ਚੰਡੀਗੜ੍ਹ, 21 ਜਨਵਰੀ, 2022:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਐਲਾਨ ਕੀਤਾ ਹੈ ਕਿ ਉਹ ਸਨਿਚਰਵਾਰ ਨੂੰ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਸ਼ਮੂਲੀਅਤ ਵਾਲੇ ਇਕ ਬਹੁ-ਕਰੋੜੀ ਘੁਟਾਲੇ ਦਾ ਪਰਦਾਫ਼ਾਸ਼ ਕਰਨਗੇ।

ਟਵਿੱਟਰ ’ਤੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ: ਮਜੀਠੀਆ ਨੇ ਕਿਹਾ ਹੈ ਕਿ ਉਹ ਦੁਪਹਿਰ 12 ਵਜੇ ਇਸ ਘੁਟਾਲੇ ਦਾ ਖ਼ੁਲਾਸਾ ਕਰਨਗੇ।

ਜ਼ਿਕਰਯੋਗ ਹੈ ਕਿ ਸ: ਮਜੀਠੀਆ ਚੰਨੀ ਸਰਕਾਰ ਵੱਲੋਂ ਉਨ੍ਹਾਂ ਖਿਲਾਫ਼ ਨਵਜੋਤ ਸਿੰਘ ਸਿੱਧੂ ਦੇ ਪ੍ਰਭਾਵ ਹੇਠ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਗੁੱਸੇ ਵਿੱਚ ਹਨ ਅਤੇ ਲੋਕਾਂ ਦੀਆਂ ਨਜ਼ਰਾਂ ਉਨ੍ਹਾਂ ਦੇ ਕਲ੍ਹ ਵਾਲੇ ਖ਼ੁਲਾਸੇ ਵੱਲ ਰਹਿਣਗੀਆਂ।

ਮੇਰੇ ਖ਼ਿਲਾਫ਼ ਪਰਚਾ ਸਿਆਸੀ ਬਦਲਾਖੋਰੀ ਦੀ ਸਿਖ਼ਰ,ਲੋਕ ਕਰਨਗੇ ਸੱਚ-ਝੂਠ ਦਾ ਫ਼ੈਸਲਾ – ਬਿਕਰਮ ਸਿੰਘ ਮਜੀਠੀਆ ਦੀ ਧਮਾਕੇਦਾਰ ਇੰਟਰਵਿਊ

ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਟਿਕਾਣਿਆਂ ‘ਤੇ ਪਏ ਈਡੀ ਦੇ ਛਾਪੇ ਤੋਂ ਕਾਂਗਰਸ ਘਬਰਾ ਗਈ ਹੈ। ਇਨ੍ਹਾਂ ਛਾਪਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਲੁੱਟ ਦਾ ਹਿੱਸਾ ਕਾਂਗਰਸ ਹਾਈ ਕਮਾਂਡ ਨੂੰ ਵੀ ਜਾ ਰਿਹਾ ਸੀ। ਮੁੱਖ ਮੰਤਰੀ ਟੈਂਟ ਹਾਊਸ ‘ਚ ਕੰਮ ਕਰਦੇ ਹੋਣ ਦਾ ਦਾਅਵਾ ਕਰਦੇ ਹਨ, ਪਰ ਈਡੀ ਨੇ ਉਸ ਦੇ ਭਤੀਜੇ ਦੇ ਘਰੋਂ 11 ਕਰੋੜ ਰੁਪਏ ਤੋਂ ਵੱਧ ਨਕਦੀ ਅਤੇ ਸੋਨਾ ਬਰਾਮਦ ਕੀਤਾ ਹੈ। ਕਾਂਗਰਸ ਹਾਈ ਕਮਾਂਡ ਮੁੱਖ ਮੰਤਰੀ ਚੰਨੀ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਈਡੀ ਦੇ ਛਾਪੇ ਰੋਕਣ ਲਈ ਚੋਣ ਕਮਿਸ਼ਨ ਨੂੰ ਕਹਿ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਕੱਲ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਕਰੋੜਾਂ ਦੇ ਘਪਲੇ ਦਾ ਪਰਦਾਫਾਸ਼ ਕਰੇਗਾ। ਆਪ ਸਭ ਨੂੰ ਕਵਰੇਜ਼ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ। ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ।