ਬੰਬੀਹਾ ਗਰੁੱਪ ਦੀ ਧਮਕੀ ਤੋਂ ਬਾਅਦ ਭਾਰਤ ਪਰਤੇ ਮਨਕੀਰਤ ਔਲਖ, ਦਿੱਲੀ ’ਚ ਅੱਜ ਲਾਉਣਗੇ ਸ਼ੋਅ

ਪੰਜਾਬੀ ਗਾਇਕ ਮਨਕੀਰਤ ਔਲਖ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਵਿਵਾਦਾਂ ’ਚ ਘਿਰੇ ਹੋਏ ਹਨ। ਮਨਕੀਰਤ ਔਲਖ ਨੂੰ ਇਸ ਦੇ ਚਲਦਿਆਂ ਬੰਬੀਹਾ ਗਰੁੱਪ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਚੁੱਕੀਆਂ ਹਨ।

ਕੁਝ ਮਹੀਨੇ ਪਹਿਲਾਂ ਮਨਕੀਰਤ ਔਲਖ ਭਾਰਤ ਛੱਡ ਕੇ ਕੈਨੇਡਾ ਚਲੇ ਗਏ ਸਨ। ਇਸ ਦਾ ਕਾਰਨ ਉਨ੍ਹਾਂ ਨੇ ਆਪਣੀ ਪਤਨੀ ਦਾ ਗਰਭਵਤੀ ਹੋਣਾ ਦੱਸਿਆ ਸੀ। ਮਨਕੀਰਤ ਔਲਖ ਦੇ ਘਰ ਪੁੱਤਰ ਨੇ ਜਨਮ ਲਿਆ, ਜਿਸ ਨਾਲ ਉਹ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।

ਹੁਣ ਮਨਕੀਰਤ ਔਲਖ ਕੈਨੇਡਾ ਤੋਂ ਭਾਰਤ ਵਾਪਸ ਆ ਚੁੱਕੇ ਹਨ। ਮਨਕੀਰਤ ਔਲਖ ਦੇ ਭਾਰਤ ਵਾਪਸ ਆਉਣ ਦਾ ਕਾਰਨ ਦਿੱਲੀ ’ਚ ਹੋਣ ਵਾਲਾ ਇਕ ਲਾਈਵ ਸ਼ੋਅ ਹੈ। ਇਸ ਦੀ ਜਾਣਕਾਰੀ ਮਨਕੀਰਤ ਔਲਖ ਨੇ ਕੁਝ ਘੰਟੇ ਪਹਿਲਾਂ ਹੀ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕਰਦਿਆਂ ਦਿੱਤੀ ਹੈ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਮਨਕੀਰਤ ਔਲਖ ਸਖ਼ਤ ਸੁਰੱਖਿਆ ਦੇ ਪਹਿਰੇ ਹੇਠ ਹਨ।

ਪੰਜਾਬੀ ਗਾਇਕ ਮਨਕੀਰਤ ਔਲਖ ਲੰਬੇ ਸਮੇਂ ਬਾਅਦ ਭਾਰਤ ਪਰਤ ਆਏ ਹਨ। ਦਰਅਸਲ, ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਭਾਵੇਂ ਉਸ ਨੇ ਸੋਸ਼ਲ ਮੀਡੀਆ ਰਾਹੀਂ ਕਈ ਵਾਰ ਸਪੱਸ਼ਟ ਕੀਤਾ ਕਿ ਸਿੱਧੂ ਦੇ ਕਤਲ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ ਪਰ ਇਸ ਦੇ ਬਾਵਜੂਦ ਬੰਬੀਹਾ ਗਰੁੱਪ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ‘ਚ ਦਾਅਵਾ ਕੀਤਾ ਗਿਆ ਕਿ ਉਹ ਕੈਨੇਡਾ ਲਈ ਰਵਾਨਾ ਹੋ ਗਿਆ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਮਨਕੀਰਤ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਦਿੱਲੀ ਦੀਆਂ ਸੜਕਾਂ ‘ਤੇ ਘੁੰਮਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਮਿਲਦੇ ਆ ਅਜ ਦਿੱਲੀ ਵਾਲੀਓ”। ਇਸ ਵੀਡੀਓ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਮਨਕੀਰਤ ਕੈਨੇਡਾ ਤੋਂ ਪਰਤਿਆ ਹੈ।