Kamaljit Singh Brar, former DCC President Moga and son of former MLA Darshan Singh Brar has been expelled from the party by the Congress high command.

ਜਲੰਧਰ : ਕਾਂਗਰਸ ਹਾਈਕਮਾਂਡ ਨੇ ਵੱਡੀ ਕਾਰਵਾਈ ਕਰਦਿਆਂ ਮੋਗਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ ਹੈ। ਉਸ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਨੇ ਇਹ ਫ਼ੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਕਮਲਜੀਤ ਬਰਾੜ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਹਨ।

ਇਸ ਸਬੰਧੀ ਹਦਾਇਤਾਂ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਕੀਤੀਆਂ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਉਕਤ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਦੇ ਬਦਲੇ ਕੀਤੀ ਗਈ ਹੈ।

Kamaljit Singh Brar Ex-DCC President Moga & Son of Ex MLA Darshan Singh Brar is expelled from the party for anti-party activities with immediate effect