‘ਮੇਰੇ ਹੀ ਭਰਾ ਸਾਹਮਣੇ AIG ਨੇ ਕੀਤਾ ਮੇਰਾ ਬਾਲਾ+ਤਕਾਰ’ ਖੁਦ ‘ਤੇ ਸਹੇ ਤਸ਼ੱਦਦ ਦੱਸਦੀ-ਦੱਸਦੀ ਰੋ ਪਈ ਪੀੜਤਾ

ਏ.ਆਈ.ਜੀ. ਅਸ਼ੀਸ਼ ਕਪੂਰ ‘ਤੇ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਉਨ੍ਹਾਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਤੋਂ ਧੱਕੇ ਨਾਲ ਪੈਸੇ ਲੈ ਕੇ ਉਨ੍ਹਾਂ ਦੇ ਨਾਮ ਬੇਗੁਨਾਹਾਂ ਦੀ ਸੂਚੀ ‘ਚ ਪਾਏ ਸਨ।

ਦੱਸਿਆ ਜਾ ਰਿਹਾ ਹੈ ਕਿ ਏ.ਆਈ.ਜੀ. ਅਸ਼ੀਸ਼ ਕਪੂਰ ਨੂੰ ਸਾਲ 2019 ਦੇ ਇੱਕ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਸ਼ੀਸ਼ ਕਪੂਰ ਨੂੰ ਪੂਨਮ ਰਾਜਨ ਨਾਂ ਦੀ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਏ.ਆਈ.ਜੀ. ਅਸ਼ੀਸ਼ ਕਪੂਰ ਦੇ ਮੋਹਾਲੀ ਸਥਿਤ ਘਰ ਵਿਖੇ ਵਿਜੀਲੈਂਸ ਵੱਲੋਂ ਛਾਪੇਮਾਰੀ ਵੀ ਕੀਤੀ ਗਈ ਸੀ। ਅਸ਼ੀਸ ਕਪੂਰ ਦੀ ਮੋਹਾਲੀ ਸਥਿਤ ਰਿਹਾਇਸ਼ ਵਿਖੇ ਵਿਜੀਲੈਂਸ ਵੱਲੋਂ ਪ੍ਰਾਪਰਟੀ ਦੀ ਵੀ ਜਾਣਕਾਰੀ ਲਈ ਗਈ ਸੀ ਕਿ ਉਨ੍ਹਾਂ ਦੀ ਕੁੱਲ੍ਹ ਸੰਪਤੀ ਕਿੰਨੀ ਹੈ ਅਤੇ ਇਸ ਦਾ ਸਰੋਤ ਕੀ ਹੈ।।

ਏ.ਆਈ.ਜੀ. ਅਸ਼ੀਸ਼ ਕਪੂਰ ‘ਤੇ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਉਨ੍ਹਾਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਤੋਂ ਧੱਕੇ ਨਾਲ ਪੈਸੇ ਲੈ ਕੇ ਉਨ੍ਹਾਂ ਦੇ ਨਾਮ ਬੇਗੁਨਾਹਾਂ ਦੀ ਸੂਚੀ ‘ਚ ਪਾਏ ਸਨ। ਫਿਲਹਾਲ ਇਹ ਵੱਡੀ ਖ਼ਬਰ ਇਸ ਵੇਲੇ ਆ ਰਹੀ ਹੈ ਕਿ ਪੰਜਾਬ ਪੁਲਿਸ ਦੇ ਏ.ਆਈ.ਜੀ. ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਦੀ ਟੀਮ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਸਾਲ 2016 ਵਿੱਚ ਕੇਂਦਰੀ ਜੇਲ, ਅੰਮ੍ਰਿਤਸਰ ਵਿਖੇ ਬਤੌਰ ਸੁਪਰਡੈਂਟ ਜੇਲ ਤਾਇਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ, ਹਰਿਆਣਾ ਦੀ ਪੂਨਮ ਰਾਜਨ ਨਾਮਕ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ। ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ ਦੀ ਧਾਰਾ 420/120-ਬੀ ਤਹਿਤ ਦਰਜ ਐਫ.ਆਈ.ਆਰ ਨੰਬਰ 151/2018 ਵਿਚ ਪੁਲਿਸ ਰਿਮਾਂਡ ‘ਤੇ ਸੀ ਤਾਂ ਉਦੋਂ ਆਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮੱਦਦ ਕਰਨ ਲਈ ਰਾਜ਼ੀ ਕਰ ਲਿਆ[ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐਸਐਚਓ ਪਵਨ ਕੁਮਾਰ, ਅਤੇ ਏਐਸਆਈ ਹਰਜਿੰਦਰ ਸਿੰਘ (ਨੰਬਰ 459/ਐਸਜੀਆਰ) ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ। ਇਸ ਮੱਦਦ ਦੇ ਬਦਲੇ ਵਿੱਚ ਆਸ਼ੀਸ਼ ਕਪੂਰ ਨੇ ਉਕਤ ਪ੍ਰੇਮ ਲਤਾ ਤੋਂ 1,00,00,000 ਦੀ ਰਕਮ ਦੇ ਵੱਖ-ਵੱਖ ਚੈੱਕਾਂ ‘ਤੇ ਦਸਤਖਤ ਕਰਵਾ ਲਏ ਜੋ ਆਪਣੇ ਜਾਣਕਾਰਾਂ ਦੇ ਨਾਂ ‘ਤੇ ਜਮ੍ਹਾ ਕਰਵਾ ਕੇ ਏ.ਐੱਸ.ਆਈ. ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ।