Breaking News
Home / Punjab / ਸੁਣੋ ਮਜੀਠੀਆ ਤੇ ਬਣੇ ਕੇਸ ਦੀ ਪੂਰੀ ਕਹਾਣੀ ਉਸ ਐਡਵੋਕੇਟ ਤੋਂ ਜਿਸ ਨੇ ਬੰਦ ਪੀ ਰੀਪੋਰਟ ਖੁੱਲ੍ਹਵਾਉਣ ਦਾ ਬੀੜਾ ਸੀ ਚੁੱਕਿਆ

ਸੁਣੋ ਮਜੀਠੀਆ ਤੇ ਬਣੇ ਕੇਸ ਦੀ ਪੂਰੀ ਕਹਾਣੀ ਉਸ ਐਡਵੋਕੇਟ ਤੋਂ ਜਿਸ ਨੇ ਬੰਦ ਪੀ ਰੀਪੋਰਟ ਖੁੱਲ੍ਹਵਾਉਣ ਦਾ ਬੀੜਾ ਸੀ ਚੁੱਕਿਆ

ਸੁਣੋ ਮਜੀਠੀਆ ਤੇ ਬਣੇ ਡ ਰੱ ਗ ਕੇਸ ਦੀ ਪੂਰੀ ਕਹਾਣੀ ਉਸ ਐਡਵੋਕੇਟ ਤੋਂ ਜਿਸ ਨੇ ਬੰਦ ਪੀ ਰੀਪੋਰਟ ਖੁੱਲ੍ਹਵਾਉਣ ਦਾ ਬੀੜਾ ਸੀ ਚੁੱਕਿਆ

ਚੰਡੀਗੜ੍ਹ, 21 ਦਸੰਬਰ 2021 – ਕੇਹੜੇ ਤੱਥਾਂ ਦੇ ਅਧਾਰ ‘ਤੇ ਬਿਕਰਮ ਮਜੀਠੀਆ ‘ਤੇ ਹੋਈ ਹੈ ਕਰਵਾਈ, ਸੁਣੋ ਹਾਈ ਕੋਟਰ ਦੇ ਸੀਨੀਅਰ ਐਡਵੋਕੇਟ ਨਵਕਿਰਨ ਸਿੰਘ ਤੋਂ ਕਦੋਂ ਤੇ ਕਿਵੇਂ ਸਾਹਮਣੇ ਆਇਆ ਸੀ ਪੰਜਾਬ ਡ ਰੱ ਗ ਜ਼ ਮਾਮਲਾ ?

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਨੇ ਅਪਰਾਧਿਕ ਕੇਸ ਦਰਜ ਕੀਤਾ ਹੈ। ਅਕਾਲੀ ਆਗੂ ਖ਼ਿਲਾਫ਼ ਇੱਥੋਂ ਦੇ ਫੇਜ਼-4 ਸਥਿਤ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਇਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ। ਨ ਸ਼ਿ ਆਂ ਦੇ ਮਾਮਲੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਮਜੀਠੀਆ ’ਤੇ ਕਥਿਤ ਦੋਸ਼ ਲੱਗਦੇ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਨ ਸ਼ਾ ਤ ਸ ਕ ਰੀ ਮਾਮਲੇ ਵਿੱਚ ਜੇਲ੍ਹ ਵਿੱਚ ਸ ਜ਼ਾ ਭੁਗਤ ਰਹੇ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐੱਸਪੀ ਅਤੇ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਨੇ ਵੀ ਕੇਸ ਦੀ ਸੁਣਵਾਈ ਦੌਰਾਨ ਕਈ ਸਿਆਸੀ ਆਗੂਆਂ ਦੇ ਨਾਵਾਂ ਦਾ ਜ਼ਿਕਰ ਕੀਤਾ ਸੀ ਅਤੇ ਨ ਸ਼ਿ ਆਂ ਖ਼ਿਲਾਫ਼ ਬਣੀ ਸਿੱਟ ਦੇ ਇਕ ਸੀਨੀਅਰ ਮੈਂਬਰ ਨੇ ਵੀ ਆਪਣੀ ਰਿਪੋਰਟ ਵਿੱਚ ਸਿਆਸੀ ਆਗੂ ਦਾ ਵੇਰਵਾ ਦਰਜ ਕੀਤਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂ ਕਾਫ਼ੀ ਸਮੇਂ ਤੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਆ ਰਹੇ ਹਨ। ਨਵਜੋਤ ਸਿੱਧੂ ਮੀਡੀਆ ਵਿੱਚ ਇਹ ਦਾਅਵਾ ਕਰ ਚੁੱਕੇ ਹਨ ਕਿ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਵਿੱਚ ਮਜੀਠੀਆ ਦਾ ਨਾਂਅ ਹੈ। ਹਾਲ ਹੀ ਵਿੱਚ ਪੰਜਾਬ ਦੇ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਲਾਂਭੇ ਕਰਕੇ ਸੀਨੀਅਰ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਚੰਨੀ ਸਰਕਾਰ ਦੀ ਨਸ਼ਿਆਂ ਦੇ ਮਾਮਲੇ ਵਿੱਚ ਸਿਆਸੀ ਆਗੂਆਂ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ।

Check Also

ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ ਦੇ ਬੇਟੇ ਸਤਬੀਰ ਸਿੰਘ ਖੱਟੜਾ ‘ਸ਼ੂਗਰਫ਼ੈੱਡ’ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 29 ਦਸੰਬਰ, 2021:ਪੰਜਾਬ ਦੀ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ …

%d bloggers like this: