ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਲੱਡਾ ਅਤੇ ਮੰਡੀ ਅਹਿਮਦਗੜ੍ਹ ਟੌਲ ਪਲਾਜ਼ਾ 5 ਸਤੰਬਰ ਤੋਂ ਬੰਦ ਕਰ ਦਿੱਤੇ ਜਾਣਗੇ। ਇਹ ਅੱਜ ਰਾਤ 12 ਵਜੇ ਤੱਕ ਹੀ ਚੱਲਣਗੇ। ਮੁੱਖ ਮੰਤਰੀ ਨੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ, ‘ਟੌਲ ਅਧਿਕਾਰੀ ਛੇ ਮਹੀਨੇ ਦਾ ਵਾਧਾ ਚਾਹੁੰਦੇ ਸਨ ਪਰ ਰਾਜ ਸਰਕਾਰ ਨੇ ਇਨਕਾਰ ਕਰ ਦਿੱਤਾ।’ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਉਹ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਉਧਰ, ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਭਗਵੰਤ ਮਾਨ ਉਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਸਵਾਲ ਕੀਤਾ ਹੈ ਕਿ ਇਹ ਟੌਲ ਪਲਾਜ਼ਾ ਤਾਂ ਮਿਆਦ ਖਤਮ ਹੋਣ ਕਰਕੇ ਉਂਜ ਵੀ ਅੱਜ ਰਾਤ ਬੰਦ ਹੋ ਜਾਣਾ ਹੈ, ਫਿਰ ਨੌਟੰਕੀ ਕਰਨ ਦੀ ਕੀ ਲੋੜ ਹੈ।

”ਧੂਰੀ ਟੌਲ ਪਲਾਜਾ ਬੰਦ ਕਰਨ ਦਾ ਡਰਾਮਾ ਤੇ ਲੋਕਾਂ ਦੇ ਪੈਸੇ ਦੀ ਬਰਬਾਦੀ

ਹਰ ਥਾਂ ਡਰਾਮਾ ਕਰਕੇ ਸਟੇਟ ਦੇ ਪੈਸੇ ਖਰਾਬ ਕਰਨ ਦੀ ਲੋੜ ਨਹੀਂ ਹੁੰਦੀ ਭਗਵੰਤ ਮਾਨ ਜੀ

ਧੂਰੀ ਦੇ ਟੋਲ ਬੰਦ ਕਰਾਉਣ ਦਾ ਹੋ ਹੱਲਾ ਕਰਨ ਵਾਲੇ ਭਗਵੰਤ ਮਾਨ ਦਰਅਸਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ, ਉਹੋਜਾ ਸਾਡਾ ਮੀਡੀਆ ਹੈ ਜੋ ਉਹਨਾਂ ਨੂੰ ਸਵਾਲ ਨਹੀਂ ਕਰਦਾ। ਦਰਅਸਲ ਸੜਕ ਤੇ ਟੋਲ ਪਲਾਜਾ ਲਗਾਉਣ ਵੇਲੇ ਉਸਦੀ ਇੱਕ ਮਿਆਦ ਹੁੰਦੀ ਹੈ, ਕਿ ਟੋਲ ਐਨਾ ਸਮਾਂ ਲੈਣਾ ਹੈ ਫੇਰ ਬੰਦ ਕਰਨਾ ਹੈ।

ਧੂਰੀ ਵਾਲੇ ਟੌਲ ਦਾ 4 ਸਤੰਬਰ 2022 ਨੂੰ ਯਾਨੀ ਅੱਜ ਕੰਟਰੈਕਟ ਖਤਮ ਹੋਣਾ। ਭਗਵੰਤ ਮਾਨ ਜੀ ਨੂੰ ਜਦੋਂ ਹੀ ਪਤਾ ਲੱਗਿਆ ਪਹੁੰਚ ਗਏ ਖਬਰਾਂ ਲਵਾਉਣ ਕਿ ਮੈਂ ਬੰਦ ਕਰਾਏ ਟੋਲ। ਬਿਨਾ ਗੱਲ ਦੇ ਸਰਕਾਰੀ ਪ੍ਰੋਗਰਾਮ ਕਰਕੇ ਲੋਕਾ ਦੈ ਪੈਸਾ ਬਰਬਾਦ ਕਰ ਰਹੇ ਹਨ ਮੁੱਖਮੰਤਰੀ ਸਾਹਬ।

ਉਧਰੋਂ ਨਾ ਸਰਕਾਰੀ ਮੁਲਾਜਮਾਂ ਨੂੰ ਤਨਖਾਹਾਂ ਮਿਲੀਆਂ, ਨਾ ਮੂੰਗੀ ਦੀ MSP ਮਿਲੀ, ਨਾ ਲੰਪੀ ਸਕਿਨ ਨਾਲ ਪੰਜਾਬ ਵਿਚ ਮਰੇ 1 ਲੱਖ ਤੋਂ ਵੱਧ ਪਸ਼ੂਆਂ ਦਾ ਸਰਕਾਰ ਨੇ ਕੁਝ ਕੀਤਾ। ਬੱਸ ਇਸ਼ਤਿਹਾਰਾਂ ਉਤੇ ਆਹ ਡਰਾਮਿਆਂ ਤੇ ਜੋਰ ਹੈ…”’