ਪ੍ਰੈਸ ਕਾਨਫਰੰਸ ਦੌਰਾਨ ਯਾਦਵ ਨੇ ਦੱਸਿਆ ਕਿ ਇਸ ਮਾਮਲੇ ‘ਚ 5 ਸੂਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 3 ਸੂ਼ਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ਵਿਚ ਲੱਗੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਜਿਨ੍ਹਾਂ ਦੀ ਸੁਰੱਖਿਆ ’ਚ ਵਾਧਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਪੈਸ਼ਲ ਸੈੱਲ ਦੇ ਅਧਿਕਾਰੀ 1, 2, 3, 4, 5, 6, 7, 8, 9, 10, 11, 12 ਸ਼ਾਮਲ ਹਨ।

29 ਮਈ ਦੇ ਕਤਲ ਕੇਸ ਨੂੰ ਸੁਲਝਾਉਣ ਲਈ ਤਾਇਨਾਤ ਹੋਰ ਪੁਲੀਸ ਮੁਲਾਜ਼ਮਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ ਹਰ ਸਮੇਂ ਕਮਾਂਡੋ ਇਨ੍ਹਾਂ ਨਾਲ ਰਹਿਣਗੇ।

ਰਿਪੋਰਟਾਂ ਦੇ ਅਨੁਸਾਰ ਇਹ ਕਦਮ ਪੰਜਾਬ ਦੇ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਹਿਯੋਗੀ ਲਖਬੀਰ ਲੰਡਾ ਵੱਲੋਂ ਸੋਸ਼ਲ ਮੀਡੀਆ ‘ਤੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦੇਣ ਤੋਂ ਬਾਅਦ ਲਿਆ ਗਿਆ ਹੈ। ਲੰਡਾ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਸਪੈਸ਼ਲ ਸੈੱਲ ਦਾ ਕੋਈ ਵੀ ਅਧਿਕਾਰੀ ਪੰਜਾਬ ਵਿੱਚ ਦਾਖਲ ਨਾ ਹੋਵੇ।ਨਕੋਦਰ ‘ਚ ਫਿਰੌਤੀ ਮਾਮਲੇ ‘ਚ ਮਾਰੇ ਗਏ ਕੱਪੜਾ ਵਪਾਰੀ ਟਿੰਮੀ ਚਾਵਲਾ ਮਾਮਲੇ ‘ਚ ਪੰਜਾਬ ਪੁਲਿਸ ਨੇ ਅਮਰੀਕਾ ਤੋਂ ਨਵਾਂ ਗੈਂਗਸਟਰ ਅਮਨ ਪੁਰੇਵਾਲ ਖੋਜਿਆ ਹੈ।

Punjab DGP Gaurav Yadav: ਪੰਜਾਬ ਦੇ ਜਲੰਧਰ ਦੇ ਨਕੋਦਰ ‘ਚ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਅਤੇ ਉਸ ਦੇ ਗੰਨਮੈਨ ਕਾਂਸਟੇਬਲ ਮਨਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ 3 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਖੁਸ਼ਕਰਨ ਸਿੰਘ ਉਰਫ ਫੌਜੀ, ਅਮਨਦੀਪ ਸਿੰਘ ਉਰਫ ਦੀਪ ਅਤੇ ਮੰਗਾ ਸਿੰਘ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਬਠਿੰਡਾ ਦੇ ਰਹਿਣ ਵਾਲੇ ਕਰੀਬ 18-20 ਸਾਲ ਦੇ ਨੌਜਵਾਨ ਹਨ। ਉਸ ਦੇ ਦੋ ਹੋਰ ਸਾਥੀਆਂ ਦੀ ਪਛਾਣ ਸਤਪਾਲ ਉਰਫ ਸਾਜਨ ਅਤੇ ਠਾਕੁਰ ਵਜੋਂ ਹੋਈ ਹੈ, ਜੋ ਫਿਲਹਾਲ ਫਰਾਰ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੀ ਸਾਜ਼ਿਸ਼ ਕਥਿਤ ਦੋਸ਼ੀ ਗੁਰਿੰਦਰ ਸਿੰਘ ਉਰਫ਼ ਗਿੰਦਾ ਵਾਸੀ ਪਿੰਡ ਮੱਲੜੀ ਨੇ ਰਚੀ ਸੀ, ਜੋ ਇਸ ਸਮੇਂ ਅਮਰੀਕਾ ਵਿੱਚ ਬੈਠਾ ਹੈ। ਮੁਲਜ਼ਮਾਂ ਨੇ ਵਾਰਦਾਤ ਵਿੱਚ ਸਫਾਰੀ ਅਤੇ ਸਕਾਰਪੀਓ ਕਾਰਾਂ ਦੀ ਵਰਤੋਂ ਕੀਤੀ। ਪੁਲਿਸ ਨੇ ਸਫਾਰੀ ਕਾਰ ਬਰਾਮਦ ਕਰਨ ਤੋਂ ਇਲਾਵਾ 30 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਰੋਬਾਰੀ ਟਿੰਮੀ ਚਾਵਲਾ ਨੂੰ 1 ਤੇ 8 ਨਵੰਬਰ ਨੂੰ ਦੋ ਵਾਰ ਫਿਰੌਤੀ ਦੀਆਂ ਕਾਲਾਂ ਦਿੱਤੀਆਂ ਗਈਆਂ ਸੀ। ਅਵਾਜ਼ ਦੇ ਵਿਸ਼ਲੇਸ਼ਣ ਰਾਹੀਂ ਫਿਰੌਤੀ ਲਈ ਕਾਲ ਕਰਨ ਵਾਲੇ ਦੀ ਪਛਾਣ ਨੇੜਲੇ ਪਿੰਡ ਮਾਲੜੀ ਦੇ ਰਹਿਣ ਵਾਲੇ ਅਮਨਦੀਪ ਸਿੰਘ ਪੂਰਵਾਲ ਵਜੋਂ ਹੋਈ ਹੈ। ਹਾਲਾਂਕਿ ਮਾਮਲਾ ਧਿਆਨ ‘ਚ ਆਉਣ ਤੋਂ ਪਹਿਲਾਂ ਹੀ ਕਾਂਸਟੇਬਲ ਮਨਦੀਪ ਨੂੰ ਟਿੰਮੀ ਦੀ ਸੁਰੱਖਿਆ ਦੇ ਦਿੱਤੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਦੋਹਰੇ ਕਤਲ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁੱਖ ਦੋਸ਼ੀ ਅਮਨਦੀਪ ਸਿੰਘ ਪੁਰੇਵਾਲ ਨੇ ਸਾਥੀ ਅਮਰੀਕ ਸਿੰਘ ਅਤੇ ਸਾਜਨ ਨਾਲ ਰੇਕੀ ਕੀਤੀ ਸੀ। ਜਦੋਂਕਿ ਘਟਨਾ ਦੀ ਸਾਜ਼ਿਸ਼ ਅਮਰੀਕਾ ਵਿੱਚ ਬੈਠੇ ਅਮਨਦੀਪ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਗਿੰਦਾ ਨੇ ਰਚੀ ਸੀ।

ਗਿੰਦਾ ਨੇ 30 ਬੋਰ ਦੇ ਪਿਸਤੌਲਾਂ ਦਾ ਨਾਜਾਇਜ਼ ਪ੍ਰਬੰਧ ਕੀਤਾ ਸੀ। ਫਿਰ ਉਨ੍ਹਾਂ ਨੂੰ ਗੋਲੀ ਚਲਾਉਣ ਵਾਲੇ ਤਿੰਨ ਮੁਲਜ਼ਮਾਂ ਖੁਸ਼ਕਰਨ ਸਿੰਘ ਉਰਫ ਫੌਜੀ, ਅਮਨਦੀਪ ਸਿੰਘ ਉਰਫ ਦੀਪ ਅਤੇ ਮੰਗਾ ਸਿੰਘ ਨੂੰ ਦਿੱਤਾ ਗਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਗਰੋਹ ਦਾ ਕਿਸੇ ਗੈਰ-ਅਪਰਾਧਿਕ ਗਰੋਹ ਨਾਲ ਕੋਈ ਸਬੰਧ ਨਹੀਂ ਹੈ।