ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ। ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ। ਕਮੇਟੀ ‘ਚ ਕਈ ਮੈਂਬਰ ਵੀ ਸ਼ਾਮਲ ਹੋਣਗੇ। ਕਮੇਟੀ ਮੈਂਬਰ ਕੋਈ ਤਨਖਾਹ ਅਤੇ ਭੱਤਾ ਨਹੀਂ ਲੈਣਗੇ।#latestnews #RaghavChadha #chairman #advisorycommittee

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣਿਆ ਹੈ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ। ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ। ਕਮੇਟੀ ‘ਚ ਕਈ ਮੈਂਬਰ ਵੀ ਸ਼ਾਮਲ ਹੋਣਗੇ। ਕਮੇਟੀ ਮੈਂਬਰ ਕੋਈ ਤਨਖਾਹ ਅਤੇ ਭੱਤਾ ਨਹੀਂ ਲੈਣਗੇ।

ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਅੱਜ ਮਨਜ਼ੂਰੀ ਦੇ ਦਿੱਤੀ। ਮਾਡਰਨ ਸਕੂਲ ਬਾਰਾਖੰਭਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ। ਉਨ੍ਹਾਂ ਕੋਲ ਵਿਸ਼ਵ ਦੀਆਂ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ। ਦੱਸਣਯੋਗ ਹੈ ਕਿ ਰਾਘਵ ਚੱਢਾ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।