Indian Passport Holders Set To Rise To 10 Crore – 130 ਕਰੋੜ ਦੀ ਆਬਾਦੀ ਵਾਲੇ ਭਾਰਤ ਵਿੱਚ ਕੁੱਲ 9.58 ਕਰੋੜ ਪਾਸਪੋਰਟ ਹੋਲਡਰ -ਪੰਜਾਬ ‘ਚ 67.26 ਲੱਖ ਲੋਕਾਂ ਕੋਲ ਪਾਸਪੋਰਟ

ਚੰਡੀਗੜ੍ਹ, 19 ਦਸੰਬਰ 2022- ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਤਾਜ਼ਾ ਵੇਰਵਿਆਂ ਅਨੁਸਾਰ ਦੇਸ਼ ਭਰ ਵਿੱਚ 9.58 ਕਰੋੜ ਪਾਸਪੋਰਟ ਹੋਲਡਰ ਹਨ ਤੇ ਪੰਜਾਬ ਇਸ ਸੂਚੀ ਵਿੱਚ ਸਮੁੱਚੇ ਦੇਸ਼ ’ਚੋਂ ਚੌਥੇ ਨੰਬਰ ’ਤੇ ਆਉਂਦਾ ਹੈ। ਪਹਿਲੇ ਨੰਬਰ ’ਤੇ 1.12 ਕਰੋੜ ਪਾਸਪੋਰਟਾਂ ਨਾਲ ਕੇਰਲਾ ਹੈ।

ਜਦਕਿ ਦੂਸਰਾ ਨੰਬਰ 1.04 ਕਰੋੜ ਪਾਸਪੋਰਟਾਂ ਨਾਲ ਮਹਾਰਾਸ਼ਟਰ ਦਾ ਹੈ। ਉੱਤਰ ਪ੍ਰਦੇਸ਼ ਵਿੱਚ 87.03 ਲੱਖ ਪਾਸਪੋਰਟ ਬਣੇ ਹਨ, ਜੋ ਤੀਜੇ ਨੰਬਰ ’ਤੇ ਹੈ। ਇਸੇ ਤਰ੍ਹਾਂ ਪੰਜਾਬ 67.26 ਲੱਖ ਪਾਸਪੋਰਟਾਂ ਨਾਲ ਚੌਥੇ ਸਥਾਨ ’ਤੇ ਹੈ।

ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਿਕ, ਦਿੱਲੀ ’ਚ 39.06 ਲੱਖ ਤੇ ਚੰਡੀਗੜ੍ਹ ਵਿਚ 3.16 ਲੱਖ ਪਾਸਪੋਰਟ ਹਨ। ਗ਼ੌਰਤਲਬ ਹੈ ਕਿ ਜਦੋਂ ਤੋਂ ਸਟੱਡੀ ਵੀਜ਼ੇ ਦਾ ਰੁਝਾਨ ਵਧਿਆ ਹੈ, ਉਦੋਂ ਤੋਂ ਪੰਜਾਬ ਪੁਲੀਸ ਦਾ ਵੈਰੀਫਿਕੇਸ਼ਨ ਦਾ ਕੰਮ ਵੀ ਤੇਜ਼ੀ ਨਾਲ ਵਧਿਆ ਹੈ। ਪੰਜਾਬ ਦੇ ਪਿੰਡਾਂ ’ਚੋਂ ਵੱਡੀ ਗਿਣਤੀ ਨੌਜਵਾਨ ਸਟੱਡੀ ਵੀਜ਼ੇ ’ਤੇ ਪਰਵਾਸ ਕਰ ਰਹੇ ਹਨ।

ਜਾਣਕਾਰੀ ਅਨੁਸਾਰ, 2017 ਤੋਂ ਸਟੱਡੀ ਵੀਜ਼ੇ ’ਤੇ ਜਾਣ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵਧਿਆ ਹੈ। 2022 ਦੇ ਨਵੰਬਰ ਮਹੀਨੇ ਤੱਕ 7.40 ਲੱਖ ਪਾਸਪੋਰਟ ਬਣ ਚੁੱਕੇ ਹਨ, ਜਦਕਿ 2021 ਵਿੱਚ 6.44 ਲੱਖ ਪਾਸਪੋਰਟ ਬਣਾਏ ਗਏ ਸਨ। As of mid-December, 9.6 crore Indians held passports, and the number is set to cross the 10-crore mark in the next few months. According to data from the ministry of external affairs (MEA), over 2.2 crore or nearly a quarter (23 percent) of the passports were issued in Kerala and Maharashtra. Tamil Nadu, Uttar Pradesh, Punjab, Gujarat and Karnataka are among the other big states with high numbers.The Centre has been increasing the number of Passport Seva Kendras (PSKs) across the country and easing the process to avail a passport. For instance, as per the MEA, it took an average of six days to issue a passport in 2022 as against 21 in 2015