BRAND CU ਮਹਿਜ਼ ਕੁਝ ਘੰਟਿਆਂ ‘ਚ ਹੀ ਬੁਰੀ ਤਰ੍ਹਾਂ ਡੈਮੇਜ ਹੋ ਗਿਆ। ਮੈਨੂੰ ਚੰਗੀ ਤਰ੍ਹਾਂ ਯਾਦ ਹੈ ਜਦੋਂ PU “ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ” ਦਾ ਭੁਲੇਖਾ ਪਾਉਂਦਾ ਨਾਂ ਵਰਤਦੇ ਹੋਏ “ਚੰਡੀਗੜ੍ਹ ਯੂਨੀਵਰਸਿਟੀ” ਨਾਮ ਰੱਖਿਆ ਗਿਆ ਸੀ ਉਦੋਂ ਵੀ ਵਿਵਾਦ ਉੱਠਿਆ ਸੀ। ਮਾਮਲਾ ਹਾਈਕੋਰਟ ਵੀ ਪੁੱਜਾ ਸੀ ਕਿ ਨਿੱਜੀ ਵਿੱਦਿਅਕ ਸੰਸਥਾਵਾਂ ਦੇ ਭੁਲੇਖਾ ਪਾਉ ਨਾਂ ਨਾ ਰੱਖਣ ਦਿੱਤੇ ਜਾਣ ਕਿਉਂਕਿ ਇਸ ਨਾਲ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਬੁਰੀ ਤਰ੍ਹਾਂ ਗੁੰਮਰਾਹ ਹੁੰਦੇ ਹਨ। ਪਰ ਸਭ ਕੁਝ “ਆਇਆ-ਗਿਆ” ਹੁੰਦਾ ਗਿਆ… ਪਰ ਲੋਕ ਕਚਹਿਰੀ… ਉਹ ਵੀ ਜੋ ਹੁਣ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੇ ਪੂਰੀ ਤਰ੍ਹਾਂ ਘਨੇੜੀ ਚੜ੍ਹ ਚੁੱਕੀ ਹੈ… ਉਥੇ “ਆਇਆ ਗਿਆ” ਕਈ ਵਾਰ ਬਹੁਤ ਵੱਡਾ “ਸਿਆਪਾ” ਬਣ ਕੇ ਉੱਭਰਦਾ ਹੈ… ਖ਼ੈਰ ਸੱਤਿਆਮੇਵ ਜਯਤੇ

ਮੋਹਾਲੀ ‘ਚ ਇੱਕ ਨਿੱਜੀ ਯੂਨੀਵਰਸਿਟੀ ‘ਚ ਪੜ੍ਹਨ ਵਾਲੀਆਂ 60 ਵਿਦਿਆਰਥਣਾਂ ਦਾ ਨਹਾਉਂਦੇ ਸਮੇਂ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਦੋਸ਼ੀ ਵਿਦਿਆਰਥੀ ਦੇ ਬੁਆਏਫ੍ਰੈਂਡ ਨੂੰ ਸ਼ਿਮਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਪ੍ਰੇਮੀ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਰਾਹੀਂ ਕਈ ਖੁਲਾਸੇ ਕੀਤੇ ਜਾ ਸਕਦੇ ਹਨ। ਮੁਲਜ਼ਮ ਵਿਦਿਆਰਥੀ ਤੋਂ ਬਾਅਦ ਇਸ ਮਾਮਲੇ ਵਿੱਚ ਇਹ ਦੂਜੀ ਗ੍ਰਿਫ਼ਤਾਰੀ ਹੈ।

ਮੋਹਾਲੀ ‘ਚ ਇੱਕ ਨਿੱਜੀ ਯੂਨੀਵਰਸਿਟੀ ‘ਚ ਪੜ੍ਹਨ ਵਾਲੀਆਂ 60 ਵਿਦਿਆਰਥਣਾਂ ਦਾ ਨਹਾਉਂਦੇ ਸਮੇਂ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਦੋਸ਼ੀ ਵਿਦਿਆਰਥੀ ਦੇ ਬੁਆਏਫ੍ਰੈਂਡ ਨੂੰ ਸ਼ਿਮਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਪ੍ਰੇਮੀ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਰਾਹੀਂ ਕਈ ਖੁਲਾਸੇ ਕੀਤੇ ਜਾ ਸਕਦੇ ਹਨ। ਮੁਲਜ਼ਮ ਵਿਦਿਆਰਥੀ ਤੋਂ ਬਾਅਦ ਇਸ ਮਾਮਲੇ ਵਿੱਚ ਇਹ ਦੂਜੀ ਗ੍ਰਿਫ਼ਤਾਰੀ ਹੈ।

ਵਿਦਿਆਰਥਣਾਂ ਦੀ ਵੀਡੀਓ ਲੀਕ ਹੋਣ ਦੇ ਮਾਮਲੇ ਨੇ ਜ਼ੋਰ ਫੜ ਲਿਆ ਹੈ। ਯੂਨੀਵਰਸਿਟੀ ਦੇ ਸੈਂਕੜੇ ਵਿਦਿਆਰਥੀ ਸੜਕਾਂ ‘ਤੇ ਆ ਕੇ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦੀ ਮੰਗ ਹੈ ਕਿ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਮੈਨੇਜਮੈਂਟ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰੇ।ਵਧਦੇ ਹੰਗਾਮੇ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ 2 ਦਿਨਾਂ (19 ਅਤੇ 20 ਸਤੰਬਰ) ਲਈ ਪੜ੍ਹਾਈ ਬੰਦ ਕਰਨ ਦਾ ਐਲਾਨ ਕੀਤਾ ਹੈ। ਯਾਨੀ 2 ਦਿਨਾਂ ਨੂੰ ਨਾਨ ਟੀਚਿੰਗ ਡੇਅ ਐਲਾਨਿਆ ਗਿਆ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਦਾਅਵਾ ਹੈ ਕਿ ਦੋਸ਼ੀ ਵਿਦਿਆਰਥੀ ਨੇ 50-60 ਲੜਕੀਆਂ ਦੇ ਨਹਾਉਣ ਦੀਆਂ ਵੀਡੀਓਜ਼ ਰਿਕਾਰਡ ਕੀਤੀਆਂ ਹਨ।

ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਅਧਿਕਾਰੀ ਨੇ ਦੱਸਿਆ ਕਿ ਇਕ ਵਿਦਿਆਰਥਣ ਬੇਹੋਸ਼ ਹੋ ਗਈ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਕਿਸੇ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਹੈ। ਪੁਲਸ ਨੇ ਵੀਡੀਓ ਬਣਾਉਣ ਵਾਲੇ ਦੋਸ਼ੀ ਵਿਦਿਆਰਥੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਸੂਚਨਾ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਦੇ ਦਿੱਤੀ ਗਈ ਹੈ। ਦੋਸ਼ੀ ਵਿਦਿਆਰਥੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਵੀ ਕੀਤੀ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅਜਿਹਾ ਕਰਕੇ ਯੂਨੀਵਰਸਿਟੀ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੋਸਟਲ ਦੇ ਮੈਨੇਜਰ ਵੱਲੋਂ ਹੀ ਸ਼ਿਕਾਇਤ ਦਿੱਤੀ ਗਈ ਸੀ। ਬੱਚੇ ਦੀ ਨਿੱਜੀ ਜ਼ਿੰਦਗੀ’ਚ ਪ੍ਰਸ਼ਾਸਨ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ।