Virat Kohli: T20 ਵਰਲਡ ਕੱਪ ‘ਚ ਇੰਗਲੈਂਡ ਤੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਨੇ ਲਿਖੀ ਪਹਿਲੀ ਭਾਵੁਕ ਪੋਸਟ #ViratKohli #T20WorldCup #Cricket

ਟੀ-20 ਵਿਸ਼ਵ ਕੱਪ 2022 ‘ਚ ਟੀਮ ਇੰਡੀਆ ਦੀ ਸੈਮੀਫਾਈਨਲ (T20 World Cup 2022 Semi-Final) ਹਾਰ ਤੋਂ ਬਾਅਦ ਟੀਮ ਦੇ ਖਿਡਾਰੀ ਵੀ ਕਾਫੀ ਨਿਰਾਸ਼ ਹਨ। ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ (Social Media) ‘ਤੇ ਇੱਕ ਭਾਵੁਕ ਪੋਸਟ (Emotional Post) ਲਿਖਿਆ ਹੈ।

ਦੱਸ ਦਈਏ ਕਿ 10 ਨਵੰਬਰ ਨੂੰ ਹੋਈ ਦੂਜੇ ਸੈਮੀਫਾਈਨਲ ‘ਚ ਭਾਰਤ ਨੂੰ ਵੀਰਵਾਰ ਨੂੰ ਐਡੀਲੇਡ ‘ਚ ਇੰਗਲੈਂਡ ਹੱਥੋਂ 10 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ ‘ਤੇ ਛੇ ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਜਵਾਬ ‘ਚ ਇੰਗਲੈਂਡ ਨੇ ਬਗੈਰ ਕੋਈ ਵਿਕਟ ਗੁਆਏ ਟੀਚਾ ਹਾਸਲ ਕਰ ਲਿਆ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਕੋਹਲੀ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਿਰਾਸ਼ਾ ਜ਼ਾਹਰ ਕੀਤੀ।


ਭਾਰਤੀ ਟੀਮ ਦੇ ਸਾਬਕਾ ਕਪਤਾਨ ਨੇ ਲਿਖਿਆ, ‘ਅਸੀਂ ਆਪਣੇ ਸੁਪਨਿਆਂ ਨੂੰ ਪੂਰਾ ਕੀਤੇ ਬਿਨਾਂ ਅਤੇ ਆਪਣੇ ਦਿਲ ਵਿੱਚ ਨਿਰਾਸ਼ਾ ਦੇ ਨਾਲ ਆਸਟਰੇਲੀਆ ਛੱਡ ਰਹੇ ਹਾਂ। ਪਰ ਇੱਕ ਟੀਮ ਦੇ ਰੂਪ ‘ਚ ਅਸੀਂ ਇਕੱਠੇ ਕਈ ਯਾਦਗਾਰ ਪਲ ਬਿਤਾਏ। ਅਤੇ ਇਹ ਵੀ ਟੀਚਾ ਹੈ ਕਿ ਅਸੀਂ ਇੱਥੇ ਨਾਲੋਂ ਬਿਹਤਰ ਹੋਵਾਂਗੇ। ਪੂਰੇ ਟੂਰਨਾਮੈਂਟ ਦੌਰਾਨ ਸਾਡਾ ਸਮਰਥਨ ਕਰਨ ਲਈ ਵੱਡੀ ਗਿਣਤੀ ਵਿੱਚ ਸਟੇਡੀਅਮ ਵਿੱਚ ਪਹੁੰਚਣ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ। ਇਸ ਜਰਸੀ ਨੂੰ ਪਹਿਨਣਾ ਅਤੇ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨਾ ਹਮੇਸ਼ਾ ਮਾਣ ਵਾਲੀ ਗੱਲ ਹੁੰਦੀ ਹੈ।’

ਕੋਹਲੀ ਇਸ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਉਨ੍ਹਾਂ ਨੇ ਛੇ ਪਾਰੀਆਂ ਵਿੱਚ 296 ਦੌੜਾਂ ਬਣਾਈਆਂ। ਉਨ੍ਹਾਂ ਨੇ ਇਸ ਦੌਰਾਨ ਚਾਰ ਅਰਧ ਸੈਂਕੜੇ ਲਗਾਏ। ਕੋਹਲੀ ਨੇ ਵੀਰਵਾਰ ਨੂੰ ਇੰਗਲੈਂਡ ਖਿਲਾਫ ਖੇਡੇ ਗਏ ਮੈਚ ‘ਚ 50 ਦੌੜਾਂ ਬਣਾਈਆਂ। ਕੋਹਲੀ ਨੇ ਮੈਲਬੌਰਨ ‘ਚ ਖੇਡੇ ਗਏ ਪਹਿਲੇ ਮੈਚ ‘ਚ ਪਾਕਿਸਤਾਨ ਖਿਲਾਫ 82 ਦੌੜਾਂ ਦੀ ਯਾਦਗਾਰ ਪਾਰੀ ਖੇਡੀ ਸੀ।