AAP ਦੀ ਸ਼ਿਕਾਇਤ ‘ਤੇ ਮੁਹਾਲੀ ‘ਚ 465, 471 ਤੇ IT ਐਕਟ 66D ਤਹਿਤ ਮਾਮਲਾ ਹੋਇਆ ਦਰਜ – ਪਿਛਲੀ ਦਿਨੀਂ ਚੇਅਰਮੈਨਾਂ ਦੀਆਂ ਨਿਯੁਕਤੀਆਂ ‘ਤੇ ਚੁੱਕੇ ਸਨ ਸਵਾਲ #RajaWarring #SukhpalKhaira #FIR #CongressLeader

ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਦਰਜ ਹੋਈ ਐੱਫ. ਆਈ. ਆਰ. ਤੋਂ ਬਾਅਦ ਖਹਿਰਾ ਦਾ ਟਵੀਟ ਸਾਹਮਣੇ ਆਇਆ ਹੈ। ਖਹਿਰਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਸ਼ਬਦਾਂ ’ਚ ਮੈਂ ਇਕ ਟਵਿੱਟਰ ਪੋਸਟ ਲਈ ਮੇਰੇ ਤੇ ਰਾਜਾ ਵੜਿੰਗ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ’ਤੇ ਉਨ੍ਹਾਂ ਦੇ ਸਪਾਂਸਰ ‘ਲਵ-ਲੈਟਰ’ ਦਾ ਸਵਾਗਤ ਕਰਦਾ ਹਾਂ।

ਸੁਖਪਾਲ ਖਹਿਰਾ ਨੇ ਕਿਹਾ ਕਿ ਕੀ ਭਗਵੰਤ ਮਾਨ ਪੰਜਾਬ ਦੀ ਕੀਮਤ ’ਤੇ ਜ਼ੈੱਡ ਪਲੱਸ ਸੁਰੱਖਿਆ ਲਈ ‘ਆਪ’ ਦੇ ਪੰਜਾਬ ਕਨਵੀਨਰ ਬਣਨ ਲਈ ਕੇਜਰੀਵਾਲ ਖ਼ਿਲਾਫ਼ ਐੱਫ. ਆਈ. ਆਰ. ਕਰਨ ਦੀ ਹਿੰਮਤ ਕਰਨਗੇ ! ਇਹ ਸ਼ੁੱਧ ਨਫ਼ਰਤ ਹੈ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮੋਹਾਲੀ ਫੇਜ਼-1 ਥਾਣੇ ’ਚ ਐੱਫ. ਆਈ. ਆਰ. ਦਰਜ ਕਰਵਾਉਣ ਦੀ ਖ਼ਬਰ ਸਾਹਮਣੇ ਆਈ ਹੈ। ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਵੱਲੋਂ ਗ਼ਲਤ ਦਸਤਾਵੇਜ਼ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਉਨ੍ਹਾਂ ਦੀ ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਨੂੰ ਲੈ ਕੇ ਚੇਅਰਮੈਨਾਂ ਦੀ ਮਨਘੜਤ ਸੂਚੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਆਪ ਸਰਕਾਰ ਵੱਲੋਂ ਚੇਅਰਮੈਨ ਨਿਯੁਕਤ ਕੀਤੇ ਗਏ ਸਨ।