ਸ਼ਿਵ ਸੈਨਾ ਵਲੋਂ ਨਵਜੋਤ ਸਿੱਧੂ ਖਿਲਾਫ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ

187

ਖਰੜ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀ ਦੌਰਾਨ ਗੁੱਗਾ ਜ਼ਾਹਰ ਪੀਰ ਸੰਬੰਧੀ ਮਾੜੀ ਸ਼ਬਦਾਵਲੀ ਵਰਤ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਰੋਸ ਵਜੋਂ ਸੋਨੂੰ ਰਾਣਾ ਪੰਜਾਬ ਚੇਅਰਮੈਨ ਸ਼ਿਵ ਸੈਨਾ ਹਿੰਦ ਵੱਲੋਂ ਸਦਰ ਥਾਣਾ ਖਰੜ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ।

ਸ਼ਿਕਾਇਤ ਵਿੱਚ ਸੋਨੂ ਰਾਣਾ ਨੇ ਲਿਖਿਆ ਕਿ ਜਾਹਰ ਪੀਰ ਉਨ੍ਹਾਂ ਦੇ ਗੁਰੂ ਹਨ ਅਤੇ ਉਨ੍ਹਾਂ ਦੇ ਗੁਰੂ ਦਾ ਮਜ਼ਾਕ ਉਡਾਇਆ ਗਿਆ ਹੈ ਨਵਜੋਤ ਸਿੰਘ ਸਿੱਧੂ ਵੱਲੋਂ ਸਨਾਤਨ ਧਰਮ ਦੇ ਗੁਰੂ ਗੁੱਗਾ ਜ਼ਾਹਰ ਪੀਰ ਬਾਂਗੜ ਬਾਰੇ ਮਜ਼ਾਕ ਉਡਾਇਆ ਗਿਆ ਹੈ ਅਤੇ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ। ਉਨ੍ਹਾਂ ਸਿੱਧੂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।

ਇਸ ਸੰਬੰਧੀ ਸਦਰ ਥਾਣਾ ਦੇ ਮੁੱਖ ਇੰਚਾਰਜ ਅਸ਼ੋਕ ਕੁਮਾਰ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸ਼ਿਕਾਇਤ ਉਨ੍ਹਾਂ ਨੂੰ ਮਿਲ ਚੁੱਕੀ ਹੈ। ਤਫਤੀਸ਼ ਜਾਰੀ ਹੈ,ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ


ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੁੰ ਆਖਿਆ ਕਿ ਉਹ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਵਰਤੀ ਆਪਣੀ ਮੰਦੀ ਸ਼ਬਦਾਵਲੀ ਲਈ ਮੁਆਫੀ ਮੰਗਣ ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਪੁਲਿਸ ਦੇ ਖਿਲਾਫ ਮੰਦੀ ਸ਼ਬਦਾਵਲੀ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ।

ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਇਕ ਡੀ ਐਸ ਪੀ ਨੂੰ ਬੋਲਣਾ ਪਿਆ ਤੇ ਹੁਣ ਐਸ ਆਈ ਨੁੰ ਬੋਲਣਾ ਪਿਆ ਹੈ। ਉਹਨਾਂ ਕਿਹਾ ਕਿ ਵਰਦੀ ਵਿਚ ਹੁੰਦਿਆਂ ਇਕ ਸ਼ਕਤੀਸ਼ਾਲੀ ਬੰਦੇ ਖਿਲਾਫ ਬੋਲਣਾ ਬਹੁਤ ਔਖਾ ਹੁੰਦਾ ਹੈ ਪਰ ਇਸ ਪੁਲਿਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਹਨਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕਤ ਅਵਸਥਾ ਸਮਝਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੁੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖਿਲਾਫ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੋ ਪਹਿਲਾਂ ਟਿੱਪਣੀਆਂ ਕੀਤੀਆਂ ਹਨ, ਉਹ ਵਾਪਸ ਲੈ ਕੇ ਪੁਲਿਸ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਿਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਰਹੇ।