‘ਬਿਕਰਮ ਮਜੀਠੀਆ ਜਿੱਥੇ ਵੀ ਲੁਕਿਆ ਹੋਵੇਗਾ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ’ ´- ਜ਼ੀਰਾ

91

ਮਜੀਠੀਆ ‘ਤੇ FIR ਤੋਂ ਬਾਅਦ ਗਰਜੇ ਕੁਲਬੀਰ ਜ਼ੀਰਾ – ‘ਨ ਸ਼ਿ ਆਂ ਕਾਰਨ ਉਜੜੇ ਪਰਵਾਰਾਂ ਨੂੰ ਮਿਲਿਆ ਇਨਸਾਫ਼’

ਨ ਸ਼ਿ ਆਂ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਖ਼ਿਲਾਫ਼ FIR ਦਰਜ ਹੋ ਚੁੱਕੀ ਹੈ ਅਤੇ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ। ਇਸ ਬਾਬਤ ਕੁਲਬੀਰ ਜ਼ੀਰਾ ਨੇ ਗਲਬਾਤ ਕਰਦਿਆਂ ਕਿਹਾ ਸਾਨੂੰ ਇਹ ਸਵਾਲ ਕੀਤਾ ਜਾਂਦਾ ਹੈ ਕਿ ਇਹ ਕਾਰਵਾਈ ਕਾਂਗਰਸ ਸਰਕਾਰ ਨੇ ਕਾਰਜਕਾਲ ਦੇ ਅਖੀਰਲੇ ਸਮੇਂ ਵਿਚ ਕੀਤੀ ਹੈ ਪਰ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਸਾਨੂੰ ਸਮਾਂ ਹੀ ਅਖੀਰਲਾ ਮਿਲਿਆ ਹੈ ਤਾਂ ਇਹ ਸਵਾਲ ਕਿਉਂ?

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਨੇ ਅਪਰਾਧਿਕ ਕੇਸ ਦਰਜ ਕੀਤਾ ਹੈ। ਅਕਾਲੀ ਆਗੂ ਖ਼ਿਲਾਫ਼ ਇੱਥੋਂ ਦੇ ਫੇਜ਼-4 ਸਥਿਤ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਇਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ। ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਮਜੀਠੀਆ ’ਤੇ ਕਥਿਤ ਦੋਸ਼ ਲੱਗਦੇ ਆ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਨ ਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐੱਸਪੀ ਅਤੇ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਨੇ ਵੀ ਕੇਸ ਦੀ ਸੁਣਵਾਈ ਦੌਰਾਨ ਕਈ ਸਿਆਸੀ ਆਗੂਆਂ ਦੇ ਨਾਵਾਂ ਦਾ ਜ਼ਿਕਰ ਕੀਤਾ ਸੀ ਅਤੇ ਨਸ਼ਿਆਂ ਖ਼ਿਲਾਫ਼ ਬਣੀ ਸਿੱਟ ਦੇ ਇਕ ਸੀਨੀਅਰ ਮੈਂਬਰ ਨੇ ਵੀ ਆਪਣੀ ਰਿਪੋਰਟ ਵਿੱਚ ਸਿਆਸੀ ਆਗੂ ਦਾ ਵੇਰਵਾ ਦਰਜ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂ ਕਾਫ਼ੀ ਸਮੇਂ ਤੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਆ ਰਹੇ ਹਨ।

ਨਵਜੋਤ ਸਿੱਧੂ ਮੀਡੀਆ ਵਿੱਚ ਇਹ ਦਾਅਵਾ ਕਰ ਚੁੱਕੇ ਹਨ ਕਿ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਵਿੱਚ ਮਜੀਠੀਆ ਦਾ ਨਾਂਅ ਹੈ। ਹਾਲ ਹੀ ਵਿੱਚ ਪੰਜਾਬ ਦੇ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਲਾਂਭੇ ਕਰਕੇ ਸੀਨੀਅਰ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਚੰਨੀ ਸਰਕਾਰ ਦੀ ਨ ਸ਼ਿ ਆਂ ਦੇ ਮਾਮਲੇ ਵਿੱਚ ਸਿਆਸੀ ਆਗੂਆਂ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ।

ਇਸ ਮਾਮਲੇ ਵਿੱਚ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਪਹਿਲਾਂ ਹੀ ਕਿਸੇ ਇਮਾਨਦਾਰ ਅਫ਼ਸਰ ਨੂੰ ਲਗਾਇਆ ਹੁੰਦਾ ਤਾਂ ਇਹ ਕਾਰਵਾਈ ਕਦੋਂ ਦੀ ਹੋ ਜਾਣੀ ਸੀ।