ਪੰਜਾਬ ਦੀ ਪ੍ਰਸਿੱਧ ਗਾਇਕਾ Jenny Johal ਦੇ ਵੱਲੋਂ ਪਾਇਆ ਗੀਤ Letter to CM ਇਸ ਵੇਲੇ ਚਰਚਾ ਦੇ ਵਿਚ ਹੈ। ਕਿਉਂਕਿ ਇਸ ਗੀਤ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਅਤੇ ਸੀ ਐੱਮ ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ Jenny Johal ਵੱਲੋਂ ਸੰਬੋਧਨ ਕੀਤਾ ਗਿਆ ਹੈ।

ਗੀਤ ਦੇ ਬੋਲ ਹਨ ਕਿ, ਘਰ ਸਾਡੇ ਵੈਨ ਪਏ, ਗੂੰਜਣ ਥੋਡੇ ਘਰ ਸ਼ਹਿਨਾਈਆਂ। ਦੱਸ ਦਈਏ ਕਿ, ਭਾਵੇਂ ਹੀ ਹੁਣ ਤੱਕ ਪੁਲਿਸ ਦੇ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ, ਉਨ੍ਹਾਂ ਦੇ ਵੱਲੋਂ ਮੂਸੇਵਾਲਾ ਕਤਲ ਕੇਸ ਦੇ ਕਰੀਬ 23 ਮੁਲਜ਼ਮ ਫੜ ਲਏ ਗਏ ਹਨ, ਪਰ ਕੁੱਝ ਦੋਸ਼ੀ ਹਾਲੇ ਵੀ ਗ੍ਰਿਫਤ ਵਿਚੋਂ ਬਾਹਰ ਹਨ।

Jenny Johal ਦੇ ਗੀਤ ਵਿਚ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਪੱਤਰ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਜਿਸ ਆਦਮੀ ਦੇ ਵੱਲੋਂ ਸਭ ਤੋਂ ਪਹਿਲਾਂ ਇਸ ਪੱਤਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਗਿਆ, ਉਹਦੇ ਖਿਲਾਫ਼ ਕਾਰਵਾਈ ਨਾ ਹੋਣ ਦੀ ਗੱਲ ਕਹੀ ਗਈ ਹੈ।

ਪੁਲਿਸ ਅਤੇ ਸਰਕਾਰ ‘ਤੇ ਟੀਕਾ ਟਿੱਪਣੀ Jenny Johal ਵੱਲੋਂ ਆਪਣੇ ਗੀਤ Letter to CM ਵਿਚ ਕੀਤੀ ਗਈ ਹੈ। ਦੱਸਣਾ ਬਣਦਾ ਹੈ ਕਿ, ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਇਸ ਗੀਤ ਉੱਤੇ ਸੈਂਕੜੇ ਲੋਕਾਂ ਦੀਆਂ ਟਿੱਪਣੀਆਂ ਆ ਰਹੀਆਂ ਹਨ। ਹੁਣ ਤੱਕ ਇਸ ਗੀਤ ਨੂੰ ਯੂ-ਟਿਊਬ ‘ਤੇ ਹਜ਼ਾਰਾਂ ਲੋਕ ਵੇਖ ਚੁੱਕੇ ਹਨ।