ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚਾਰੇ ਗੈਂਗਸਟਰ ਹੈਪੀ ਜੱਟ ਗਰੁੱਪ ਦੇ ਹਨ। ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ਉਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖਿਲਾਫ ਚਲਾਈ ਹੋਈ ਹੈ। ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚਾਰੇ ਗੈਂਗਸਟਰ ਹੈਪੀ ਜੱਟ ਗਰੁੱਪ ਦੇ ਹਨ। ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗੈਂਗਸਟਰ ਜ਼ਿਲ੍ਹੇ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।ਇਹ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੰਜਾਬ ਪੁਲਿਸ ਨੂੰ ਕਾਫੀ ਸਮੇਂ ਤੋਂ ਇਨ੍ਹਾਂ ਗੈਂਗਸਟਰਾਂ ਦੀ ਤਲਾਸ਼ ਸੀ। ਗ੍ਰਿਫਤਾਰ ਹੈਪੀ ਜੱਟ ਗੈਂਗ ਦੇ ਚਾਰ ਲੋੜੀਂਦੇ ਸਾਥੀ ਜੱਗੂ ਦੀ ਭਗਵਾਨਪੁਰੀਆ ਨਾਲ ਦੁਸ਼ਮਣੀ ਸੀ, ਜਿਸ ਨੂੰ ਲੈ ਕੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇ ਕੇ ਜੱਗੂ ਦੇ ਗੁੰਡਿਆਂ ਨੂੰ ਮਾਰਨ ਦੀ ਯੋਜਨਾ ਸੀ। ਇਨ੍ਹਾਂ ਕੋਲੋਂ 32 ਬੋਰ ਅਤੇ 30 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ।


ਕ੍ਰਾਈਮ ਬ੍ਰਾਂਚ ਅਤੇ ਜੰਡਿਆਲਾ ਪੁਲਸ ਦੀਆਂ ਟੀਮਾਂ ਵੱਲੋਂ ਇਕ ਵਿਸ਼ੇਸ਼ ਮੁਹਿੰਮ ਦੌਰਾਨ ਹੈਪੀ ਜੱਟ ਗੈਂਗ ਦੇ 4 ਸ਼ੂਟਰਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 3 ਪਿਸਟਲ 32 ਬੋਰ, ਇਕ 30 ਬੋਰ ਪਿਸਟਲ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ। ਪ੍ਰੈੱਸ ਮਿਲਣੀ ਦੌਰਾਨ ਐੱਸ. ਐੱਸ. ਪੀ. ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਹ ਸ਼ੂਟਰ ਹੈਪੀ ਜੱਟ ਗੈਂਗ ਦੇ ਮੈਂਬਰ ਹਨ। ਹੈਪੀ ਜੱਟ ਦਾ ਗੈਂਗ ਜੋ ਜੱਗੂ ਭਗਵਾਨਪੁਰੀਆ ਦਾ ਵਿਰੋਧੀ ਗੁੱਟ ਹੈ, ਕਤਲ ਦੇ 3 ਮਾਮਲਿਆਂ ‘ਚ ਲੋੜੀਂਦਾ ਹੈ। ਇਹ ਮੁਲਜ਼ਮ ਜੱਗੂ ਭਗਵਾਨਪੁਰੀਆ ਗਰੁੱਪ ਦੇ 2 ਸਾਥੀਆਂ ਨੂੰ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ 16 ਅਪਰਾਧਿਕ ਮਾਮਲੇ ਦਰਜ ਹਨ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਿਰੋਹ ਦੇ ਇਹ ਮੈਂਬਰ ਜਬਰੀ ਵਸੂਲੀ, ਹਥਿਆਰਬੰਦ ਡਕੈਤੀ, ਕਤਲ ਅਤੇ ਹਥਿਆਰਾਂ ਦੀ ਸਮੱਗਲਿੰਗ ਦੇ ਮਾਮਲਿਆਂ ਵਿਚ ਸ਼ਾਮਲ ਹਨ। ਬਰਾਮਦ ਕੀਤੇ ਗਏ ਇਹ ਹਥਿਆਰ ਇੰਦੌਰ ਐੱਮ.ਪੀ. ‘ਚੋਂ ਲਿਆਂਦੇ ਗਏ ਸਨ। ਹਥਿਆਰ ਲਿਆਉਣ ਵਾਲੇ ਸਰੋਤ ਅਤੇ ਰਸਤਾ ਜਿਸ ਰਾਹੀਂ ਹਥਿਆਰ ਆਏ ਹਨ, ਦੀ ਪਛਾਣ ਕਰ ਲਈ ਗਈ ਹੈ। ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮ ਪ੍ਰਭਜੀਤ ਪ੍ਰਭਾ, ਗੁਰਦੀਪ ਗੀਤਾ ਵਾਸੀ ਜੰਡਿਆਲਾ ਤੇ ਪ੍ਰਿਤਪਾਲ ਸਿੰਘ ਪੱਪੂ ਵਾਸੀ ਵੈਰੋਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਪੁਲਸ ਨੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਤਾਂ ਇਕ ਸ਼ੂਟਰ ਸੰਨੀ ਉਰਫ ਡੱਡੀ ਵਾਸੀ ਜੰਡਿਆਲਾ ਨੇ ਡਰਦੇ ਮਾਰੇ ਮਾਣਯੋਗ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ।

ਐੱਸ. ਐੱਸ. ਪੀ. ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਇਨ੍ਹਾਂ ਚਾਰਾਂ ਮੁਲਜ਼ਮਾਂ ਨੇ ਜੱਗੂ ਭਗਵਾਨਪੁਰੀਆ ਦੇ 2 ਮੈਂਬਰਾਂ ਨੂੰ ਕਤਲ ਕਰਨ ਦੀ ਯੋਜਨਾ ਬਣਾਈ ਸੀ ਤੇ ਰੇਕੀ ਵੀ ਕਰ ਲਈ ਸੀ। ਉਨ੍ਹਾਂ ਕਿਹਾ ਕਿ ਗਿਰੋਹ ਦੇ 2 ਹੋਰ ਮੈਂਬਰਾਂ ਦੀ ਵੀ ਪਛਾਣ ਕਰ ਲਈ ਗਈ ਹੈ, ਜਲਦ ਹੀ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।