ਸਰੀ,ਬ੍ਰਿਟਿਸ਼ ਕੋਲੰਬੀਆ : ਕੈਨੇਡੀਅਨ ਪ੍ਰੋਵਿਨਸ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਇੱਥੇ ਇੱਕ ਪੰਜਾਬੀ ਨੌਜਵਾਨ ਦੀ ਕੰਮ ਦੌਰਾਨ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਇੰਜੀਨੀਅਰ ਅਮਰਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਪੰਜਾਬ ਦੇ ਮੋਹਾਲੀ ਦਾ ਰਹਿਣ ਵਾਲਾ ਸੀ।

ਕੁੱਝ ਦਿਨ ਪਹਿਲਾਂ ਕੰਮ ਦੌਰਾਨ ਡਿੱਗਣ ਕਰਕੇ ਉਸ ਦੇ ਸਿਰ ‘ਤੇ ਸੱਟ ਲੱਗ ਗਈ ਸੀ, ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਡਾਕਟਰਾਂ ਮੁਤਾਬਕ ਅਮਰਿੰਦਰ ਸਿੰਘ ਨੂੰ ਬਰੇਨ ਹੈਮਰੇਜ ਦਾ ਅਟੈਕ ਆਇਆ ਹੋਣ ਕਾਰਨ ਉਸ ਦੇ ਸਿਰ ਦਾ ਅਪ੍ਰੇਸ਼ਨ ਵੀ ਕੀਤਾ ਗਿਆ ਸੀ ਪਰ ਅਮਰਿੰਦਰ ਸਿੰਘ ਨੂੰ ਬਚਾਇਆ ਨਹੀਂ ਜਾ ਸਕਿਆ।

ਅਮਰਿੰਦਰ ਸਿੰਘ ਉਮਰ 38 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਇੰਜੀਨੀਅਰ ਅਮਰਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਛੋਟਾ ਬੱਚਾ ਛੱਡ ਗਿਆ ਹੈ। ਦੱਸਣਯੋਗ ਹੈ ਕਿ 2022 ਦੌਰਾਨ ਕੈਨੇਡਾ ਵਿਖੇ ਪੰਜਾਬੀਆ ਨਾਲ ਸਬੰਧਤ ਵੱਡੀ ਗਿਣਤੀ ਚ ਮੰਦਭਾਗੀਆਂ ਖਬਰਾ ਸਾਹਮਣੇ ਆਈਆਂ ਹਨ।
ਕੁਲਤਰਨ ਸਿੰਘ ਪਧਿਆਣਾ