ਕੈਲੇਫੋਰਨੀਆ ਅਗਵਾ ਕਾਂਡ ‘ਚ ਇੱਕ ਸ਼ੱਕੀ ਗ੍ਰਿਫਤਾਰ ਪਰ ਹਾਲੇ ਅਗਵਾ ਹੋਏ ਪੰਜਾਬੀ ਪਰਿਵਾਰ ਦੀ ਕੋਈ ਉੱਘ ਸੁੱਘ ਨਹੀਂ ਮਿਲੀ। #America ਸ਼ੱਕੀ ਗ੍ਰਿਫਤਾਰ ਪਰ ਅਮਰੀਕਾ ‘ਚ ਅਗਵਾ ਹੋਏ ਪੰਜਾਬੀ ਪਰਿਵਾਰ ਦਾ ਨਹੀਂ ਮਿਲਿਆ ਕੋਈ ਸੁਰਾਗ, ਸਦਮੇ ‘ਚ ਪਰਿਵਾਰ

ਅਮਰੀਕਾ ਵਿੱਚ ਹੁਸ਼ਿਆਰਪੁਰ ਨਾਲ ਸਬੰਧਤ ਪਰਿਵਾਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੁਲਿਸ ਨੇ 48 ਸਾਲਾ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਪਰ ਪਰਿਵਾਰ ਅਜੇ ਵੀ ਲਾਪਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਹੋਰ ਤੇਜ਼ ਕਰ ਦਿੱਤੀ ਹੈ

ਅਮਰੀਕਾ ਵਿੱਚ ਹੁਸ਼ਿਆਰਪੁਰ ਨਾਲ ਸਬੰਧਤ ਪਰਿਵਾਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੁਲਿਸ ਨੇ 48 ਸਾਲਾ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਪਰ ਪਰਿਵਾਰ ਅਜੇ ਵੀ ਲਾਪਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਠ ਮਹੀਨੇ ਦੀ ਬੱਚੀ ਸਮੇਤ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ 48 ਸਾਲਾ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਅਜੇ ਵੀ ਲਾਪਤਾ ਹਨ।

ਦੱਸ ਦਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਦੇ ਹਰਸੀ ਪਿੰਡ ਦੇ ਰਹਿਣ ਵਾਲੇ ਇਸ ਪਰਿਵਾਰ ਨੂੰ ਸੋਮਵਾਰ ਨੂੰ ਮਰਸਡ ਕਾਊਂਟੀ ਵਿੱਚ ਅਗਵਾ ਕਰ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਦੀ ਪਛਾਣ ਅੱਠ ਮਹੀਨੇ ਦੀ ਅਰੂਹੀ ਢੇਰੀ, ਉਸ ਦੀ ਮਾਂ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਤੇ ਚਾਚਾ ਅਮਨਦੀਪ ਸਿੰਘ (ਤਾਇਆ) ਵਜੋਂ ਹੋਈ ਹੈ। ਸੋਮਵਾਰ ਦੇਰ ਰਾਤ ਪਰਿਵਾਰ ਦੀ ਗੱਡੀ ਸੜੀ ਹਾਲਤ ‘ਚ ਮਿਲੀ, ਜਿਸ ਦੇ ਆਧਾਰ ‘ਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਤੈਅ ਕੀਤਾ ਕਿ ਚਾਰਾਂ ਨੂੰ ਅਗਵਾ ਕੀਤਾ ਗਿਆ ਸੀ। ਖੁਫੀਆ ਅਧਿਕਾਰੀਆਂ ਨੂੰ ਮੰਗਲਵਾਰ ਸਵੇਰੇ ਸੂਚਨਾ ਮਿਲੀ ਕਿ ਮਰਸਡ ਕਾਊਂਟੀ ਵਿੱਚ ਏਟੀਐਮ ਵਿੱਚ ਇੱਕ ਪੀੜਤ ਦੇ ਬੈਂਕ ਕਾਰਡ ਦੀ ਵਰਤੋਂ ਕੀਤੀ ਗਈ ਸੀ।

ਜਾਂਚਕਰਤਾਵਾਂ ਨੇ ਬੈਂਕ ਲੈਣ-ਦੇਣ ਕਰਨ ਵਾਲੇ ਵਿਅਕਤੀ ਦੀ ਫੋਟੋ ਪ੍ਰਾਪਤ ਕੀਤੀ, ਜੋ ਅਗਵਾ ਵਾਲੀ ਥਾਂ ਤੋਂ ਤਸਵੀਰ ਵਿੱਚ ਮੌਜੂਦ ਵਿਅਕਤੀ ਨਾਲ ਮਿਲਦੀ-ਜੁਲਦੀ ਦਿਖਾਈ ਦਿੰਦੀ ਹੈ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਪਹੁੰਚਣ ਤੋਂ ਪਹਿਲਾਂ ਸ਼ੱਕੀ ਵਿਅਕਤੀ, ਜੀਸਸ ਮੈਨੁਅਲ ਸਲਗਾਡੋ ਨੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਤੇ ਇਸ ਸਮੇਂ ਪੁਲੀਸ ਹਿਰਾਸਤ ਵਿੱਚ ਉਸ ਦੀ ਹਾਲਤ ਗੰਭੀਰ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਅਗਵਾ ਦੀ ਘਟਨਾ ਤੋਂ ਬਾਅਦ ਜਸਦੀਪ ਤੇ ਅਮਨਦੀਪ ਦੇ ਪਿਤਾ ਡਾ. ਰਣਧੀਰ ਸਿੰਘ ਅਤੇ ਮਾਤਾ ਕ੍ਰਿਪਾਲ ਕੌਰ ਸਦਮੇ ਵਿੱਚ ਹਨ। ਰਣਧੀਰ ਸਿਹਤ ਵਿਭਾਗ ਤੇ ਕ੍ਰਿਪਾਲ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਹਨ। ਰਣਧੀਰ 29 ਸਤੰਬਰ ਨੂੰ ਅਮਰੀਕਾ ਤੋਂ ਭਾਰਤ ਪਰਤੇ ਸਨ।