ਮੋਰਚਾ ਲਗਾ ਕੇ ਧਰਨੇ ‘ਤੇ ਬੈਠ ਜਾਣਗੇ। ਇਸ ਤੋਂ ਪਹਿਲਾਂ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਬੈਨਰ ਹੇਠ ਕਿਸਾਨ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਹੁੰਚੇ। ਕਿਸਾਨ ਜੈਕਾਰੇ ਛੱਡਦੇ ਹੋਏ ਵੱਡੇ ਕਾਫਲਿਆਂ ‘ਚ ਪੁੱਜੇ। ਕਿਸਾਨਾਂ ਦਾ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਪ੍ਰੋਗਰਾਮ ਸੀ।

ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮਿਲਣ ਤੋਂ ਪਹਿਲਾਂ ਹੀ ਦਿੱਲੀ ਲਈ ਰਵਾਨਾ ਹੋ ਗਏ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਸ ਦੌਰਾਨ ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਪੁਲੀਸ ਨੇ ਰਾਹ ਰੋਕਣ ਲਈ ਵਾਈਪੀਐੱਸ ਚੌਕ ’ਤੇ ਜਬਰਦਸਤ ਬੈਰੀਕੇਡਿੰਗ ਕੀਤੀ ਹੋਈ ਹੈ। ਕਿਸਾਨਾਂ ਨੇ ਠੇਕੇ ਨੇੜੇ ਮੁਹਾਲੀ ਪੁਲੀਸ ਦਾ ਪਹਿਲਾਂ ਬੈਰੀਕੇਡ ਤੋੜ ਕੇ ਅੱਗੇ ਲੰਘਣ ਦਾ ਯਤਨ ਪਰ ਚੰਡੀਗੜ੍ਹ ਦੀ ਹੱਦ ਵਿੱਚ ਦਾਖਲ ਨਹੀਂ ਹੋਣ ਦਿੱਤੇ ਕਿਸਾਨ। ਕਿਸਾਨਾਂ ਨੇ ਵਾਈਪੀਐੱਸ ਚੌਕ ਨੇੜੇ ਮੁੱਖ ਸੜਕ ਜਾਮ ਕਰਕੇ ਧਰਨਾ ਲਗਾ ਦਿੱਤਾ ਹੈ।

ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ਵਿੱਚ ਰਾਸ਼ਨ ਲਿਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਜਿੱਥੇ ਰਾਹ ਰੋਕੇਗੀ, ਉੱਥੇ ਹੀ ਪੱਕਾ ਮੋਰਚਾ ਲਗਾ ਕੇ ਧਰਨੇ ‘ਤੇ ਬੈਠ ਜਾਣਗੇ। ਇਸ ਤੋਂ ਪਹਿਲਾਂ ਅੱਜ ਪੰਜਾਬ ਭਰ ਤੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਬੈਨਰ ਹੇਠ ਕਿਸਾਨ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਹੁੰਚੇ। ਕਿਸਾਨ ਜੈਕਾਰੇ ਛੱਡਦੇ ਹੋਏ ਵੱਡੇ ਕਾਫਲਿਆਂ ਵਿੱਚ ਪੁੱਜੇ। ਕਿਸਾਨਾਂ ਦਾ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਪ੍ਰੋਗਰਾਮ ਸੀ। ਗੁਰਦੁਆਰਾ ਅੰਬ ਸਾਹਿਬ ਦੇ ਬਾਹਰ, ਲਾਲ ਬੱਤੀ ਚੌਕ ਫੇਜ-7 ਅਤੇ ਵਾਈਪੀਐਸ ਚੌਕ ਇਲਾਕਾ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਚੰਡੀਗੜ੍ਹ ’ਚ ਦਾਖਲੇ ਨੂੰ ਰੋਕਣ ਲਈ ਯੂਟੀ ਪੁਲੀਸ ਵੀ ਪੂਰੀ ਤਰ੍ਹਾਂ ਮੁਸਤੈਦ ਹੈ।

ਇਸ ਮੌਕੇ ਕਿਸਾਨ ਭਲਾਈ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ, ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਖੋਸਾ, ਜਨਰਲ ਸਕੱਤਰ ਗੁਰਿੰਦਰ ਸਿੰਘ, ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਦੇ ਪ੍ਰਧਾਨ ਇੰਦਰਜੀਤ ਸਿੰਘ, ਸੁੱਚਾ ਸਿੰਘ ਲੱਧੂ, ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਮਾਹਲ, ਕਿਸਾਨ ਸੰਘਰਸ਼ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਰਣਜੀਤ ਸਿੰਘ, ਬੀਕੇਯੂ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ, ਰਛਪਾਲ ਸਿੰਘ, ਜੈ ਕਿਸਾਨ ਅੰਦੋਲਨ ਪੰਜਾਬ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਬਰਨਾਲਾ, ਬੀਕੇਯੂ ਬਹਿਰਾਮ ਕੇ ਦੇ ਪ੍ਰਧਾਨ ਬਲਵੰਤ ਸਿੰਘ, ਜਗਤਾਰ ਸਿੰਘ ਜੱਲੇਵਾਲ, ਕੰਢੀ ਏਰੀਆ ਸੰਘਰਸ਼ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਤੇ ਬੀਕੇਯੂ ਮਾਝਾ ਦੇ ਪ੍ਰਧਾਨ ਕੰਵਲਜੀਤ ਸਿੰਘ ਤੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਨੇਤਾ ਮੌਜੂਦ ਹਨ।ਉਨ੍ਹਾਂ ਮੰਗ ਕੀਤੀ ਕਿ ਕਣਕ ਦਾ ਝਾੜ ਘੱਟਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਵਾਅਦੇ ਮੁਤਾਬਕ ਮੂੰਗੀ, ਮੱਕੀ ਦਾ ਸਮਰਥਨ ਮੁੱਲ, ਬਾਸਮਤੀ ਦਾ ਸਮਰਥਨ ਮੁੱਲ ਪ੍ਰਤੀ ਕੁਇੰਟਲ 4500 ਰੁਪਏ ਦਿੱਤਾ ਜਾਵੇ।

ਪੰਚਾਇਤੀ ਜ਼ਮੀਨਾਂ ‘ਤੇ ਵਾਹੀ ਕਰਦੇ ਕਿਸਾਨਾਂ ਦਾ ਉਜਾੜਾ ਬੰਦ ਕੀਤਾ ਜਾਵੇ। ਕਿਸਾਨਾਂ ਦੇ ਦੋ ਲੱਖ ਤੱਕ ਕਰਜ਼ਿਆਂ ਉੱਤੇ ਲੀਕ ਮਾਰੀ ਜਾਵੇ ਅਤੇ ਗੰਨੇ ਦਾ ਬਕਾਇਆ ਤੁਰੰਤ ਦਿੱਤਾ ਜਾਵੇ। ਇਸ ਤੋਂ ਇਲਾਵਾ ਕਈ ਹੋਰ ਜਾਇਜ਼ ਮੰਗਾਂ ਮੰਨਣ ਦੀ ਮੰਗ ਕੀਤੀ ਗਈ।

ਬਾਪੂ ਲਾਭ ਸਿੰਘ ਪੁਲਿਸ ਵਾਲਿਆਂ ਨੂੰ ਹੋਇਆ ਸਿੱਧਾ..ਕਿਸਾਨਾਂ ਵਾਂਗ ਬੂਟ ਲਾਹ ਕੇ ਧੁੱਪ ‘ਚ ਖੜ੍ਹਕੇ ਦਿਖਾਓ

“ਪਹਿਲਾਂ ਵਾਲੇ ਮੁੱਖ ਮੰਤਰੀਆਂ ਤੇ ਹੁਣ ਵਾਲੇ ‘ਚ ਕੋਈ ਫਰਕ ਨਹੀਂ” “ਇਕ ਵਾਰ ਕਿਸਾਨ ਆਗੂ ਕਹਿਣ ਸਭ ਚੱਕ ਦਿਆਂਗੇ” Lakha Sidhana ਹੋਇਆ ਮਾਨ ਸਰਕਾਰ ਨੂੰ ਸਿੱਧਾ !