ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਹੁਣ ਚੋਣ ਮੈਦਾਨ ‘ਚ ਉੱਤਰ ਗਈ ਹੈ। ਰਾਬੀਆ ਸਿੱਧੂ ਵੱਲੋਂ ਉਨ੍ਹਾਂ ਦੇ ਪਿਤਾ ਨਵਜੋਤ ਸਿੱਧੂ ਖਿਲਾਫ ਲੜ ਰਹੇ ਅਕਾਲੀ ਦਲ ਦੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਿਕਰਮ ਸਿੰਘ ਮਜੀਠੀਆ ’ਤੇ ਵੱਡਾ ਹਮਲਾ ਕੀਤਾ ਹੈ।

ਅੰਮ੍ਰਿਤਸਰ ’ਚ ਚੋਣ ਪ੍ਰਚਾਰ ਕਰਨ ਪਹੁੰਚੀ ਰਾਬੀਆ ਨੇ ਕਿਹਾ ਕਿ ਅੱਜ ਲੜਾਈ ਝੂਠ ਅਤੇ ਸੱਚ ਦਰਮਿਆਨ ਹੈ। ਬਿਕਰਮ ਮਜੀਠੀਆ ਦਾ ਮੇਰੇ ਪਿਤਾ ਨਾਲ ਕੋਈ ਮੁਕਾਬਲਾ ਨਹੀਂ, ਇਹ ਨਸ਼ੇ ਦੇ ਸੌਦਾਗਰ ਹਨ ਅਤੇ ਮਜੀਠਾ ਹਲਕੇ ਦੀਆਂ ਦੁਕਾਨਾਂ ’ਤੇ ਨਸ਼ਾ ਆਮ ਵਿਕਦਾ ਹੈ। ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਆਗੂ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਦੇ ਘਰਾਂ ’ਤੇ ਪੋਸਟਰ ਅਤੇ ਬੈਨਰ ਲਗਾ ਰਹੇ ਹਨ। ਲੋਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਮੰਨੀ ਤਾਂ ਉਨ੍ਹਾਂ ਦੇ ਬੱਚੇ ਚੁੱਕ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਹੀ ਗ਼ਲਤ ਦਾ ਫ਼ੈਸਲਾ ਲੋਕਾਂ ਨੇ ਕਰਨਾ ਹੈ।

ਦੱਸਣਯੋਗ ਹੈ ਕਿ ਅੰਮ੍ਰਿਤਸਰ ਪੂਰਬੀ ਤੋਂ ਇਸ ਵਾਰ ਨਵਜੋਤ ਸਿੱਧੂ ਦੇ ਖ਼ਿਲਾਫ਼ ਅਕਾਲੀ ਦਲ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਦੋਵਾਂ ਵਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਨਵਜੋਤ ਸਿੱਧੂ ਵਲੋਂ ਜਿੱਥੇ ਪੂਰਾ ਪਰਿਵਾਰ ਜ਼ਮੀਨੀ ਪੱਧਰ ’ਤੇ ਪ੍ਰਚਾਰ ਕਰ ਰਿਹਾ ਹੈ, ਉਥੇ ਹੀ ਬਿਕਰਮ ਮਜੀਠੀਆ ਵਲੋਂ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਸਿੱਧੂ ਦੀ ਕਾਲੇ ਜਾਦੂ ਵਾਲੀ ਵਾਇਰਲ ਵੀਡੀਓ ‘ਤੇ ਪਹਿਲੀ ਵਾਰ ਬੋਲੇ ਪਤਨੀ ਨਵਜੋਤ ਕੌਰ ਸਿੱਧੂ