ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਹਸਪਤਾਲ ‘ਚ ਡਰੱਗ ਓਵਰਡੋਜ਼ ਕਾਰਨ ਹੋਈ ਮੌਤ

ਸੂਤਰਾਂ ਦੇ ਹਵਾਲੇ ਤੋਂ ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਗੈਂਗਸਟਰ ਹਰਵਿੰਦਰ ਰਿੰਦਾ ਜੋ ਕਿ ਸੂਤਰਾਂ ਮੁਤਾਬਕ ਪਾਕਿ ‘ਚ ਰਹਿ ਰਿਹਾ ਸੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਡਰੱਗ ਓਵਰਡੋਜ਼ ਨਾਲ ਹੋਈ ਹੈ। ਸੂਤਰਾਂ ਮੁਤਾਬਕ ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਪਾਕਿ ਦੇ ਇੱਕ ਹਸਤਪਤਾਲ ਉਹ ਇਲਾਜ ਅਧੀਨ ਸੀ ਤੇ ਇਲਾਜ ਦੌਰਾਨ ਡਰੱਗ ਓਵਰਡੋਜ਼ ਦੇ ਚੱਲਦਿਆਂ ਉਸਦਾ ਦਿਹਾਂਤ ਹੋ ਗਿਆ।

ਕੌਣ ਹੈ ਹਰਵਿੰਦਰ ਸਿੰਘ ਰਿੰਦਾ ?
ਹਰਵਿੰਦਰ ਸਿੰਘ ਰਿੰਦਾ ਮਹਾਰਾਸ਼ਟਰ ਦੇ ਨਾਂਦੇੜ ਦਾ ਰਹਿਣ ਵਾਲਾ ਹੈ। ਉਸ ਦਾ ਗਿਰੋਹ ਨਾਂਦੇੜ ਵਿੱਚ ਸਰਗਰਮ ਹੈ।
ਇਕ ਰਿਪੋਰਟ ਮੁਤਾਬਕ ਰਿੰਦਾ ਦੇ ਨਾਮ ਦਾ ਖੌਫ ਨਾਂਦੇੜ ਸਾਹਿਬ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਪੂਰਾ ਚਲਦਾ ਹੈ। ਜਬਰੀ ਵਸੂਲੀ ਦੇ ਕਾਰਨ ਨਾਂਦੇੜ ਸਾਹਿਬ ਦੇ ਆਸ ਪਾਸ ਦੇ ਇਲਾਕਿਆਂ ਵਿੱਚੋਂ ਰੀਅਲ ਅਸਟੇਟ ਨਾਲ ਜੁੜੇ ਕਈ ਲੋਕਾਂ ਨੇ ਰਿੰਦਾ ਦੀਆਂ ਧਮਕੀਆਂ ਕਾਰਨ ਉੱਥੋ ਹਿਜਰਤ ਕੀਤੀ ਹੈ। ਅਸਲ ਵਿੱਚ ਕੁਝ ਸਮਾਂ ਪਹਿਲਾਂ ਹਰਵਿੰਦਰ ਸਿੰਘ ਰਿੰਦਾ ਨੇ ਨਾਂਦੇੜ ਦੇ ਇੱਕ ਵੱਡੇ ਬਿਲਡਰ ਦੀ ਕਥਿਤ ਤੌਰ ‘ਤੇ ਉਸ ਦੇ ਘਰ ਦੇ ਸਾਹਮਣੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਕਾਰਨ ਰਿੰਦਾ ਦਾ ਇਥੋਂ ਦੇ ਕਾਰੋਬਾਰੀਆਂ ਵਿੱਚ ਖੌਫ਼ ਹੈ। ਸੂਤਰਾਂ ਮੁਤਾਬਕ ਰਿੰਦਾ ਇਸ ਸਮੇਂ ਪਾਕਿਸਤਾਨ ਵਿੱਚ ਹੈ ਅਤੇ ਆਈਐੱਸਆਈ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਨਾਂਦੇੜ ਸ਼ਹਿਰ ‘ਚ ਹਰਵਿੰਦਰ ਸਿੰਘ ਰਿੰਦਾ ਦਾ ਗਿਰੋਹ ਫਿਰੌਤੀ ਅਤੇ ਧਮਕੀਆਂ ਦੇ ਕੇ ਪੈਸੇ ਵਸੂਲਣ ਦਾ ਕੰਮ ਕਰਦਾ ਹੈ।

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਤਵਾਦੀ ਗੈਂਗਸਟਰ ਹਰਵਿੰਦਰ ਰਿੰਦਾ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਫੀ ਸਮੇਂ ਤੋਂ ਬੀਮਾਰ ਸੀ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋਈ ਹੈ। ਹਾਲਾਂਕਿ ਇਸ ਦੀ ਸਰਕਾਰ ਵੱਲੋਂ ਜਾਂ ਖੁਫੀਆ ਏਜੰਸੀਆਂ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਖੁਫੀਆ ਏਜੰਸੀਆਂ ਨੂੰ ਇਸ ਨੂੰ ਲੈ ਕੇ ਵੀ ਨਜ਼ਰ ਰਖਣੀ ਪਏਗੀ ਕਿ ਕਿਤੇ ਇਹ ਅਫਵਾਹ ਤਾਂ ਨਹੀਂ ਫੈਲਾਈ ਗਈ ਕਿ ਮੌਤ ਦਾ ਨਾਟਕ ਰਚ ਕੇ ਕਿਸੇ ਹੋਰ ਨਾਂ ਤੋਂ ਫਿਰ ਪੰਜਾਬ ਵਿੱਚ ਅੱਤਵਾਦੀਆਂ ਸਰਗਰਮੀਆਂ ਨੂੰ ਅੰਜਾਮ ਦੇਣ ਨਾ ਲੱਗ ਜਾਵੇ।

ਦੱਸ ਦੇਈਏ ਕਿ ਪੰਜਾਬ ਸਰਕਾਰ ਤੇ ਏਜੰਸੀਆਂ ਵੱਲੋਂ ਲੰਮੇ ਸਮੇਂ ਤੋਂ ਰਿੰਦਾ ਦੀ ਭਾਲ ਕੀਤੀ ਜਾ ਰਹੀ ਸੀ। ਉਸ ਨੇ ਪਾਕਿਸਤਾਨ ਵਿੱਚ ਬੈਠ ਕੇ ਪੰਜਾਬ ਵਿੱਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਉਸ ਦਾ ਨੈਟਵਰਕ ਪੰਜਾਬ ਵਿੱਚ ਚਲਾਇਆ ਜਾ ਰਿਹਾ ਹੈ।

ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀ ਇਹ ਗੱਲ ਸਾਹਮਣੇ ਆਈ ਸੀ ਕਿ ਗਾਇਕ ਨੂੰ ਰਿੰਦਾ ਵੱਲੋਂ ਵੀ ਫੋਨ ‘ਤੇ ਧਮਕੀ ਮਿਲੀ ਸੀ। ਇਸ ਦੇ ਨਾਲ ਹੀ ਐਨਕਾਊਂਟਰ ਵਿੱਚ ਮਾਰੇ ਗਏ ਦੋ ਸ਼ੂਟਰ ਮਨੂ ਤੇ ਜਗਰੂਪ ਰੂਪਾ ਬਾਰੇ ਵੀ ਇਹੀ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੇ ਬਾਰਡਰ ਪਾਰ ਕਰਕੇ ਜਾਣਾ ਸੀ।