ਪੰਜਾਬ ‘ਚ ਨਸ਼ੇ ‘ਤੇ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਐਸ.ਟੀ.ਐਫ. (ਸਪੈਸ਼ਲ ਟਾਸਕ ਫੌਰਸ) ਦਾ ਗਠਨ ਕੀਤਾ ਗਿਆ ਹੈ ਤੇ ਇਸ ਫੌਰਸ ਵੱਲੋਂ ਇਕ ਤੋਂ ਬਾਅਦ ਇਕ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ। ਤਾਜ਼ੀ ਕਾਰਵਾਈ ਦੌਰਾਨ ਪੰਜਾਬ ਦੇ ਮਸ਼ਹੂਰ ਪੰਜਾਬੀ ਸਿੰਗਰ ਮਨਕੀਰਤ ਔਲਖ ਦੇ ਗੰਨਮੈਨ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਮਨਕੀਰਤ ਔਲਖ ਦੇ ਗੰਨਮੈਨ ਤੇ ਇਕ ਕਾਂਸਟੇਬਲ ਤੋਂ ਹੈਰੋਇਨ ਤੇ ਕੁਝ ਨਕਦੀ ਬਰਾਮਦ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੰਨਮੈਨ ਸਮੇਤ ਕਾਂਸਟੇਬਲ ਨੂੰ ਗ੍ਰਿਫਤਾਰ ਕਰ ਲਿਆ ਹੈ। ਐਨ.ਡੀ.ਪੀ.ਐਸ. ਤਿਹਤ ਮੁਹਾਲੀ ਵਿਖੇ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਅੱਗੇ ਦੀ ਕਾਰਵਾਈ ‘ਚ ਜੁੱਟ ਗਈ ਹੈ।

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੰਨਮੈਨ ‘ਤੇ STF ਦੀ ਵੱਡੀ ਕਾਰਵਾਈ NDPS ਐਕਟ ਤਹਿਤ ਮਾਮਲਾ ਦਰਜ !#MankiratAulakh #Mohali #Arrest #STF