ਵਿਆਹ ਦੌਰਾਨ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਦੀ ਚੈਕਿੰਗ, ਐਸਜੀਪੀਸੀ ਵਫ਼ਦ ਨੇ ਜਥੇਦਾਰ ਤੋਂ CM ਮਾਨ ਵਿਰੁੱਧ ਕਾਰਵਾਈ ਮੰਗੀ #CMOPunjab #CMOPB #PunjabGovt #BhagwantMann
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਨੂੰ ਰੋਕ ਕੇ ਚੈਕਿੰਗ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ (SGPC) ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਵੀਰਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ।
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਨੂੰ ਰੋਕ ਕੇ ਚੈਕਿੰਗ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ (SGPC) ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਵੀਰਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ।
ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਕੀਤੀ ਕਿ Cm Bhagwant ਸਿੰਘ ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਢਾਹ ਲਗਾਉਣ ‘ਤੇ ਕਾਰਵਾਈ ਕੀਤੀ ਜਾਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਦੇ ਵਿਆਹ ਸਮਾਗਮ ਵਾਲੇ ਦਿਨ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕੀਤੀ ਗਈ ਚੈਕਿੰਗ ਨੇ ਕਈ ਸਿੱਕਿਆਂ ਦੇ ਮਨ ਨੂੰ ਠੇਸ ਪਹੁੰਚਾਈ ਹੈ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਦੀ ਅਗਵਾਈ 'ਚ ਮੈਂਬਰਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਢਾਹ ਲਗਾਉਣ ਵਿਰੁੱਧ ਕਾਰਵਾਈ ਮੰਗੀ। @CMOPb @BhagwantMann @PunjabGovtIndia pic.twitter.com/fRS4Jz6WSt
— Shiromani Gurdwara Parbandhak Committee (SGPC) (@SGPCAmritsar) July 14, 2022
ਉਨ੍ਹਾਂ ਜਥੇਦਾਰ ਤੋਂ ਮੰਗ ਕੀਤੀ ਕਿ ਉਸ ਕਾਰਵਾਈ ਦੇ ਸਬੰਧ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਧਾਰਮਿਕ ਮਰਿਆਦਾ ਤਹਿਤ ਕਾਰਵਾਈ ਕੀਤੀ ਜਾਵੇ।
ਵਿਆਹ ਦੌਰਾਨ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਦੀ ਚੈਕਿੰਗ, ਐਸਜੀਪੀਸੀ ਵਫ਼ਦ ਨੇ ਜਥੇਦਾਰ ਤੋਂ CM ਮਾਨ ਵਿਰੁੱਧ ਕਾਰਵਾਈ ਮੰਗੀ #CMOPunjab #CMOPB #PunjabGovt #BhagwantMann pic.twitter.com/Dge4gL4FmU
— Punjab Spectrum (@PunjabSpectrum) July 14, 2022
ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਅਤੇ ਮਹਿਮਾਨਨਿਵਾਜ਼ੀ ਨੂੰ ਠੇਸ ਪਹੁੰਚਾਈ ਗਈ ਹੈ। ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਹ ਮਾਮਲਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਸਮਾਗਮ ਸਮੇਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੱਡੀ ਨੂੰ ਰੋਕ ਕੇ ਜਾਂਚ ਕੀਤੀ ਜਾਂਦੀ ਹੈ।
ਇਸ ਨਾਲ ਗੁਰੂਆਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ। ਐਸਜੀਪੀਸੀ ਮੈਂਬਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਵਿਧਾਨਕ ਅਹੁਦੇ ਉਤੇ ਹਨ। ਜੇਕਰ ਮੁੱਖ ਮੰਤਰੀ ਪੰਜਾਬ ਅੰਦਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਨਹੀਂ ਕਰ ਸਕਦੇ ਤਾਂ ਇਹ ਮੰਦਭਾਗੀ ਘਟਨਾ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਢਾਹ ਲਾਉਣ ‘ਤੇ ਕਾਰਵਾਈ ਮੰਗੀ ਹੈ।