ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ‘ਚ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਖ਼ਿਲਾਫ਼ ਚੱਲ ਰਹੇ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਨੇ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ।

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’

ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ‘ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ…ਸਿੱਧੂ ਨੇ ਕਾਂਗਰਸ ਪਾਰਟੀ ਨੂੰ ਜੋ ਨੁਕਸਾਨ ਪਹੁੰਚਾਇਆ ਹੈ, ਉਸ ਦੀ ਕੋਈ ਪੂਰਤੀ ਨਹੀਂ ਕਰ ਸਕਦਾ। ਜੋ ਕਾਂਗਰਸ ਨਹੀਂ ਕਰ ਸਕੀ, ਅੱਜ ਸੁਪਰੀਮ ਕੋਰਟ ਨੇ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਫਰਵਰੀ ‘ਚ, ਮੈਂ ਰਾਹੁਲ ਗਾਂਧੀ ਨੂੰ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਨੂੰ ਪਾਰਟੀ ‘ਚੋਂ ਕੱਢਣ ਲਈ ਕਿਹਾ ਸੀ।