ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪਟਿਆਲਾ ਤੋਂ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅੱਜ ਦਿਲ ਦੇ ਰੋਗ ਦੇ ਸੰਬੰਧ ‘ਚ ਬਲਕੌਰ ਸਿੰਘ ਪਟਿਆਲਾ ਹਾਰਟ ਹਸਪਤਾਲ ‘ਚ ਪਟਿਆਲਾ ਵਿਖੇ ਦਾਖ਼ਲ ਹੋਏ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈਐਮਈਆਰ ਦੇ ਐਡਵਾਂਸਡ ਕਾਰਡੀਅਕ ਸੈਂਟਰ ਦੇ ਇੱਕ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ‘ਚ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈਐਮਈਆਰ ਦੇ ਐਡਵਾਂਸਡ ਕਾਰਡੀਅਕ ਸੈਂਟਰ ਦੇ ਇੱਕ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ‘ਚ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਬਲਕੌਰ ਸਿੰਘ ਨੂੰ ਵੀਰਵਾਰ ਰਾਤ ਸਾਹ ਲੈਣ ਵਿੱਚ ਤਕਲੀਫ਼ ਅਤੇ ਛਾਤੀ ਵਿੱਚ ਦਰਦ ਹੋਣ ਕਾਰਨ ਪਟਿਆਲਾ ਦੇ ਹਾਰਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਪਰ ਸ਼ੁੱਕਰਵਾਰ ਦੁਪਹਿਰ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ। ਬਲਕੌਰ ਸਿੰਘ ਦੀ ਈ.ਸੀ.ਜੀ ਅਤੇ ਐਂਜੀਓਗ੍ਰਾਫੀ ਕੀਤੀ, ਜਿਸ ਵਿਚ ਖਰਾਬੀ ਆਈ. ਬਲਕੌਰ ਸਿੰਘ ਦੀਆਂ ਧਮਨੀਆਂ ਵਿੱਚ ਰੁਕਾਵਟ ਪਾਈ ਗਈ ਅਤੇ ਉਸ ਨੂੰ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ।


ਅੱਜ ਦੁਪਹਿਰ ਨੂੰ ਬਲਕੌਰ ਸਿੰਘ ਦੇ ਪਟਿਆਲਾ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖ਼ਬਰ ਮਿਲਦਿਆਂ ਹੀ ਪਟਿਆਲਾ ਦੀ ਸੰਸਦ ਮੈਂਬਰ ਪ੍ਰਨੀਤ ਕੌਰ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਟਿਆਲਾ ਸ਼ਹਿਰੀ ਤੋਂ ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਉਨ੍ਹਾਂ ਦਾ ਹਾਲ ਚਾਲ ਜਾਣਨ ਲਈ ਹਸਪਤਾਲ ਪੁੱਜੇ।