ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆਇਆ ਰਾਮ ਰਹੀਮ ਅਸਲੀ ਨਹੀਂ ਸਗੋਂ ਨਕਲੀ ਹੈ। ਇਹ ਅਸੀਂ ਨਹੀਂ, ਸਗੋਂ ਡੇਰੇ ਦੇ ਸਮਰਥਕਾਂ ਵੱਲੋਂ ਹਾਈਕੋਰਟ ਵਿੱਚ ਪਾਈ ਪਟੀਸ਼ਨ ਆਖ ਰਹੀ ਹੈ।

ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਪੈਰੋਲ ‘ਤੇ ਬਾਹਰ ਆਏ ਡੇਰਾ ਮੁਖੀ ਦੇ ਹਾਵ-ਭਾਵ ਅਸਲੀ ਰਾਮ ਰਹੀਮ ਵਰਗੇ ਨਹੀਂ ਹਨ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਸਲ ਡੇਰਾ ਮੁਖੀ ਨੂੰ ਰਾਜਸਥਾਨ ਲਿਜਾਇਆ ਗਿਆ ਹੈ। ਪਟੀਸ਼ਨ ‘ਚ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ।ਦੱਸ ਦਈਏ ਕਿ ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। 17 ਜੂਨ ਦੀ ਸਵੇਰ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ ਅਤੇ ਪੈਰੋਲ ਦੀ ਮਿਆਦ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹਿ ਰਿਹਾ ਹੈ।

ਇਹ ਆਸ਼ਰਮ ਬਾਗਪਤ ਦੇ ਬਰਨਾਵਾ ਪਿੰਡ ਵਿੱਚ ਸਥਿਤ ਹੈ ਅਤੇ ਇੱਥੇ ਰਾਮ ਰਹੀਮ ਰਹਿ ਰਿਹਾ ਹੈ। ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਲਈ ਪੈਰੋਲ ਦਿੱਤੀ ਹੈ।

ਦੂਜੇ ਪਾਸੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਮਿਲਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਨ੍ਹਾਂ ਵੀਡੀਓਜ਼ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਆਪਣੇ ਸਮਰਥਕਾਂ ਨੂੰ ਮਿਲ ਰਿਹਾ ਹੈ। ਪੈਰੋਲ ਮਿਲਣ ਤੋਂ ਬਾਅਦ ਤੋਂ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਹੈ। ਰਾਮ ਰਹੀਮ ਡੇਰਾ ਪ੍ਰਬੰਧਨ ਨਾਲ ਜੁੜੇ ਲੋਕਾਂ ਨਾਲ ਵੀ ਮੀਟਿੰਗਾਂ ਕਰ ਰਿਹਾ ਹੈ।

ਦੱਸ ਦਈਏ ਕਿ ਹਰਿਆਣਾ ਦੇ ਸਿਰਸਾ ਤੋਂ ਬਾਅਦ ਗੁਰਮੀਤ ਰਾਮ ਰਹੀਮ ਦਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਆਸ਼ਰਮ ਬਾਗਪਤ ਦੇ ਬਰਨਾਵਾ ਵਿੱਚ ਸਥਿਤ ਹੈ। ਗੁਰਮੀਤ ਆਪਣੀ ਪੈਰੋਲ ਮਿਆਦ ਦੌਰਾਨ ਇੱਥੇ ਹੀ ਰਹੇਗਾ।